ਪੰਜਾਬ ਦੇ ਸਕੂਲ ਖੁੱਲ੍ਹਣ ਤੋਂ ਪਹਿਲਾਂ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Summer Holidays : ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਇਸ ਰਵਿਵਾਰ ਨੂੰ ਖਤਮ ਹੋਣ ਜਾ ਰਹੀਆਂ ਹਨ। ਅਗਲੇ ਸੋਮਵਾਰ ਤੋਂ ਤਕਰੀਬਨ ਸਾਰੇ ਸਰਕਾਰੀ-ਸਹਾਇਤਾ ਪ੍ਰਾਪਤ ਸਕੂਲ ਖੁੱਲਣ ਜਾ ਰਹੇ ਹਨ।
ਪੰਜਾਬ ਦੇ ਸਕੂਲ ਵਿਭਾਗ ਨੇ ਸੈਸ਼ਨ 2024-25 ਦੌਰਾਨ ਵੱਖ-ਵੱਖ ਸਕੂਲਾਂ 'ਚ ਪੜ੍ਹ ਰਹੇ ਵਿਦਿਆਰਥੀਆਂ ਲਈ ਰਿਵਾਇਤੀ ਬੱਸ ਪਾਸ ਉਪਲੱਬਧ ਕਰਵਾਉਣ ਦੇ ਸਬੰਧ 'ਚ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਵਿਸ਼ੇਸ਼ ਦਿਸ਼ਾ ਨਿਰਦੇਸ਼ਾਂ ਜਾਰੀ ਕੀਤੇ। ਇਨ੍ਹਾਂ ਨਿਰਦੇਸ਼ਾਂ 'ਚ ਕਿਹਾ ਗਿਆ ਹੈ ਕਿ ਸੂਬੇ ਦੇ ਸੀਨੀਅਰ ਸੈਕੰਡਰੀ ਸਕੂਲਾਂ 'ਚ ਨਵੇਂ ਦਾਖ਼ਲੇ ਲੈਣ ਵਾਲੇ ਅਤੇ ਪਹਿਲਾਂ ਤੋਂ ਦਾਖ਼ਲ ਵਿਦਿਆਰਥੀਆਂ ਦੀਆਂ ਕਲਾਸਾਂ ਵੀ ਚੱਲ ਰਹੀਆਂ ਹਨ।
ਇਸ ਲਈ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਅਧੀਨ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੀ ਸੂਚੀ ਤਿਆਰ ਕਰਨ। ਇਸ ਸੂਚੀ 'ਚ ਸਕੂਲ ਵਾਰ ਰਿਵਾਇਤੀ ਦਰਾਂ ਅਤੇ ਬੱਸ ਪਾਸ ਚਾਹੁਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਦਾ ਵੇਰਵਾ ਸ਼ਾਮਲ ਹੋਣਾ ਚਾਹੀਦਾ ਹੈ। ਇਹ ਜਾਣਕਾਰੀ ਮੈਨੇਜਿੰਗ ਡਾਇਰੈਕਟਰ, ਸਟੇਟ ਟਰਾਂਸਪੋਰਟ ਵਿਭਾਗ ਅਤੇ ਮੈਨੇਜਿੰਗ ਡਾਇਰੈਕਟਰ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ. ਆਰ. ਟੀ. ਸੀ.), ਪਟਿਆਲਾ ਨੂੰ ਭੇਜੀ ਜਾਣੀ ਚਾਹੀਦੀ।
ਨਾਲ ਹੀ ਸੂਚੀਆਂ ਦੀ ਇਕ ਪ੍ਰਤੀ ਹੈੱਡ ਆਫਿਸ ਨੂੰ ਭੇਜੀ ਜਾਵੇਗੀ ਤਾਂ ਕਿ ਸਬੰਧਤ ਸੰਸਥਾਨਾਂ ਨੂੰ ਭੇਜੀ ਗਈ ਜਾਣਕਾਰੀ ਅਨੁਸਾਰ ਦਾਅਵਿਆਂ ਦਾ ਭੁਗਤਾਨ ਕਰਦੇ ਸਮੇਂ ਸੂਚੀਆਂ ਦਾ ਮਿਲਾਨ ਕੀਤਾ ਜਾ ਸਕੇ। ਇਸ ਤੋਂ ਇਹ ਯਕੀਨੀ ਕੀਤਾ ਜਾ ਸਕੇਗਾ ਕਿ ਵਿਦਿਆਰਥੀਆਂ ਲਈ ਬੱਸ ਪਾਸ ਬਣਾਉਣ 'ਚ ਕੋਈ ਕਠਿਨਾਈ ਨਾ ਹੋਵੇ। ਸਾਰੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ਤ ਕੀਤਾ ਗਿਆ ਹੈ ਕਿ ਉਹ ਇਨ੍ਹਾਂ ਸੂਚੀਆਂ 'ਤੇ ਹਸਤਾਖ਼ਰ ਕਰ ਕੇ ਅਤੇ ਪ੍ਰਮਾਣਿਤ ਕਰ ਕੇ ਭੇਜਣ।
ਇਹ ਕਦਮ ਵਿਦਿਆਰਥੀਆਂ ਦੀ ਸੁਵਿਧਾ ਨੂੰ ਧਿਆਨ 'ਚ ਰੱਖਦੇ ਹੋਏ ਚੁੱਕਿਆ ਗਿਆ ਹੈ ਤਾਂ ਕਿ ਉਨ੍ਹਾਂ ਨੂੰ ਸਿੱਖਿਆ ਪ੍ਰਾਪਤ ਕਰਨ ਲਈ ਟ੍ਰਾਂਸਪੋਰਟ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇ। ਸਿੱਖਿਆ ਵਿਭਾਗ ਨੇ ਇਹ ਵੀ ਯਕੀਨੀ ਕੀਤਾ ਹੈ ਕਿ ਇਨ੍ਹਾਂ ਨਿਰਦੇਸ਼ਾਂ ਦਾ ਪਾਲਣ ਸਹੀ ਤਰੀਕੇ ਨਾਲ ਹੋਵੇ ਅਤੇ ਵਿਦਿਆਰਥੀਆਂ ਨੂੰ ਸਮੇਂ 'ਤੇ ਰਿਵਾਇਤੀ ਬੱਸ ਪਾਸ ਪ੍ਰਾਪਤ ਹੋ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।