ਚੰਡੀਗੜ੍ਹ: ਕਿਸਾਨਾਂ ਤੇ ਬੇਰੁਜਗਾਰ ਅਧਿਆਪਕਾਂ ਦੇ ਅੰਦੋਲਨ ਮਗਰੋਂ ਹੁਣ ਭਗਵੰਤ ਮਾਨ ਸਰਕਾਰ ਸਾਹਮਣੇ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਪੰਜਾਬ ਰੋਡਵੇਜ਼ ਦੀਆਂ ਬੱਸਾਂ ਦਾ ਚੱਕ ਜਾਮ ਹੋ ਸਕਦਾ ਹੈ ਕਿਉਂਕਿ ਠੇਕਾ ਮੁਲਾਜ਼ਮਾਂ ਨੇ ਸਰਕਾਰੀ ਨੂੰ ਚੇਤਾਵਨੀ ਦਿੱਤੀ ਹੈ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ, ਨਹੀਂ ਤਾਂ ਤਿੱਖਾ ਅੰਦੋਲਨ ਵਿੱਢਿਆ ਜਾਵੇਗਾ। ਇਸ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਕੰਟਰੈਕਟ ਡਰਾਈਵਰਾਂ ਤੇ ਆਪਰੇਟਰਾਂ ਵੱਲੋਂ ਪੰਜਾਬ ਦੀਆਂ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾ ਸਕਦਾ ਹੈ।
ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਅੱਜ ਦੁਪਹਿਰ ਤੱਕ ਹੋਣ ਵਾਲੀ ਮੀਟਿੰਗ ਵਿੱਚ ਕੋਈ ਫੈਸਲਾ ਨਾ ਲਿਆ ਗਿਆ ਤਾਂ ਦੁਪਹਿਰ ਬਾਅਦ ਟਰਾਂਸਪੋਰਟ ਵਿਭਾਗ ਵਿੱਚ ਕੰਮ ਕਰਦੇ ਠੇਕਾ ਮੁਲਾਜ਼ਮ ਬੱਸਾਂ ਹੜਤਾਲ ’ਤੇ ਚਲੇ ਜਾਣਗੇ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪਿਛਲੀ ਸਰਕਾਰ ਵੀ ਆਪਣੇ ਵਾਅਦੇ ਤੋਂ ਮੁੱਕਰ ਗਈ।ਹੁਣ ਸੱਤਾ ਤਬਦੀਲੀ ਵਜੋਂ ਲਿਆਂਦੀ ਆਮ ਆਦਮੀ ਪਾਰਟੀ ਵੀ ਆਪਣੇ ਵਾਅਦੇ ਤੋਂ ਮੁਕਰ ਰਹੀ ਹੈ।
ਮੁਲਾਜ਼ਮ ਆਗੂਆਂ ਨੇ ਕਿਹਾ ਕਿ ਹੜਤਾਲ ਦਾ ਇੱਕ ਵੱਡਾ ਕਾਰਨ ਇਹ ਵੀ ਹੈ ਕਿ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ, ਜੋ ਪੈਸੇ ਕਮਾ ਕੇ ਸਰਕਾਰੀ ਖ਼ਜ਼ਾਨਾ ਭਰ ਰਹੇ ਹਨ, ਨੂੰ ਲੰਮੇ ਸਮੇਂ ਤੋਂ ਤਨਖਾਹਾਂ ਨਹੀਂ ਮਿਲੀਆਂ। ਇਸ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਵੱਲੋਂ ਅਜਿਹੇ ਫੈਸਲੇ ਲਏ ਜਾ ਰਹੇ ਹਨ, ਜੋ ਨਾ ਤਾਂ ਆਮ ਜਨਤਾ ਦੇ ਹਿੱਤ ਵਿੱਚ ਹਨ ਤੇ ਨਾ ਹੀ ਟਰਾਂਸਪੋਰਟ ਵਿਭਾਗ ਦੇ ਹਿੱਤ ਵਿੱਚ ਹਨ।
ਉਨ੍ਹਾਂ ਕਿਹਾ ਕਿ ਅਧਿਕਾਰੀ ਦਬਾਅ ਪਾ ਰਹੇ ਹਨ ਕਿ ਬੱਸ ਦੀ ਸਵਾਰੀ ਪੂਰੀ ਹੋਣ ਤੋਂ ਬਾਅਦ ਰਸਤੇ ਵਿੱਚ ਕਿਤੇ ਵੀ ਸਵਾਰੀ ਨਾ ਚੁੱਕੀ ਜਾਵੇ। ਲੰਬੇ ਰੂਟ ਦੀਆਂ ਬੱਸਾਂ ਨੂੰ ਰਸਤੇ ਵਿੱਚ ਕਿਤੇ ਵੀ ਨਾ ਰੋਕਿਆ ਜਾਵੇ ਪਰ ਜੇਕਰ ਬੱਸਾਂ ਨੂੰ ਰਸਤੇ ਵਿੱਚ ਸਵਾਰੀ ਲੈਣ ਲਈ ਨਾ ਰੋਕਿਆ ਗਿਆ ਤਾਂ ਲੋਕ ਸਫ਼ਰ ਕਿਵੇਂ ਕਰਨਗੇ। ਫਿਰ ਬੱਸ ਅੱਡੇ ਕਿਉਂ ਬਣਾਏ ਗਏ ਹਨ? ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰਾਂ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਭਰੋਸੇ ਤਾਂ ਦੇ ਰਹੀਆਂ ਹਨ ਪਰ ਅਜੇ ਤੱਕ ਕਿਸੇ ਨੂੰ ਵੀ ਰੈਗੂਲਰ ਨਹੀਂ ਕੀਤਾ ਗਿਆ।
ਆਮ ਆਦਮੀ ਪਾਰਟੀ ਨੇ ਵੀ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸਾਰਿਆਂ ਨੂੰ ਬਰਾਬਰ ਤਨਖਾਹ ਅਤੇ ਛੁੱਟੀਆਂ ਦਿੱਤੀਆਂ ਜਾਣਗੀਆਂ। ਠੇਕਾ ਪ੍ਰਣਾਲੀ ਖ਼ਤਮ ਕਰਕੇ ਸਿੱਧੀ ਰੈਗੂਲਰ ਭਰਤੀ ਕੀਤੀ ਜਾਵੇਗੀ। ਸੱਤਾ ਵਿੱਚ ਆਉਂਦੇ ਹੀ ਠੇਕਾ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇਗਾ ਪਰ ਸੱਚਾਈ ਇਹ ਹੈ ਕਿ ਬਦਲੀ ਹੋਈ ਸਰਕਾਰ ਵੀ ਪੁਰਾਣੀਆਂ ਪਾਰਟੀਆਂ ਦੇ ਨਕਸ਼ੇ-ਕਦਮ 'ਤੇ ਚੱਲ ਪਈ ਹੈ।ਸਰਕਾਰ ਆਪਣੇ ਵਾਅਦੇ ਤੋਂ ਮੁੱਕਰ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਵਿਭਾਗ ਦੇ ਅਧਿਕਾਰੀਆਂ ਤੇ ਸਰਕਾਰ ਅੱਗੇ ਕੁਝ ਮੰਗਾਂ ਰੱਖੀਆਂ ਹਨ, ਜੇਕਰ ਅੱਜ ਦੁਪਹਿਰ ਤੱਕ ਇਨ੍ਹਾਂ ਨੂੰ ਮੰਨ ਲਿਆ ਗਿਆ ਤਾਂ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਜਾਵੇਗਾ।
ਭਗਵੰਤ ਮਾਨ ਸਰਕਾਰ ਸਾਹਮਣੇ ਨਵੀਂ ਮੁਸੀਬਤ! ਪੰਜਾਬ ਰੋਡਵੇਜ਼ ਦੀਆਂ ਬੱਸਾਂ ਦਾ ਹੋ ਸਕਦਾ ਚੱਕ ਜਾਮ, ਠੇਕਾ ਮੁਲਾਜ਼ਮਾਂ ਦੀ ਸਰਕਾਰੀ ਨੂੰ ਚਿਤਾਵਨੀ
abp sanjha
Updated at:
18 May 2022 02:02 PM (IST)
ਕਿਸਾਨਾਂ ਤੇ ਬੇਰੁਜਗਾਰ ਅਧਿਆਪਕਾਂ ਦੇ ਅੰਦੋਲਨ ਮਗਰੋਂ ਹੁਣ ਭਗਵੰਤ ਮਾਨ ਸਰਕਾਰ ਸਾਹਮਣੇ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਪੰਜਾਬ ਰੋਡਵੇਜ਼ ਦੀਆਂ ਬੱਸਾਂ ਦਾ ਚੱਕ ਜਾਮ ਹੋ ਸਕਦਾ ਹੈ
Punjab News
NEXT
PREV
Published at:
18 May 2022 02:02 PM (IST)
- - - - - - - - - Advertisement - - - - - - - - -