ਮੁਹਾਲੀ: ਬਰਗਾੜੀ ਬੇਅਦਬੀ ਮਾਮਲੇ 'ਚ ਹੁਣ ਨਵਾਂ ਮੋੜ ਆ ਗਿਆ ਹੈ। ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ 'ਚ ਇਸ ਮਾਮਲੇ ਦੀ ਸੁਣਵਾਈ ਦੌਰਾਨ ਸੀਬੀਆਈ ਨੇ ਹੁਣ ਰਿਵਿਊ ਐਪਲੀਕੇਸ਼ਨ ਦਾਖਲ ਕੀਤੀ ਹੈ। ਹਾਲਾਂਕਿ ਸੁਪਰੀਮ ਕੋਰਟ ਨੇ ਸੀਬੀਆਈ ਦੀ ਤਫਤੀਸ਼ ਕਰਨ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ।


ਸੀਬੀਆਈ ਦੀ ਤਫਤੀਸ਼ ਕਰਨ ਵਾਲੀ ਪਟੀਸ਼ਨ ਰੱਦ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਹੁਣ ਪੰਜਾਬ ਪੁਲਿਸ ਇਸ ਮਾਮਲੇ ਦੀ ਜਾਂਚ ਕਰੇਗੀ। ਉਨ੍ਹਾਂ ਪੰਜਾਬ ਪੁਲਿਸ ਦੀ ਇੱਕ ਐਸਆਈਟੀ ਵੀ ਗਠਿਤ ਕੀਤੀ ਸੀ।



ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਸੀਬੀਆਈ ਨੇ ਆਪਣੀ ਅਰਜ਼ੀ ਦਾਖ਼ਲ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਤੇ ਉਨ੍ਹਾਂ ਨੇ ਇੱਕ ਸਮੀਖਿਆ ਬਿਨੈ ਪੱਤਰ ਦਰਜ ਕੀਤਾ ਹੈ ਤੇ ਫੈਸਲਾ ਆਉਣ ਤੱਕ ਮੁਹਾਲੀ ਅਦਾਲਤ ਇਸ ਮਾਮਲੇ ਨੂੰ ਇਸੇ ਤਰ੍ਹਾਂ ਰੱਖੇ।



ਸੀਬੀਆਈ ਵਲੋਂ ਸੁਪਰੀਮ ਕਰੋਟ 'ਚ ਦਰਜ ਕੀਤੇ ਗਏ ਸਮੀਖਿਆ ਬਿਨੈਪੱਤਰ ਦਾ ਮਤਲਬ ਇਹ ਹੈ ਕਿ ਹਾਲੇ ਪੰਜਾਬ ਪੁਲਿਸ ਇਸ ਮਾਮਲੇ ਦੀ ਤਫਤੀਸ਼ ਨਹੀਂ ਕਰ ਸਕੇਗੀ।