ਚੰਡੀਗੜ੍ਹ : ਬਹਿਬਲ ਕਲਾਂ (Behbal Kalan ) 'ਚ ਬੇਅਦਬੀ ਮਾਮਲੇ ਤੋਂ ਬਾਅਦ ਜਾਂਚ ਲਈ ਨਵੀਂ ਐਸਆਈਟੀ (SIT) ਬਣਾਈ ਗਈ ਸੀ। ਇਸ ਦੇ ਲਈ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਨਵੀਂ ਐਸਆਈਟੀ ਤੋਂ ਜਵਾਬ ਮੰਗਿਆ ਹੈ ਕਿ ਉਸ ਨੇ ਹੁਣ ਤੱਕ ਕੀ ਕੀਤਾ ਅਤੇ ਜਾਂਚ ਕਿੱਥੇ ਪਹੁੰਚੀ ਹੈ।
ਇਸ ਮਾਮਲੇ ਦੀ ਸੁਣਵਾਈ ਦੌਰਾਨ ਬੀਤੇ ਦਿਨ ਵੀਰਵਾਰ ਨੂੰ ਅਦਾਲਤ ਨੇ ਸਰਕਾਰ ਨੂੰ ਉਪਰੋਕਤ ਹੁਕਮ ਜਾਰੀ ਕੀਤੇ ਹਨ।ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਪਟੀਸ਼ਨਰਾਂ ਨੂੰ ਪੇਸ਼ਗੀ ਕਾਪੀਆਂ ਦੇਣ ਦੇ ਵੀ ਹੁਕਮ ਦਿੱਤੇ ਹਨ। ਇਸ ਮਾਮਲੇ ‘ਚ ਮੁਅੱਤਲ ਕੀਤੇ ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਹੋਰ ਪਟੀਸ਼ਨਰਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਸੀ।
ਜਿਸ ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਐਸ.ਆਈ.ਟੀ. ਇਸ ਦੀ ਜਾਂਚ ਨਾ ਕਰਵਾ ਕੇ ਸੀ.ਬੀ.ਆਈ ਨੂੰ ਸੌਂਪਣ ਦੀ ਮੰਗ ਕੀਤੀ ਸੀ। ਨਵੀਂ ਬਣੀ ਐੱਸ.ਆਈ.ਟੀ. ਨੂੰ ਵੀ ਹੁਣ ਤੱਕ ਦੀ ਜਾਂਚ ਦੀ ਰਿਪੋਰਟ ਕੋਰਟ ’ਚ ਦੇਣੀ ਹੋਵੇਗੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 20 ਮਈ ਨੂੰ ਹੋਵੇਗੀ।
ਓਧਰ ਦੂਜੇ ਪਾਸੇ 2015 ਦੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਚਾਰਜਸ਼ੀਟ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਵਿਵਾਦਤ ਪੋਸਟਰ ਲਗਾਉਣ ਅਤੇ ਪਵਿੱਤਰ ਸਰੂਪ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਸੀਜੇਐਮ ਦੀ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ ਹੈ। ਇਸ ਦੇ ਨਾਲ ਹੀ ਅਦਾਲਤ ਵਿੱਚ 50 ਹਜ਼ਾਰ ਦਾ ਜ਼ਮਾਨਤੀ ਬਾਂਡ ਭਰਨ ਦੇ ਹੁਕਮ ਦਿੱਤੇ ਹਨ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।