ਚੰਡੀਗੜ੍ਹ: ਬੇਅਦਬੀ ਤੇ ਗੋਲੀਕਾਂਡ ਮਾਮਲੇ ਦੀ ਜਾਂਚ 'ਚ ਨਵਾਂ ਮੋੜ ਆਇਆ ਹੈ। ਪੰਜਾਬ ਸਰਕਾਰ ਵੱਲੋਂ ਬਣਾਈ ਐਸਆਈਟੀ ਦੀ ਜਾਂਚ 'ਤੇ ਸੀਬੀਆਈ ਨੇ ਇਤਰਾਜ਼ ਜਤਾਇਆ ਹੈ। ਹੋਰ ਤਾਂ ਹੋਰ ਜਾਂਚ ਰੋਕਣ ਲਈ ਸੀਬੀਆਈ ਨੇ ਮੁਹਾਲੀ ਦੀ ਅਦਾਲਤ 'ਚ ਅਰਜ਼ੀ ਦਾਇਰ ਕਰ ਦਿੱਤੀ ਹੈ।
ਸੀਬੀਆਈ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਟੀਸ਼ਨ ਅਜੇ ਸੁਪਰੀਮ ਕੋਰਟ 'ਚ ਪੈਂਡਿੰਗ ਹੈ। ਅਜਿਹੇ 'ਚ ਦੋ ਜਾਂਚ ਏਜੰਸੀਆਂ ਕਿਸੇ ਵੀ ਮਾਮਲੇ ਦੀ ਇਕੱਠੇ ਜਾਂਚ ਨਹੀਂ ਕਰ ਸਕਦੀਆਂ। ਇਸ ਦੇ ਲਈ ਐਸਆਈਟੀ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੀ ਆਗਿਆ ਨਾ ਦਿੱਤੀ ਜਾਵੇ।
ਇਸ ਤੋਂ ਬਾਅਦ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਤੇ 10 ਜੁਲਾਈ ਤੱਕ ਆਪਣਾ ਜਵਾਬ ਦੇਣ ਲਈ ਕਿਹਾ ਹੈ। ਪਹਿਲਾਂ ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਦਿੱਤੀ ਸੀ। ਇਸ ਤੋਂ ਬਾਅਦ ਜਾਂਚ ਦੀ ਰਫਤਾਰ ਹੌਲੀ ਦੇਖ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਐਸਆਈਟੀ ਨੂੰ ਦੇ ਦਿੱਤੀ ਸੀ।
ਇਸ ਮਾਮਲੇ 'ਚ ਹਾਲ 'ਚ ਹੀ ਐਸਆਈਟੀ ਨੇ ਸੱਤ ਡੇਰਾ ਪ੍ਰੇਮੀਆਂ ਨੂੰ ਗ੍ਰਿਫਤਾਰ ਵੀ ਕੀਤਾ ਹੈ। ਡੇਰਾ ਮੁਖੀ ਰਾਮ ਰਹੀਮ ਦਾ ਨਾਂ ਵੀ ਇਸ ਮਾਮਲੇ 'ਚ ਸ਼ਾਮਲ ਕੀਤਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਬੇਅਦਬੀ ਤੇ ਗੋਲੀਕਾਂਡ ਦੀ ਜਾਂਚ 'ਚ ਨਵਾਂ ਮੋੜ, ਹੁਣ ਸੀਬੀਆਈ ਨੇ ਡਾਹਿਆ ਅੜਿੱਕਾ
ਏਬੀਪੀ ਸਾਂਝਾ
Updated at:
09 Jul 2020 12:23 PM (IST)
ਸੀਬੀਆਈ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਟੀਸ਼ਨ ਅਜੇ ਸੁਪਰੀਮ ਕੋਰਟ 'ਚ ਪੈਂਡਿੰਗ ਹੈ। ਅਜਿਹੇ 'ਚ ਦੋ ਜਾਂਚ ਏਜੰਸੀਆਂ ਕਿਸੇ ਵੀ ਮਾਮਲੇ ਦੀ ਇਕੱਠੇ ਜਾਂਚ ਨਹੀਂ ਕਰ ਸਕਦੀਆਂ। ਇਸ ਦੇ ਲਈ ਐਸਆਈਟੀ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੀ ਇਜਾਜ਼ਤ ਨਾ ਦਿੱਤੀ ਜਾਵੇ।
- - - - - - - - - Advertisement - - - - - - - - -