ਪੜਚੋਲ ਕਰੋ

ਅਕਾਲੀ ਦਲ ਲਈ ਨਵੀਂ ਮੁਸੀਬਤ ਬਣੇਗੀ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ

  ਚੰਡੀਗੜ: ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ’ਤੇ ਸਿਆਸੀ ਉਥਲ-ਪੁਥਲ ਮਗਰੋਂ ਇੱਕ ਹੋਰ ਜਾਂਚ ਦਾ ਮਸਲਾ ਗਰਮਾ ਰਿਹਾ ਹੈ। ਦਰਅਸਲ ਨਕੋਦਰ ਵਿੱਚ ਹੋਈ ਫਾਇਰਿੰਗ ਸਬੰਧੀ 1986 ਵਿੱਚ ਬਣੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਵੀ ਸ਼੍ਰੋਮਣੀ ਅਕਾਲੀ ਦਲ ਲਈ ਵੱਡੀ ਮੁਸ਼ਕਲ ਬਣ ਸਕਦੀ ਹੈ। ਆਮ ਆਦਮੀ ਪਾਰਟੀ ਦੇ ਬਾਗੀ ਧੜੇ ਨੇ ਇਸ ਸਬੰਧੀ ਵਿਸ਼ੇਸ ਜਾਂਚ ਟੀਮ ਦਾ ਗਠਨ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪਾਰਟੀ ਨੇ ਕਿਹਾ ਕਿ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ਦੇ ਅਗਲੇ ਸੈਸ਼ਨ ਵਿੱਚ ਐਕਸ਼ਨ ਟੇਕਨ ਰਿਪੋਰਟ ਨਾਲ ਪੇਸ਼ ਕੀਤੀ ਜਾਵੇ। ਇਸ ਤੋਂ ਇਲਾਵਾ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਤੋਂ ਮੁਆਫੀ ਮੰਗੇ ਜਾਣ ਦੀ ਵੀ ਮੰਗ ਕੀਤੀ ਗਈ ਹੈ। ‘ਆਪ’ ਦੇ ਬੁਲਾਰੇ ਤੇ ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਸਬੰਧੀ ਪੱਤਰ ਲਿਖ ਕੇ ਪੀੜਤ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਯਾਦ ਰਹੇ ਕਿ ‘ਆਪ’ ਨਾਲ ਜੁੜਨ ਤੋਂ ਪਹਿਲਾਂ ਕੰਵਰ ਸੰਧੂ ਪੱਤਰਕਾਰ ਵੀ ਰਹਿ ਚੁੱਕੇ ਹਨ। ਉਨ੍ਹਾਂ ਨੇ 28 ਅਗਸਤ ਨੂੰ ਧਾਰਮਿਕ ਬੇਅਦਬੀ ਦੀਆਂ ਘਟਨਾਵਾਂ ਬਾਰੇ ਚਰਚਾ ਦੌਰਾਨ ਵਿਧਾਨ ਸਭਾ ਵਿੱਚ ਇਸ ਘਟਨਾ ਦਾ ਸੰਖੇਪ ਜ਼ਿਕਰ ਕੀਤਾ ਸੀ। ਉਨ੍ਹਾਂ ਦੱਸਿਆ ਕਿ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਕਦੇ ਵੀ ਜਨਤਕ ਨਹੀਂ ਕੀਤੀ ਗਈ। ਪੀੜਤਾਂ ਦੇ ਪਰਿਵਾਰ 32 ਸਾਲਾਂ ਬਾਅਦ ਵੀ ਨਿਆਂ ਦੀ ਉਡੀਕ ਕਰ ਰਹੇ ਹਨ। ਪੂਰਾ ਮਾਮਲਾ 2 ਫਰਵਰੀ, 1986 ਨੂੰ ਗੁਰਦੁਆਰੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਕੁਝ ਸ਼ਰਾਰਤੀ ਅਨਸਰਾਂ ਨੇ ਅੱਗ ਦੇ ਹਵਾਲੇ ਕਰ ਦਿੱਤਾ ਸੀ। ਇਹ ਘਟਨਾ ਨਕੋਦਰ ਤੋਂ ਸ਼ੁਰੂ ਹੋਈ ਸੀ। ਕਮਿਸ਼ਨ ਦੀ ਰਿਪੋਰਟ ਅਨੁਸਾਰ ਗੋਲ਼ੀਬਾਰੀ ਉਸ ਸਮੇਂ ਕੀਤੀ ਗਈ ਜਦੋਂ ਸੰਗਤ 4 ਫਰਵਰੀ ਨੂੰ ਗੁਰਦੁਆਰਾ ਸਾਹਿਬ ਦਰਸ਼ਨ ਕਰਨ ਲਈ ਜਾ ਰਹੀ ਸੀ। ਉਸ ਸਮੇਂ ਦੌਰਾਨ ਹੀ ਫਾਇਰਿੰਗ ਦੇ ਹੁਕਮ ਦਿੱਤੇ ਗਏ ਸਨ। ਸੰਗਤ ’ਤੇ ਹੋਈ ਗੋਲ਼ੀਬਾਰੀ ਵਿੱਚ ਚਾਰ ਜਣਿਆਂ ਦੀ ਮੌਤ ਹੋਈ ਤੇ 8 ਜ਼ਖ਼ਮੀ ਹੋਏ ਸਨ। ਮਾਰੇ ਗਏ ਚਾਰ ਵਿਅਕਤੀਆਂ ਵਿੱਚ ਰਵਿੰਦਰ ਸਿੰਘ ਲਿਟਰਾਂ, ਝਿਲਮਨ ਸਿੰਘ ਗੋਰਸੀਆਂ, ਬਲਦੀਰ (ਜਾਂ ਬਲਬੀਰ ਸਿੰਘ) ਰਾਮਗੜ ਤੇ ਹਰਮਿੰਦਰ ਸਿੰਘ ਚਾਲੂਪੁਰ ਸ਼ਾਮਲ ਹਨ। ਕਮਿਸ਼ਨ ਨੇ 31 ਅਕਤੂਬਰ, 1986 ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਸੀ। ਇਸ ਪਿੱਛੋਂ ਬਰਨਾਲਾ ਸਰਕਾਰ ਵੱਲ਼ੋਂ ਵਿਧਾਨ ਸਭਾ ਦੇ ਸਾਹਮਣੇ ਇਹ ਰਿਪੋਰਟ ਨਹੀਂ ਰੱਖੀ ਗਈ, ਜੋ 11 ਮਈ, 1987 ਨੂੰ ਖਾਰਜ ਕਰ ਦਿੱਤੀ ਗਈ ਸੀ ਤੇ ਰਾਸ਼ਟਰਪਤੀ ਸ਼ਾਸਨ ਲਾਗੂ ਕਰ ਦਿੱਤਾ ਗਿਆ ਸੀ। ਪੁਲਿਸ ਅਫ਼ਸਰ ਦੋਸ਼ੀ  ਮੁੱਖ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿਚ ਸੰਧੂ ਨੇ ਕਿਹਾ ਹੈ ਕਿ ਗੋਲੀਬਾਰੀ ਤੇ ਸਮੁੱਚੀ ਘਟਨਾ ਲਈ ਕਮਿਸ਼ਨ ਨੇ ਉਸ ਸਮੇਂ ਦੇ ਐਸਪੀ (ਓਪਰੇਸ਼ਨਜ਼), ਏਕੇ ਸ਼ਰਮਾ, ਐਸਐਸਪੀ ਇਜਹਾਰ ਆਲਮ (ਬਾਅਦ ਵਿੱਚ ਡੀਜੀਪੀ) ਤੇ ਡੀਸੀ ਦਰਬਾਰਾ ਸਿੰਘ ਗੁਰੂ (ਬਾਅਦ ਵਿਚ ਮੁੱਖ ਮੰਤਰੀ ਦਾ ਪ੍ਰਿੰਸੀਪਲ ਸਕੱਤਰ), ਉਸ ਸਥਾਨ ਦੇ ਉਸ ਸਮੇਂ ਦੇ ਐਸਐਚਓ ਜਸਕੀਰਤ ਸਿੰਘ ਨੂੰ ਦੋਸ਼ੀ ਠਹਿਰਾਇਆ ਹੈ। ਉਨ੍ਹਾਂ ਦੋਸ਼ ਲਾਇਆ ਹੈ ਕਿ ਉਸ ਸਮੇਂ ਦੀ ਸਰਕਾਰ ਨੇ ਕਾਨੂੰਨੀ ਸਲਾਹਕਾਰ (ਐਲਆਰ) ਦੀ ਰਾਏ ਮੁਤਾਬਕ ਰਿਪੋਰਟ ’ਤੇ ਕਾਰਵਾਈ ਨਹੀਂ ਕੀਤੀ ਸੀ। ਉਨ੍ਹਾਂ ਕਿਹਾ ਕਿ ਰਿਪੋਰਟ ਨੂੰ ਲਾਗੂ ਕਰਨਾ ਲਾਜ਼ਮੀ ਨਹੀਂ ਸੀ ਤੇ ਇਸ ਨਾਲ ਪੁਲਿਸ ਅਧਿਕਾਰੀਆਂ ਦਾ ਮਨੋਬਲ ਡਿੱਗੇਗਾ। ਦੋਸ਼ੀਆਂ ਨੂੰ ਸਜ਼ਾ ਦਿੱਤੇ ਜਾਣ ਦੀ ਬਜਾਏ, ਈਜਹਾਰ ਆਲਮ ਤੇ ਡੀਐਸ ਗੁਰੂ ਵਰਗੇ ਅਧਿਕਾਰੀ ਨਾ ਕੇਵਲ ਬਾਅਦ ਵਿੱਚ ਉੱਚੇ ਅਹੁਦਿਆਂ ’ਤੇ ਬਿਰਾਜਮਾਨ ਰਹੇ ਬਲਕਿ ਉਨ੍ਹਾਂ ਨੂੰ ਸਿਆਸੀ ਸ਼ਹਿ ਤੇ ਰੁਤਬੇ ਵੀ ਮਿਲੇ। ਦੋਵਾਂ ਘਟਨਾਵਾਂ ਦਾ ਆਪਸ 'ਚ ਸਬੰਧ ਖਰੜ ਤੋਂ ਵਿਧਾਇਕ ਸੰਧੂ ਨੇ ਮੁੱਖ ਮੰਤਰੀ ਨੂੰ ਦੱਸਿਆ ਹੈ ਕਿ ਨਕੋਦਰ ਦੀ ਘਟਨਾ 2015 ਦੀਆਂ ਘਟਨਾਵਾਂ ਨਾਲ ਇੱਕ ਵਿਲੱਖਣ ਮੇਲ ਹੈ। ਦੋਵਾਂ ਮਾਮਲਿਆਂ ਵਿੱਚ ਗੋਲ਼ੀਬਾਰੀ ਦੀ ਕੋਈ ਜ਼ਰੂਰਤ ਨਹੀਂ ਸੀ ਤੇ ਗੋਲ਼ੀਬਾਰੀ ਸ਼ਾਂਤਮਈ ਲੋਕਾਂ ’ਤੇ ਕੀਤੀ ਗਈ। ਦੋਵਾਂ ਮਾਮਲਿਆਂ ਵਿੱਚ ਹੀ ਪੁਲਿਸ ਤੇ ਸਰਕਾਰ ਵਲੋਂ ਦੋਸ਼ੀਆਂ ਖਿਲਾਫ ਕਾਰਵਾਈ ਇਸ ਕਰਕੇ ਨਹੀਂ ਕੀਤੀ ਗਈ ਕਿਉਂਕਿ ਪੁਲਿਸ ਅਧਿਕਾਰੀਆਂ ਦੇ ਮਨੋਬਲ ਡਿੱਗਣ ਦਾ ਖਦਸ਼ਾ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
Embed widget