ਐਸਏਐਸ ਨਗਰ : ਜ਼ਿਲ੍ਹੇ ਅੰਦਰ ਕੋਵਿਡ-19 (Covid-19) ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆ ਹਨ । ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਨਵੇਂ ਸਾਲ ਤੇ ਲੋਕਾਂ ਦੇ ਇਕੱਠ ਨੂੰ ਦੇਖਦੇ ਹੋਏ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ ਹਸਪਤਾਲ ਦੀ ਓਪੀਡੀ 'ਚ 100% ਕੋਵਿਡ-19 ਦੀ ਟੈਸਟਿੰਗ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦੇਣ।  ਉਨ੍ਹਾਂ ਕਿਹਾ ਕਿ ਜੇਕਰ ਮਹੁੱਲੇ ਦਫਤਰ ਆਦਿ 'ਚ ਪਾਜ਼ੇਟਿਵ ਕੇਸ ਸਾਹਮਣੇ ਆਉਂਦਾ ਹੈ ਤਾਂ ਉਸ ਮੁਹੱਲੇ ਅਤੇ ਦਫਤਰ ਦੇ ਸਾਰੇ ਵਿਅਕਤੀਆਂ/ਮੁਲਾਜ਼ਮਾਂ ਦੀ 100% ਟੈਸਟਿੰਗ ਅਤੇ ਕੋਵਿਡ ਟੀਕਾਕਰਨ ਦੀ ਦੋਵੇਂ ਡੋਜ਼ ਲਗਾਈ ਜਾਣੀ ਯਕੀਨੀ ਬਣਾਈ ਜਾਵੇ। 


 ਉਨ੍ਹਾਂ ਹੁਕਮ ਜਾਰੀ ਕਰਦਿਆਂ ਸਿਹਤ ਵਿਭਾਗ ਨੂੰ ਪੁਲਿਸ ਵਿਭਾਗ ਨਾਲ ਮਿਲ ਕੇ ਜ਼ਿਲ੍ਹੇ ਦੇ ਸਮੂਹ ਬਜ਼ਾਰਾਂ, ਮਾਲ, ਸੈਲੂਨ, ਜਿੰਮ ਤੇ ਹੋਰ ਭੀੜ-ਭਾੜ ਵਾਲੀ ਥਾਂ ਤੇ ਬਿਨ੍ਹਾਂ ਮਾਸਕ ਵਾਲੇ ਵਿਅਕਤੀਆਂ ਦੇ ਚਲਾਨ ਕਰਨ ਦੇ ਨਿਰਦੇਸ਼ ਜਾਰੀ ਕੀਤੇ ਅਤੇ ਕਿਹਾ ਕਿ ਲੋਕਾਂ ਨੂੰ ਮਾਸਕ ਪਾਉਣ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਮਾਲ, ਸੈਲੂਨ, ਜਿੰਮ, ਰੈਸਟੋਰੈਂਟ ਅਤੇ ਹੋਰ ਭੀੜ-ਭਾੜ ਵਾਲੀਆਂ ਥਾਵਾਂ ਦੇ ਸਾਰੇ ਸਟਾਫ ਦਾ ਕੋਵਿਡ ਟੀਕਾਕਰਨ ਦੂਜੀ ਡੋਜ਼ ਸਮੇਤ ਹੋਣਾ ਚਾਹੀਦਾ ਹੈ।

ਇਸ ਤੋਂ ਇਲਾਵਾ ਇਨ੍ਹਾਂ ਥਾਵਾਂ ਤੇ ਜ਼ਿਆਦਾ ਭੀੜ ਦਾ ਇਕੱਠ ਨਹੀਂ ਹੋਣਾ ਚਾਹੀਦਾ । ਉਨ੍ਹਾਂ ਕਿਹਾ ਮਾਸਕ ਪਹਿਣਨਾ, ਸਮਾਜਿਕ ਦੂਰੀ, ਹੱਥਾਂ ਨੂੰ ਸੈਨੀਟਾਈਜ਼ ਕਰਨਾ ਆਦਿ ਯਕੀਨੀ ਬਣਾਇਆ ਜਾਵੇ। ਸਮੂਹ ਸਰਕਾਰੀ ਮੁਲਾਜ਼ਮਾ ਦਾ 100% ਟੀਕਾਕਰਨ ਯਕੀਨੀ ਬਣਾਇਆ ਜਾਵੇ ਅਤੇ ਇਸ ਦੇ ਲਈ ਸਬੰਧਤ ਵਿਭਾਗ ਦੇ ਮੁੱਖੀ ਜ਼ਿੰਮੇਵਾਰ ਹੋਣਗੇ।
 ਉਨ੍ਹਾਂ ਕਿਹਾ ਕਿ ਏਅਰਪੋਰਟ ਤੋਂ ਬਾਹਰਲੇ ਦੇਸ਼ਾਂ ਤੋਂ ਆ ਰਹੇ ਯਾਤਰੀਆਂ ਦੀ ਸੈਂਪਲਿੰਗ ਨੂੰ ਯਕੀਨੀ ਬਣਾਇਆ ਜਾਵੇ।  ਬਾਹਰਲੇ ਦੇਸ਼ਾਂ ਤੋਂ ਆ ਰਹੇ ਯਾਤਰੀਆਂ ਦੀ ਨੈਗੇਟਿਵ ਰਿਪੋਰਟ ਚੈਕ ਕਰਨ ਲਈ ਇਕ ਪੱਕੀ ਟੀਮ ਲਗਾਈ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਆਦਾ ਭੀੜ ਵਾਲੀਆਂ ਥਾਂਵਾ ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਮਾਸਕ ਪਹਿਣ ਨੂੰ ਯਕੀਨੀ ਬਣਾਇਆ ਜਾਵੇ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:



 


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904