Punjab MP oath Ceremony: ਪੰਜਾਬ ਦੇ 13 ਚੋਂ 12 ਸੰਸਦ ਮੈਂਬਰਾਂ ਨੇ ਚੁੱਕੀ ਸਹੁੰ, ਅੰਮ੍ਰਿਤਪਾਲ ਸਿੰਘ ਨੂੰ ਨਹੀਂ ਮਿਲੀ ਇਜਾਜ਼ਤ, ਕੀ ਰੱਦ ਕੀਤੀ ਜਾਵੇਗੀ ਮੈਂਬਰਸ਼ਿੱਪ ?
ਸਭ ਤੋਂ ਪਹਿਲਾਂ ਗੁਰਦਾਸਪੁਰ ਤੋਂ ਜੇਤੂ ਰਹੇ ਸੁਖਜਿੰਦਰ ਸਿੰਘ ਰੰਧਾਵਾ ਨੇ ਸਹੁੰ ਚੁੱਕੀ। ਜਿਸ ਤੋਂ ਬਾਅਦ ਅੰਮ੍ਰਿਤਸਰ ਦੇ ਗੁਰਜੀਤ ਸਿੰਘ ਔਜਲਾ ਨੇ ਸਹੁੰ ਚੁੱਕੀ। ਗੁਰਜੀਤ ਔਜਲਾ ਨੇ ਸੰਵਿਧਾਨ ਹੱਥ ਵਿੱਚ ਫੜ ਕੇ ਸਹੁੰ ਚੁੱਕੀ। ਅੰਤ ਵਿੱਚ ਉਨ੍ਹਾਂ ਜੈ ਜਵਾਨ, ਜੈ ਕਿਸਾਨ ਅਤੇ ਜੈ ਸੰਵਿਧਾਨ ਦੇ ਨਾਅਰੇ ਵੀ ਲਾਏ।
ਅੱਜ ਪੰਜਾਬ ਦੇ 13 ਵਿੱਚੋਂ 12 ਸੰਸਦ ਮੈਂਬਰਾਂ ਨੇ 18ਵੀਂ ਲੋਕ ਸਭਾ ਲਈ ਸਹੁੰ ਚੁੱਕੀ। ਖਡੂਰ ਸਾਹਿਬ ਤੋਂ ਜਿੱਤੇ ਅੰਮ੍ਰਿਤਪਾਲ ਸਿੰਘ ਅੱਜ ਸਹੁੰ ਨਹੀਂ ਚੁੱਕ ਸਕਣਗੇ ਕਿਉਂਕਿ ਉਹ ਕੌਮੀ ਸੁਰੱਖਿਆ ਐਕਟ ਤਹਿਤ ਜੇਲ੍ਹ ਵਿੱਚ ਹਨ। ਪੰਜਾਬ ਦੇ ਸਾਰੇ 13 ਸੰਸਦ ਮੈਂਬਰਾਂ ਨੂੰ ਅੱਜ ਬਾਅਦ ਦੁਪਹਿਰ ਸੰਸਦ ਵਿੱਚ ਸਮਾ ਦਿੱਤਾ ਗਿਆ ਸੀ।
ਸਭ ਤੋਂ ਪਹਿਲਾਂ ਗੁਰਦਾਸਪੁਰ ਤੋਂ ਜੇਤੂ ਰਹੇ ਸੁਖਜਿੰਦਰ ਸਿੰਘ ਰੰਧਾਵਾ ਨੇ ਸਹੁੰ ਚੁੱਕੀ। ਜਿਸ ਤੋਂ ਬਾਅਦ ਅੰਮ੍ਰਿਤਸਰ ਦੇ ਗੁਰਜੀਤ ਸਿੰਘ ਔਜਲਾ ਨੇ ਸਹੁੰ ਚੁੱਕੀ। ਗੁਰਜੀਤ ਔਜਲਾ ਨੇ ਸੰਵਿਧਾਨ ਹੱਥ ਵਿੱਚ ਫੜ ਕੇ ਸਹੁੰ ਚੁੱਕੀ। ਅੰਤ ਵਿੱਚ ਉਨ੍ਹਾਂ ਜੈ ਜਵਾਨ, ਜੈ ਕਿਸਾਨ ਅਤੇ ਜੈ ਸੰਵਿਧਾਨ ਦੇ ਨਾਅਰੇ ਵੀ ਲਾਏ। ਅੰਮ੍ਰਿਤਪਾਲ ਸਿੰਘ ਦਾ ਨਾਂ ਲਿਆ ਗਿਆ, ਪਰ ਉਹ ਹਾਜ਼ਰ ਨਹੀਂ ਹੋਏ।
ਗੁਰਜੀਤ ਔਜਲਾ ਵੱਲੋਂ ਸਹੁੰ ਚੁੱਕਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦਾ ਨਾਂ ਲਿਆ ਗਿਆ ਪਰ ਜੇਲ੍ਹ ਵਿੱਚ ਹੋਣ ਕਾਰਨ ਉਹ ਸੰਸਦ ਵਿੱਚ ਮੌਜੂਦ ਨਹੀਂ ਸਨ। ਜਿਸ ਕਾਰਨ ਅੱਜ ਉਨ੍ਹਾਂ ਨੂੰ ਸਹੁੰ ਨਹੀਂ ਚੁਕਾਈ ਗਈ। ਇਸ ਤੋਂ ਬਾਅਦ ਜਲੰਧਰ ਦੇ ਸੰਸਦ ਮੈਂਬਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕੀ।
It is time to be the voice of Punjab and Punjabiyat in Parliament. The issues of Punjab will now echo within the halls of Parliament! All @INCPunjab MPs will continue to champion for Punjab and ensure that the voice of our state will be heard loud and clear! 🙏 pic.twitter.com/NownB5l7s1
— Amarinder Singh Raja Warring (@RajaBrar_INC) June 25, 2024
ਉਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਡਾ: ਰਾਜ ਕੁਮਾਰ ਚੱਬੇਵਾਲ, ਸ੍ਰੀ ਅਨੰਦਪੁਰ ਸਾਹਿਬ ਤੋਂ ਮਲਵਿੰਦਰ ਸਿੰਘ ਕੰਗ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਫ਼ਰੀਦਕੋਟ ਤੋਂ ਸਰਬਜੀਤ ਸਿੰਘ ਖ਼ਾਲਸਾ, ਡਾ. ਸ਼ੇਰ ਸਿੰਘ ਘੁਬਾਇਆ, ਹਰਸਿਮਰਤ ਕੌਰ ਬਾਦਲ, ਗੁਰਮੀਤ ਸਿੰਘ ਮੀਤ ਹੇਅਰ ਅਤੇ ਡਾ: ਧਰਮਵੀਰ ਸਿੰਘ ਗਾਂਧੀ ਨੇ ਸਹੁੰ ਚੁੱਕੀ।
ਅੱਜ 18ਵੀਂ ਲੋਕਸਭਾ ਦੇ ਲਈ ਸੰਸਦ 'ਚ ਗੁਰਦਾਸਪੁਰ,ਪੰਜਾਬ ਦੇ ਸਾਂਸਦ ਵਜੋਂ ਸਹੁੰ ਚੁੱਕੀ।
— Sukhjinder Singh Randhawa (@Sukhjinder_INC) June 25, 2024
ਜਨਤਾ ਨੇ ਮੈਨੂੰ ਗੁਰਦਾਸਪੁਰ,ਪੰਜਾਬ ਅਤੇ ਦੇਸ਼ ਦੀ ਸੇਵਾ ਕਰਨ ਦਾ ਜਿਹੜਾ ਮੌਕਾ ਦਿੱਤਾ ਹੈ ਉਸਨੂੰ ਮੈਂ ਪੂਰੀ ਤਨਦੇਹੀ ਨਾਲ ਨਿਭਾਵਾਂਗਾ।
ਧੰਨਵਾਦ ਗੁਰਦਾਸਪੁਰ... 🙏 pic.twitter.com/dZL0RzKuHO
ਅੱਜ 18ਵੀਂ ਲੋਕ ਸਭਾ ਵਿੱਚ ਬਤੌਰ ਮੈਂਬਰ ਪਾਰਲੀਮੈਂਟ ਸਹੁੰ ਚੁੱਕੀ, ਮੈਂ ਬਠਿੰਡਾ ਵਾਸੀਆਂ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਹਮੇਸ਼ਾ ਦੀ ਤਰ੍ਹਾਂ ਇਮਾਨਦਾਰੀ ਨਾਲ ਨਿਭਾਉਣ ਦਾ ਹਰ ਯਤਨ ਕਰਾਂਗੀ । pic.twitter.com/lYkLDBqtmh
— Harsimrat Kaur Badal (@HarsimratBadal_) June 25, 2024
ਦੱਸ ਦਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਜ਼ਮਾਨਤ ਲਈ ਅਰਜ਼ੀ ਲਾਈ ਸੀ ਪਰ ਉਨ੍ਹਾਂ ਨੂੰ ਇਜਾਜ਼ਤ ਨਹੀਂ ਮਿਲੀ। ਅੱਜ ਸੰਸਦ ਵਿੱਚ ਉਨ੍ਹਾਂ ਦਾ ਨਾਂ ਲਿਆ ਗਿਆ, ਪਰ ਉਹ ਸੰਸਦ 'ਚ ਮੌਜੂਦ ਨਹੀਂ ਸਨ।
ਦਰਅਸਲ ਭਾਈ ਅੰਮ੍ਰਿਤਪਾਲ ਸਿੰਘ ਦੀ ਗੱਲ ਕਰੀਏ ਤਾਂ ਉਹ ਮਾਰਚ 2023 ਤੋਂ ਐਨਐਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਯਾਦ ਰਹੇ NSA ਇੱਕ ਸਖਤ ਕਾਨੂੰਨ ਹੈ ਜੋ ਸਰਕਾਰ ਨੂੰ ਰਸਮੀ ਦੋਸ਼ਾਂ ਤੋਂ ਬਿਨਾਂ ਹੀ ਵਿਅਕਤੀਆਂ ਨੂੰ 12 ਮਹੀਨਿਆਂ ਤੱਕ ਨਜ਼ਰਬੰਦ ਕਰਨ ਦੀ ਇਜਾਜ਼ਤ ਦਿੰਦਾ ਹੈ ਪਰ ਹੁਣ ਅੰਮ੍ਰਿਤਪਾਲ ਸਿੰਘ ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਤੇ ਸਰਕਾਰ ਦੂਜੀ ਵਾਰ ਐਨਐਸਏ ਵਿੱਚ ਵਾਧਾ ਕਰ ਚੁੱਕੀ ਹੈ