ਬ੍ਰੇਕਿੰਗ : ਬਿਕਰਮ ਮਜੀਠੀਆ ਦੀਆਂ ਵਧੀਆਂ ਮੁਸ਼ਕਿਲਾਂ, ਪੰਜਾਬ ਸਰਕਾਰ ਨੇ ਨਵੀਂ SIT ਦਾ ਕੀਤਾ ਗਠਨ, ਜਾਣੋ ਕੋਣ-ਕੋਣ ਹੋਵੇਗਾ ਮੈਂਬਰ
Drug case : ਬਿਕਰਮ ਮਜੀਠੀਆ ਡਰਗ ਮਾਮਲੇ ‘ਚ ਨਵੀਂ SIT ਦਾ ਗਠਨ ਕੀਤਾ ਗਿਆ ਹੈ। SIT 'ਚ ਪੰਜ ਮੈਂਬਰੀ ਟੀਮ ਦਾ ਗਠਨ ਕੀਤਾ ਗਿਆ ਹੈ। ਗਰੁਸ਼ਰਨ ਸਿੰਘ ਸੰਧੂ ਏਆਈਜੀ ਅਗਵਾਈ ਕਰਨਗੇ।
ਰਵਨੀਤ ਕੌਰ ਦੀ ਰਿਪੋਰਟ
ਚੰਡੀਗੜ੍ਹ : ਬਿਕਰਮ ਮਜੀਠੀਆ ਡਰੱਗ ਮਾਮਲੇ ‘ਚ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। 'ਆਪ' ਸਰਕਾਰ ਨੇ ਨਵੀਂ SIT ਦਾ ਗਠਨ ਕੀਤਾ ਗਿਆ ਹੈ। SIT 'ਚ ਪੰਜ ਮੈਂਬਰੀ ਟੀਮ ਦਾ ਗਠਨ ਕੀਤਾ ਗਿਆ ਹੈ। ਗੁਰਸ਼ਰਨ ਸਿੰਘ ਸੰਧੂ ਆਈਜੀ ਅਗਵਾਈ ਕਰਨਗੇ। ਇਸ ਦੇ ਨਾਲ-ਨਾਲ ਹੀ ਐਸ. ਰਾਹੁਲ AIG, ਰਣਜੀਤ ਸਿੰਘ ਢਿੱਲੋ AIG, ਰਘੁਵੀਰ ਸਿੰਘ DSP ,ਅਮਰਪ੍ਰੀਤ ਸਿੰਘ DSP ਵੀ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਨੇ ਤਿੰਨ ਮੈਂਬਰੀ SIT ਦਾ ਗਠਨ ਕੀਤਾ ਸੀ।
ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ (ਆਪ) ਨੇ ਨਸ਼ਿਆਂ ਨੂੰ ਵੱਡਾ ਮੁੱਦਾ ਬਣਾਇਆ ਸੀ। ਇਹ ਵੀ ਕਿਹਾ ਗਿਆ ਕਿ ਸਰਕਾਰ ਬਣਨ ਤੋਂ ਤੁਰੰਤ ਬਾਅਦ ਨਸ਼ਿਆਂ ਦੇ ਗਰੋਹ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਚੋਣਾਂ ਵਿੱਚ ਮਜੀਠੀਆ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਸੀ।
ਬਿਕਰਮ ਮਜੀਠੀਆ ਦਾ ਨਾਂ ਨਸ਼ਾ ਤਸਕਰੀ ਕੇਸਾਂ ਵਿੱਚ ਲੰਬੇ ਸਮੇਂ ਤੋਂ ਗੂੰਝ ਰਿਹਾ ਸੀ ਪਰ ਉਹ ਕਈ ਵਰ੍ਹਿਆਂ ਮਗਰੋਂ ਪਹਿਲੀ ਵਾਰ ਜੇਲ੍ਹ ਗਏ ਹਨ। ਬਿਕਰਮ ਮਜੀਠੀਆ ਦਾ ਦਾਅਵਾ ਹੈ ਕਿ ਨਸ਼ਾ ਤਸਕਰੀ ਕੇਸ ਦੇ ਸਾਰੇ ਦੋਸ਼ੀ ਪਹਿਲਾਂ ਹੀ ਸਲਾਖਾਂ ਪਿੱਛੇ ਹਨ ਤੇ ਕਾਂਗਰਸ ਸਰਕਾਰ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਤਹਿਤ ਨਿਸ਼ਾਨਾ ਬਣਾ ਰਹੀ ਸੀ।
ਮਜੀਠੀਆ ਨੂੰ ਪੁਲਿਸ ਦੇ ਸਖ਼ਤ ਸੁਰੱਖਿਆ ਪਹਿਰੇ ਹੇਠ ਪਟਿਆਲਾ ਲਿਆਂਦਾ ਗਿਆ ਸੀ ਤੇ ਮੁੱਢਲੀ ਦਸਤਾਵੇਜ਼ੀ ਕਾਰਵਾਈ ਤੋਂ ਮੁਕੰਮਲ ਕਰਨ ’ਤੇ ਮਜੀਠੀਆ ਨੂੰ ਜੇਲ੍ਹ ਅੰਦਰ ਭੇਜਿਆ ਗਿਆ ਸੀ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 24 ਜਨਵਰੀ ਨੂੰ ਮਜੀਠੀਆ ਦੀ ਗ੍ਰਿਫਤਾਰੀ ਤੋਂ ਪਹਿਲਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ।
ਜਿਸ ਤੋਂ ਬਾਅਦ ਮਜੀਠੀਆ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਦੱਸਣਯੋਗ ਹੈ ਕਿ ਮਜੀਠੀਆ ਪੰਜਾਬ ਵਿੱਚ ਮਜੀਠੀਆ ਅਤੇ ਅੰਮ੍ਰਿਤਸਰ ਪੂਰਬੀ ਸੀਟ ਤੋਂ ਚੋਣ ਲੜੀ ਸੀ। ਅੰਮ੍ਰਿਤਸਰ ਪੂਰਬੀ ਤੋਂ ਉਹ ਪੰਜਾਬ ਦੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਚੋਣ ਮੈਦਾਨ ਵਿੱਚ ਸਨ। ਪਰ ਉੱਥੋਂ ਆਪ ਦੀ ਉਮੀਦਵਾਰ ਜੀਵਨਜੋਤ ਕੌਰ ਨੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਹਰਾਇਆ।