ਚੰਡੀਗੜ੍ਹ: ਹੁਣ ਪੰਜਾਬ ਦੀਆਂ ਜੇਲ੍ਹ ਵਿੱਚ ਬੰਦ ਪਤੀ ਜਾਂ ਪਤਨੀ ਆਪਣੇ ਜੀਵਨ ਸਾਥੀ ਨੂੰ ਇਕਾਂਤ ਵਿੱਚ ਮਿਲ ਸਕਣਗੇ।ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਇਸ ਕਾਰਨ ਲਿਆ ਗਿਆ ਕਿਉਂਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੁੱਝ ਅਜਿਹੇ ਕੇਸ ਪਹੁੰਚੇ ਸੀ।


ਮਾਰਚ 2022 ਵਿੱਚ ਗੁਰੂਗ੍ਰਾਮ ਦੀ ਇੱਕ ਔਰਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚੀ। ਉਸ ਦੀ ਪਟੀਸ਼ਨ ਹੋਰ ਕੇਸਾਂ ਨਾਲੋਂ ਵੱਖਰੀ ਸੀ। ਔਰਤ ਨੇ ਜੇਲ੍ਹ ਵਿੱਚ ਬੰਦ ਪਤੀ ਨਾਲ ਸਰੀਰਕ ਸਬੰਧ ਬਣਾਉਣ ਦੀ ਇਜਾਜ਼ਤ ਮੰਗੀ ਸੀ। ਔਰਤ ਨੇ ਦਲੀਲ ਦਿੱਤੀ ਕਿ ਉਹ ਜੇਲ੍ਹ ਵਿੱਚ ਬੰਦ ਪਤੀ ਤੋਂ ਆਪਣਾ ਵੰਸ਼ ਜਾਰੀ ਰੱਖਣਾ ਚਾਹੁੰਦੀ ਸੀ। ਔਰਤ ਨੇ ਕਿਹਾ ਕਿ ਉਸ ਦੇ ਪਤੀ ਨੂੰ ਗੁਰੂਗ੍ਰਾਮ ਅਦਾਲਤ ਨੇ ਕਤਲ ਅਤੇ ਹੋਰ ਅਪਰਾਧਾਂ ਲਈ ਦੋਸ਼ੀ ਠਹਿਰਾਇਆ ਸੀ। 2018 ਤੋਂ ਉਹ ਭੋਂਡਸੀ ਜ਼ਿਲ੍ਹੇ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ।


ਇਸ ਤੋਂ ਪਹਿਲਾਂ ਜਨਵਰੀ 2022 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿੱਚ ਪਤਨੀ ਨੇ ਆਪਣੇ ਪਤੀ ਨਾਲ ਵੱਖਰੇ ਕਮਰੇ ਵਿੱਚ ਮੁਲਾਕਾਤ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਸੰਵਿਧਾਨ ਦੀ ਧਾਰਾ 21 ਦਾ ਹਵਾਲਾ ਦਿੱਤਾ, ਜਿਸ ਵਿੱਚ ਉਨ੍ਹਾਂ ਨੂੰ ਇਹ ਅਧਿਕਾਰ ਮਿਲਿਆ ਹੈ।


ਜਸਵੀਰ ਸਿੰਘ ਨੇ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਉਸ ਨੇ ਆਪਣੀ ਵੰਸ਼ ਨੂੰ ਅੱਗੇ ਵਧਾਉਣਾ ਹੈ। ਪਤਨੀ ਨੂੰ ਗਰਭਵਤੀ ਹੋਣ ਤੱਕ ਜੇਲ੍ਹ ਵਿੱਚ ਆਪਣੇ ਨਾਲ ਰਹਿਣ ਦਿੱਤਾ ਜਾਵੇ। ਹਾਈ ਕੋਰਟ ਨੇ ਇਸ ਮੰਗ ਨੂੰ ਰੱਦ ਕਰ ਦਿੱਤਾ ਸੀ।


ਪੰਜਾਬ ਦੀਆਂ 4 ਜੇਲ੍ਹਾਂ ਵਿੱਚ ਦਿੱਤੀ ਗਈ ਸਹੂਲਤ
ਪੰਜਾਬ ਸਰਕਾਰ ਨੇ ਇੱਕ ਅਹਿਮ ਪਹਿਲ ਕੀਤੀ ਹੈ। ਇੱਥੋਂ ਦੀ ਜੇਲ੍ਹ ਵਿੱਚ ਕੈਦੀਆਂ ਨੂੰ ਆਪਣੇ ਜੀਵਨ ਸਾਥੀ ਨਾਲ ਕੁਝ ਸਮਾਂ ਇਕੱਲੇ ਬਿਤਾਉਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਇਸ ਦੇ ਲਈ ਜੇਲ੍ਹ ਵਿੱਚ ਵੱਖਰਾ ਕਮਰਾ ਬਣਾਇਆ ਗਿਆ ਹੈ। ਮੌਜੂਦਾ ਸਮੇਂ ਵਿੱਚ ਇਹ ਸਹੂਲਤ ਗੋਇੰਦਵਾਲ ਸਾਹਿਬ, ਨਾਭਾ, ਲੁਧਿਆਣਾ ਅਤੇ ਬਠਿੰਡਾ ਮਹਿਲਾ ਜੇਲ੍ਹ ਵਿੱਚ ਸ਼ੁਰੂ ਕੀਤੀ ਗਈ ਹੈ। ਸਾਰੀਆਂ ਜੇਲ੍ਹਾਂ ਵਿੱਚ ਇਸ ਨੂੰ ਸ਼ੁਰੂ ਕਰਨ ਦੀ ਤਿਆਰੀ ਹੈ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: