Education Department : ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਕੂਲਾਂ ਲਈ ਨਵੇਂ ਹੁਕਮ, ਕਰਮਚਾਰੀਆਂ ਦੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
ਇਨ੍ਹਾਂ ਨਵੇਂ ਹੁਕਮਾਂ ਮੁਤਾਬਕ ਹੁਣ ਸਾਰੇ ਮੁਲਾਜ਼ਮਾਂ ਦੀ ਹਾਜ਼ਰੀ ਬਾਇਓਮੈਟ੍ਰਿਕ (ਬੀਏਐਸ) ਹਾਜ਼ਰੀ ਪ੍ਰਣਾਲੀ ਰਾਹੀਂ ਲਈ ਜਾਵੇਗੀ। ਕਰਮਚਾਰੀ ਜੇਕਰ ਐਤਵਾਰ ਜਾਂ ਛੁੱਟੀ ਵਾਲੇ ਦਿਨ ਸਕੂਲ ਜਾਂਦੇ ਹਨ ਤਾਂ ਵੀ ਉਨ੍ਹਾਂ ਨੂੰ ਬੀਏਐਸ 'ਤੇ ਹਾਜ਼ਰੀ ਮਾਰਕ ਕਰਨੀ ਪਵੇਗੀ।
Punjab News: ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਨਵੇਂ ਹੁਕਮਾਂ ਮੁਤਾਬਕ ਹੁਣ ਸਾਰੇ ਮੁਲਾਜ਼ਮਾਂ ਦੀ ਹਾਜ਼ਰੀ ਬਾਇਓਮੈਟ੍ਰਿਕ (ਬੀਏਐਸ) ਹਾਜ਼ਰੀ ਪ੍ਰਣਾਲੀ ਰਾਹੀਂ ਲਈ ਜਾਵੇਗੀ। ਕਰਮਚਾਰੀ ਜੇਕਰ ਐਤਵਾਰ ਜਾਂ ਛੁੱਟੀ ਵਾਲੇ ਦਿਨ ਸਕੂਲ ਜਾਂਦੇ ਹਨ ਤਾਂ ਵੀ ਉਨ੍ਹਾਂ ਨੂੰ ਬੀਏਐਸ 'ਤੇ ਹਾਜ਼ਰੀ ਮਾਰਕ ਕਰਨੀ ਪਵੇਗੀ।
ਨਵੇਂ ਨਿਯਮਾਂ ਮੁਤਾਬਕ ਜੇ ਸਰਕਾਰੀ ਡਿਊਟੀ 'ਤੇ ਬਾਹਰ ਗਏ ਕਰਮਚਾਰੀ ਲਈ ਸਮੇਂ ਸਿਰ ਵਾਪਸ ਆਉਣਾ ਸੰਭਵ ਨਹੀਂ, ਤਾਂ ਉਹ ਜਿਸ ਵਿਭਾਗ ਵਿੱਚ ਗਿਆ ਹੈ, ਉਸ ਵਿੱਚ ਹੀ ਬੀਏਐਸ 'ਤੇ ਆਪਣੀ ਹਾਜ਼ਰੀ ਦਰਜ ਕਰਾ ਸਕੇਗਾ ਪਰ ਜੇਕਰ ਉਸ ਥਾਂ 'ਤੇ ਬੀਏਐਸ ਮਸ਼ੀਨ ਨਹੀਂ ਲਾਈ ਗਈ ਤਾਂ ਵਿਭਾਗੀ ਮੁਖੀ ਵੱਲੋਂ ਪਹਿਲਾਂ ਹੀ ਜਾਰੀ ਸਿਸਟਮ ਰਾਹੀਂ ਸਟਾਫ਼ ਦੀ ਹਾਜ਼ਰੀ ਲਾਈ ਜਾਵੇਗੀ।
ਦੱਸ ਦਈਏ ਕਿ ਪੰਜਾਬ ਸਰਕਾਰ ਬੀਏਐਸ ਸਿਸਟਮ ਨੂੰ ਪ੍ਰਭਾਵਸ਼ਾਲੀ ਬਣਾਉਣ 'ਤੇ ਜ਼ੋਰ ਦੇ ਰਹੀ ਹੈ। ਇਸ ਦੇ ਨਾਲ ਹੀ ਸਕੂਲੀ ਸਿੱਖਿਆ ਵਿੱਚ ਹੋਰ ਵੀ ਕਈ ਤਰ੍ਹਾਂ ਦੇ ਬਦਲਾਅ ਕੀਤੇ ਜਾ ਰਹੇ ਹਨ। ਇਸ ਦਿਸ਼ਾ ਵਿੱਚ, ਸਕੂਲ ਦੇ ਪ੍ਰਿੰਸੀਪਲਾਂ ਤੇ ਹੈੱਡਮਾਸਟਰਾਂ ਨੂੰ ਵਿਸ਼ੇਸ਼ ਸਿਖਲਾਈ ਲਈ ਸਿੰਗਾਪੁਰ ਤੇ ਆਈਆਈਐਮ ਅਹਿਮਦਾਬਾਦ ਭੇਜਿਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ