ਚੰਡੀਗੜ੍ਹ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਵਿਵਾਦਾਂ ਵਿੱਚ ਘਿਰ ਗਏ ਹਨ। ਨੈਸ਼ਨਲ ਕਮਿਸ਼ਨ ਫਾਰ ਵੂਮੈਨ (ਐਨਸੀਡਬਲਯੂ) ਨੇ 27 ਸਾਲਾ ਫਰਾਂਸੀਸੀ ਔਰਤ ਨੂੰ ਅਗਵਾ ਤੇ ਛੇੜਖਾਨੀ ਮਾਮਲੇ ਵਿੱਚ ਉਸ ਨੂੰ ਨੋਟਿਸ ਭੇਜ ਕੇ 15 ਦਿਨਾਂ ਦੇ ਅੰਦਰ ਉਸ ਤੋਂ ਜਵਾਬ ਮੰਗਿਆ ਹੈ। ਇਹ ਘਟਨਾ 31 ਅਗਸਤ, 1994 ਨੂੰ ਵਾਪਰੀ ਸੀ, ਜਿਸ ਵਿੱਚ ਕੋਟਲੀ ਨੂੰ ਮੁੱਖ ਦੋਸ਼ੀ ਬਣਾਇਆ ਗਿਆ ਸੀ। 2017 ਵਿੱਚ, ਅਕਾਲੀ ਦਲ ਨੇ ਕਮਿਸ਼ਨ ਕੋਲ ਇਹ ਸ਼ਿਕਾਇਤ ਦਰਜ ਕਰਵਾਈ ਸੀ।
ਫ੍ਰੈਂਚ ਔਰਤ ਨੇ ਦੋਸ਼ ਲਾਇਆ ਸੀ ਕਿ ਉਹ ਭਾਰਤ ਘੁੰਮਣ ਆਈ ਸੀ। 31 ਅਗਸਤ 1994 ਨੂੰ ਉਸ ਨੂੰ ਅਗਵਾ ਕਰ ਲਿਆ ਗਿਆ ਸੀ ਤੇ ਛੇੜਖਾਨੀ ਕੀਤੀ ਗਈ ਸੀ। ਇਸ ਮਾਮਲੇ ਵਿੱਚ ਔਰਤ ਨੇ ਆਪਣੀ ਜਾਨ ਨੂੰ ਖਤਰਾ ਦੱਸਿਆ ਸੀ ਤੇ ਫਿਰ ਉਹ ਆਪਣੇ ਦੇਸ਼, ਫਰਾਂਸ ਪਰਤ ਗਈ ਸੀ। ਇਸ ਮਾਮਲੇ ਵਿੱਚ ਕੋਟਲੀ ਦੇ ਨਾਲ ਉਸ ਦੇ ਚਾਰ ਦੋਸਤਾਂ ਨੂੰ ਵੀ ਮੁਲਜ਼ਮ ਬਣਾਇਆ ਗਿਆ ਸੀ। ਭਾਵੇਂ, ਮਾਮਲਾ ਅਦਾਲਤ ਵਿੱਚ ਗਿਆ, ਜਿਸ ਵਿੱਚ 1998 ਵਿੱਚ ਅਦਾਲਤ ਨੇ ਸਾਰਿਆਂ ਨੂੰ ਬਰੀ ਕਰ ਦਿੱਤਾ ਸੀ।
ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਗੁਰਕੀਰਤ ਕੋਟਲੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵਰਗੀ ਬੇਅੰਤ ਸਿੰਘ ਦੇ ਪੋਤਰੇ ਹਨ। ਜਦੋਂ ਇਹ ਘਟਨਾ ਵਾਪਰੀ, ਤਦ ਉਨ੍ਹਾਂ ਦੇ ਦਾਦਾ ਪੰਜਾਬ ਦੇ ਮੁੱਖ ਮੰਤਰੀ ਸਨ। ਕਮਿਸ਼ਨ ਨੇ ਇੱਕ ਵਾਰ ਫਿਰ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਭੇਜ ਕੇ ਇਸ ਮਾਮਲੇ ਵਿੱਚ ਜਵਾਬ ਮੰਗਿਆ ਹੈ।
ਕੈਪਟਨ ਨੇ ਨਹੀਂ ਭੇਜਿਆ ਸੀ ਜਵਾਬ
2017 ਵਿੱਚ, ਅਕਾਲੀ ਦਲ ਨੇ ਕੌਮੀ ਮਹਿਲਾ ਕਮਿਸ਼ਨ ਨੂੰ ਇੱਕ ਸ਼ਿਕਾਇਤ ਭੇਜ ਕੇ ਮਾਮਲੇ ਦੀ ਮੁੜ ਸੁਣਵਾਈ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਕਮਿਸ਼ਨ ਨੇ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਸੀ, ਪਰ ਕੈਪਟਨ ਸਰਕਾਰ ਵੱਲੋਂ ਕਮਿਸ਼ਨ ਵਿੱਚ ਇਸ ਮਾਮਲੇ ਵਿੱਚ ਕੋਈ ਜਵਾਬ ਦਾਇਰ ਨਹੀਂ ਕੀਤਾ ਗਿਆ ਸੀ।
ਇਹ ਵੀ ਪੜ੍ਹੋ: CBSE Board Exam 2022: ਟਰਮ 1 ਬੋਰਡ ਪ੍ਰੀਖਿਆ 2022 ਅਗਲੇ ਮਹੀਨੇ ਤੋਂ ਸ਼ੁਰੂ ਹੋਵੇਗੀ, ਇਸ ਮਹੀਨੇ ਡੇਟਸ਼ੀਟ ਆਉਣ ਦੀ ਆਸ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/