ਅਸਲਾ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ! ਨਵੇਂ ਫੁਰਮਾਨ ਹੋਏ ਜਾਰੀ
Punjab News: ਪੰਜਾਬ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਜ਼ਾਬਤਾ ਤਹਿਤ ਇੱਕ ਹੁਕਮ ਜਾਰੀ ਕੀਤਾ ਹੈ।

Punjab News: ਪੰਜਾਬ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ (Civil Protection Code) ਜ਼ਾਬਤਾ ਤਹਿਤ ਇੱਕ ਹੁਕਮ ਜਾਰੀ ਕੀਤਾ ਹੈ।
ਇਸ ਵਿੱਚ ਅਸਲਾ ਲਾਇਸੈਂਸ ਧਾਰਕਾਂ ਨੂੰ ਆਪਣੇ ਨਾਲ ਹਥਿਆਰ ਲੈਕੇ ਜਾਣ ਦੀ ਮਨਾਹੀ ਕੀਤੀ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ, ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲਾਇਸੈਂਸ ਧਾਰਕਾਂ ਨੂੰ ਆਪਣੇ ਨਾਲ ਹਥਿਆਰ ਲੈ ਕੇ ਜਾਣ ਦੀ ਮਨਾਹੀ ਕੀਤੀ ਗਈ ਹੈ।
ਇਹ ਹੁਕਮ ਫੌਜ, ਅਰਧ ਸੈਨਿਕ ਬਲਾਂ, ਪੁਲਿਸ ਅਤੇ ਧਾਰਮਿਕ ਰੀਤੀ-ਰਿਵਾਜਾਂ ਕਾਰਨ ਹਥਿਆਰ ਰੱਖਣ ਲਈ ਅਧਿਕਾਰਤ ਵਿਅਕਤੀਆਂ, ਬੈਂਕਾਂ ਦੇ ਕਰਮਚਾਰੀਆਂ, ਬੈਂਕ ਗਾਰਡਾਂ, ਭਾਰਤ ਸਰਕਾਰ ਜਾਂ ਪੰਜਾਬ ਸਰਕਾਰ ਦੁਆਰਾ ਸੁਰੱਖਿਆ ਕਵਰ ਪ੍ਰਦਾਨ ਕੀਤੇ ਗਏ ਵਿਅਕਤੀਆਂ 'ਤੇ ਲਾਗੂ ਨਹੀਂ ਹੁੰਦਾ। ਇਹ ਹੁਕਮ ਚੋਣ ਪ੍ਰਕਿਰਿਆ ਦੇ ਪੂਰਾ ਹੋਣ ਤੱਕ ਲਾਗੂ ਰਹੇਗਾ।






















