Punjab News: ਸੂਬੇ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਦਾ ਸਹੁੰ ਚੁੱਕ ਸਮਾਗਮ ਮੁਕੰਮਲ ਹੋ ਗਿਆ ਹੈ। ਹੁਣ ਨਵੀਆਂ ਚੁਣੀਆਂ ਪੰਚਾਇਤਾਂ (Punjab Panchayats) ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਵਿਭਾਗ ਨੇ 1 ਦਸੰਬਰ ਤੱਕ ਪੰਚਾਇਤੀ ਮੀਟਿੰਗਾਂ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਮੀਟਿੰਗ ਦੀ ਹੋਏਗੀ ਵੀਡੀਓਗ੍ਰਾਫੀ
ਇਸ ਮੀਟਿੰਗ ਦੀ ਵੀਡੀਓਗ੍ਰਾਫੀ ਲਈ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਸਬੰਧੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਨੇ 21 ਨਵੰਬਰ ਨੂੰ ਰਾਜ ਦੇ ਸਮੂਹ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ (ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਨੂੰ ਛੱਡ ਕੇ ) ਨੂੰ ਪੱਤਰ ਭੇਜ ਕੇ ਹਦਾਇਤਾਂ ਦਿੱਤੀਆਂ ਹਨ।
ਹੋਰ ਪੜ੍ਹੋ : ਜਾਣੋ ਕਿਹੜੇ-ਕਿਹੜੇ ਸੂਬਿਆਂ 'ਚ ਮਿਲਦੀ ਇਲੈਕਟ੍ਰਿਕ ਕਾਰ ਖਰੀਦਣ 'ਤੇ ਸਭ ਤੋਂ ਵੱਧ ਟੈਕਸ ਤੋਂ ਰਿਆਇਤ?
ਇਸ ਕੰਮ ਦੇ ਵਿੱਚ ਦੇਰੀ ਨਹੀਂ ਹੋਣੀ ਚਾਹੀਦੀ
ਵਿਭਾਗ ਦੇ ਵਧੀਕ ਸਕੱਤਰ ਨੇ ਕਿਹਾ ਕਿ ਨਵੀਆਂ ਪੰਚਾਇਤਾਂ ਦੀ ਪਹਿਲੀ ਮੀਟਿੰਗ ਅਗਲੇ 10 ਦਿਨਾਂ ਵਿੱਚ ਹਰ ਕੀਮਤ ’ਤੇ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪੰਚਾਇਤ ਦੀ ਪਹਿਲੀ ਮੀਟਿੰਗ ਤੋਂ ਹੀ ਪੰਚਾਇਤ ਦਾ 5 ਸਾਲ ਦਾ ਕਾਰਜਕਾਲ ਤੈਅ ਹੁੰਦਾ ਹੈ ਅਤੇ ਇਸ ਵਿੱਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ।
ਜੇਕਰ ਹੋਈ ਦੇਰੀ ਤਾਂ ਹੋਏਗੀ ਅਨੁਸ਼ਾਸਨੀ ਕਾਰਵਾਈ
ਵਧੀਕ ਸਕੱਤਰ ਨੇ ਕਿਹਾ ਕਿ ਨਵੇਂ ਚੁਣੇ ਸਰਪੰਚਾਂ ਨੂੰ ਵੀ ਬਿਨਾਂ ਕਿਸੇ ਦੇਰੀ ਤੋਂ ਪੰਚਾਇਤਾਂ ਦੇ ਰਿਕਾਰਡ/ਜਾਇਦਾਦ ਦਾ ਚਾਰਜ ਵੀ ਦਿਵਾਇਆ ਜਾਵੇ। ਉਨ੍ਹਾਂ ਨੇ ਡੀ.ਡੀ.ਪੀ.ਓ. ਓਜ ਨੂੰ ਸਪੱਸ਼ਟ ਕਿਹਾ ਕਿ ਜੇਕਰ ਪੰਚਾਇਤ ਨੂੰ ਚਾਰਜ ਨਾ ਮਿਲਣ ਕਾਰਨ ਪੰਚਾਇਤ ਦੀ ਪਹਿਲੀ ਮੀਟਿੰਗ ਵਿੱਚ ਦੇਰੀ ਹੋਈ ਤਾਂ ਇਸ ਦੇ ਲਈ ਡੀ.ਡੀ.ਪੀ.ਓ. ਨੂੰ ਜ਼ਿੰਮੇਵਾਰ ਹੋਣਗੇ ਅਤੇ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਹੋਵੇਗੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।