ਪੀਐਮ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਬਾਰੇ ਨਵਾਂ ਖੁਲਾਸਾ, ਪੰਜਾਬ ਸਰਕਾਰ ਮੁੜ ਸਵਾਲਾਂ ਦੇ ਘੇਰੇ 'ਚ
Modi's Security Breach: ਪੀਐਮ ਦੀ ਸੁਰੱਖਿਆ ‘ਚ ਹੋਈ ਇਸੇ ਕੁਤਾਹੀ ਨੂੰ ਲੈ ਕੇ ਭਾਜਪਾ ਵੱਲੋਂ ਲਗਾਤਾਰ ਪੰਜਾਬ ਸਰਕਾਰ ਨੂੰ ਸਵਾਲਾਂ ਦੇ ਘੇਰੇ ‘ਚ ਲਿਆ ਜਾ ਰਿਹਾ ਹੈ ਤੇ ਪੀਐਮ ਦੀ ਜਾਨ ਨੂੰ ਖਤਰੇ ‘ਚ ਪਾਉਣ ਦੇ ਇਲਜ਼ਾਮ ਲਗਾਏ ਜਾ ਰਹੇ ਹਨ।
ਨਵੀਂ ਦਿੱਲੀ: 5 ਜਨਵਰੀ ਜਦੋਂ ਪੀਐਮ ਨਰੇਂਦਰ ਮੋਦੀ ਪੰਜਾਬ ਦੌਰੇ ‘ਤੇ ਆਏ ਤੇ ਬਾਰਸ਼ ਕਾਰਨ ਸੜਕ ਰਸਤੇ ਰੈਲੀ ਨੂੰ ਸੰਬੋਧਨ ਕਰਨ ਫਿਰੋਜ਼ਪੁਰ ਜਾ ਰਹੇ ਸਨ ਤਾਂ ਫਲਾਈਓਵਰ ‘ਤੇ ਪੀਐਮ ਦਾ ਕਾਫਲਾ ਕਰੀਬ 20 ਮਿੰਟ ਤੱਕ ਰੋਕਿਆ ਗਿਆ ਕਿਉਂਕਿ ਪ੍ਰਦਰਸ਼ਨਕਾਰੀਆਂ ਵੱਲੋਂ ਸੜਕ ਜਾਮ ਕਰ ਦਿੱਤੀ ਗਈ ਸੀ। ਪੀਐਮ ਦੀ ਸੁਰੱਖਿਆ ‘ਚ ਹੋਈ ਇਸੇ ਕੁਤਾਹੀ ਨੂੰ ਲੈ ਕੇ ਭਾਜਪਾ ਵੱਲੋਂ ਲਗਾਤਾਰ ਪੰਜਾਬ ਸਰਕਾਰ ਨੂੰ ਸਵਾਲਾਂ ਦੇ ਘੇਰੇ ‘ਚ ਲਿਆ ਜਾ ਰਿਹਾ ਹੈ ਤੇ ਪੀਐਮ ਦੀ ਜਾਨ ਨੂੰ ਖਤਰੇ ‘ਚ ਪਾਉਣ ਦੇ ਇਲਜ਼ਾਮ ਲਗਾਏ ਜਾ ਰਹੇ ਹਨ।
ਉਧਰ ਹੀ ਪੰਜਾਬ ਸਰਕਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਮੁੱਦੇ ‘ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ। ਹਾਲਾਂਕਿ ਇਹ ਮਾਮਲਾ ਸੁਪਰੀਮ ਕੋਰਟ ‘ਚ ਚੱਲ ਰਿਹਾ ਹੈ ਪਰ ਇਸ ਨੂੰ ਲੈ ਕੇ ਦੇਸ਼ ਦੇ ਕੌਮੀ ਨਿਊਜ਼ ਚੈਨਲ ਵੱਲੋਂ ਇੱਕ ਸਟਿੰਗ ਕੀਤਾ ਗਿਆ ਜਿਸ ‘ਚ ਦਾਅਵਾ ਕੀਤਾ ਗਿਆ ਹੈ ਕਿ ਪੁਲਿਸ ਕਿਸਾਨਾਂ ਦੇ ਪ੍ਰਦਰਸ਼ਨ ਬਾਰੇ ਜਾਣਦੀ ਸੀ ਪਰ ਇਸ ਖਿਲਾਫ ਕਾਰਵਾਈ ਇਸ ਲਈ ਨਹੀਂ ਕੀਤੀ ਗਈ ਕਿਉਂਕਿ ਉਨ੍ਹਾਂ ਕੋਲ ਸੀਨੀਅਰ ਅਧਿਕਾਰੀਆਂ ਦੇ ਆਦੇਸ਼ ਨਹੀਂ ਸਨ।
ਸਟਿੰਗ ਮੁਤਾਬਕ, ਪ੍ਰਦਰਸ਼ਨਕਾਰੀਆਂ ਦੀ ਯੋਜਨਾ ਬਾਰੇ ਫਿਰੋਜ਼ਪੁਰ ਪੁਲਿਸ ਦੇ ਡਿਪਟੀ ਸੁਪਰਡੈਂਟ ਸੁਖਦੇਵ ਸਿੰਘ ਵੱਲੋਂ 2 ਜਨਵਰੀ ਨੂੰ ਵਧੀਕ ਪੁਲਿਸ ਡਾਇਰੈਕਟਰ ਜਨਰਲ ਨੂੰ ਰਿਪੋਰਟ ਭੇਜੀ ਗਈ ਸੀ ਤੇ ਪੀਐਮ ਦੇ ਦੌਰੇ ਤੋਂ ਇੱਕ ਦਿਨ ਪਹਿਲਾਂ ਵੀ ਏਡੀਜੀਪੀ ਨੂੰ ਰਿਪੋਰਟ ਸੌਂਪੀ ਗਈ ਸੀ ਜਿਸ ‘ਚ ਕਿਹਾ ਗਿਆ ਸੀ ਕਿ ਪ੍ਰਦਰਸ਼ਨਕਾਰੀਆਂ ਵੱਲੋਂ ਰਸਤੇ ਰੋਕੇ ਜਾ ਰਹੇ ਹਨ। 5 ਜਨਵਰੀ ਨੂੰ ਇਹ ਵੀ ਪਾਇਆ ਗਿਆ ਸਪੈਸ਼ਲ ਪ੍ਰੋਟੈਕਸ਼ਨ ਗੁਰੱਪ ਪਲਾਨ ਸੂਬੇ ਦੇ ਅਧਿਕਾਰੀਆਂ ਨੂੰ ਦੱਸਿਆ ਗਿਆ ਸੀ ਕਿ ਹੋ ਸਕਦਾ ਹੈ ਕਿ ਮੌਸਮ ਖਰਾਬ ਹੋਣ ਕਾਰਨ ਪੀਐਮ ਸੜਕ ਰਸਤੇ ਰਾਹੀਂ ਜਾਣ ਇਸ ਲਈ ਰਸਤੇ ਸੀਲ ਤੇ ਸੈਨੀਟਾਈਜ਼ ਕੀਤੇ ਹੋਣੇ ਚਾਹੀਦੇ ਹਨ।
ਸਟਿੰਗ ਮੁਤਾਬਕ ਇਹ ਵੀ ਪਾਇਆ ਗਿਆ ਕਿ ਪੁਲਿਸ ਅਧਿਕਾਰੀਆਂ ‘ਚ ਖੂਫੀਆ ਜਾਣਕਾਰੀ ਦਾ ਆਦਾਨ-ਪ੍ਰਦਾਨ ਕੀਤਾ ਜਾ ਰਿਹਾ ਸੀ ਪਰ ਫੇਰ ਵੀ ਰਸਤਾ ਸਾਫ ਨਹੀਂ ਕਰਵਾਇਆ ਗਿਆ ਤੇ ਪੁਲਿਸ ਕਰਮਚਾਰੀਆਂ ਤੱਕ ਮੈਸੇਜ ਪਹੁੰਚਣ ਤੱਕ ਪ੍ਰਦਰਸ਼ਨਕਾਰੀਆਂ ਨੇ ਵੀਵੀਆਈਪੀ ਰੂਟ ਜਾਮ ਕਰ ਦਿੱਤਾ ਜਿਸ ਕਾਰਨ 20 ਮਿੰਟ ਖੜ੍ਹੇ ਰਹਿਣ ਤੋਂ ਬਾਅਦ ਪੀਐਮ ਦੇ ਕਾਫਲੇ ਨੂੰ ਵਾਪਸ ਮੋੜ ਦਿੱਤਾ ਗਿਆ।ਸਟਿੰਗ ਮੁਤਾਬਕ, ਪੁਲਿਸ ਕਰਮਚਾਰੀਆਂ ‘ਚ ‘ਕਮਿਊਨੀਕੇਸ਼ਨ ਗੈਪ’ ਕਾਰਨ ਪ੍ਰਦਰਸ਼ਨਕਾਰੀ ਵੀਵੀਆਈਪੀ ਰੂਟ ਤੱਕ ਪਹੁੰਚੇ।
ਇਹ ਵੀ ਪੜ੍ਹੋ: Bikram Majithia Case: ਜ਼ਮਾਨਤ ਮਿਲਣ ਮਗਰੋਂ ਵੀ ਨਹੀਂ ਘਟੀਆਂ ਮਜੀਠੀਆ ਦੀਆਂ ਮੁਸ਼ਕਲਾਂ, ਅੱਜ ਭੁਗਤਣਗੇ ਪੇਸ਼ੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin