Guava 'scam': ਪੰਜਾਬ 'ਚ ਕਾਂਗਰਸ ਸਰਕਾਰ ਦੇ ਸਮੇਂ ਮੋਹਾਲੀ 'ਚ ਏਅਰਪੋਰਟ ਨੇੜ੍ਹੇ ਐਕੁਆਇਰ ਕੀਤੀਆਂ ਜ਼ਮੀਨਾਂ 'ਚ ਅਮਰੂਦ ਦੇ ਬਾਗ ਦਿਖਾ ਕੇ ਲੋਕਾਂ ਤੋਂ ਕਰੋੜਾਂ ਰੁਪਏ ਹੜੱਪ ਲਏ ਗਏ ਸਨ। ਇਸ ਮਾਮਲੇ ਵਿੱਚ ਦੋ ਆਈਏਐਸ ਅਫਸਰਾਂ ਦੀਆਂ ਪਤਨੀਆਂ, ਪ੍ਰਾਪਰਟੀ ਡੀਲਰ ਅਤੇ ਕਈ ਸਰਕਾਰੀ ਅਫਸਰਾਂ ਨੂੰ ਮੁਲਜ਼ਮ ਮੰਨਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਇਸ ਮਾਮਲੇ 'ਚ ਨਵਾਂ ਮੋੜ ਆਇਆ ਹੈ। ਹੁਣ ਇਸ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਣ ਵਾਲਿਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਅਗੇਂਸਟ ਕਰੱਪਸ਼ਨ ਆਰਗੇਨਾਈਜ਼ੇਸ਼ਨ ਦੇ ਮੁਖੀ ਸਤਨਾਮ ਸਿੰਘ ਦਾਊਂ ਨੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਮੁੱਖ ਸਕੱਤਰ ਪੰਜਾਬ ਅਤੇ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਨੂੰ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਮਾਮਲੇ ਵਿੱਚ ਦਖਲ ਦੇਣ ਦੀ ਅਪੀਲ ਕੀਤੀ ਹੈ।


ਸਤਨਾਮ ਦਾਊਂ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਇਸ ਸਬੰਧੀ ਸਬੂਤ ਇਕੱਠੇ ਕਰਨ ਲਈ ਕਾਫੀ ਮਿਹਨਤ ਕੀਤੀ ਸੀ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਹੁਣ ਇਸ ਘਪਲੇ 'ਤੇ ਕਾਰਵਾਈ ਹੋ ਰਹੀ ਹੈ। ਅਦਾਲਤ ਦੇ ਹੁਕਮਾਂ 'ਤੇ ਕਈ ਮੁਲਜ਼ਮਾਂ ਨੇ ਪੰਜਾਬ ਸਰਕਾਰ ਦੇ ਖਾਤੇ 'ਚ ਵੀ ਕਰੋੜਾਂ ਰੁਪਏ ਜਮ੍ਹਾ ਕਰਵਾ ਚੁੱਕੇ ਹਨ।


ਜਦਕਿ ਕੁਝ ਲੋਕਾਂ ਵਲੋਂ ਪੈਸੇ ਜਮ੍ਹਾ ਕਰਵਾਏ ਜਾ ਰਹੇ ਹਨ। ਇਸ ਘੁਟਾਲੇ ਵਿੱਚ ਕਈ ਸੀਨੀਅਰ ਅਧਿਕਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਗਲਤ ਮੁਆਵਜ਼ਾ ਹਾਸਲ ਕੀਤਾ ਸੀ। ਅਜਿਹੇ 'ਚ ਮਾਮਲੇ ਨੂੰ ਕਮਜ਼ੋਰ ਕਰਕੇ ਉਨ੍ਹਾਂ ਨੂੰ ਚੁੱਪ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


ਵਿਜੀਲੈਂਸ ਬਿਊਰੋ ਤੋਂ ਇਲਾਵਾ ਈਡੀ ਵੱਲੋਂ ਵੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 6 ਦਿਨ ਪਹਿਲਾਂ ਈਡੀ ਨੇ ਸੂਬੇ ਦੇ ਦੋ ਆਈਏਐਸ ਅਧਿਕਾਰੀਆਂ ਸਣੇ 22 ਥਾਵਾਂ ’ਤੇ ਛਾਪੇ ਮਾਰੇ ਸਨ। ਇਸ ਦੌਰਾਨ ਈਡੀ ਨੇ 3.89 ਕਰੋੜ ਰੁਪਏ ਦੀ ਨਕਦੀ, ਮੋਬਾਈਲ ਫ਼ੋਨ ਅਤੇ ਅਹਿਮ ਦਸਤਾਵੇਜ਼ ਜ਼ਬਤ ਕੀਤੇ ਹਨ। ਇਸ ਦੇ ਨਾਲ ਹੀ ਇਸ ਮਾਮਲੇ ਦੀ ਜਾਂਚ ਜਾਰੀ ਹੈ। ਇਸ ਮਾਮਲੇ ਦੇ ਜ਼ਿਆਦਾਤਰ ਮੁਲਜ਼ਮ ਹਾਲੇ ਵੀ ਜ਼ਮਾਨਤ 'ਤੇ ਬਾਹਰ ਹਨ,ਜਦਕਿ ਈਡੀ ਵੱਲੋਂ ਕੋਈ ਕੇਸ ਦਰਜ ਨਹੀਂ ਕੀਤਾ ਗਿਆ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l