ਪੜਚੋਲ ਕਰੋ

ਐਸਪੀ ਤੇ ਤਹਿਸੀਲਦਾਰ ਦੇ ਕੁਟਾਪੇ ਦਾ ਵੀਡੀਓ ਵਾਇਰਲ, ਮਾਮਲੇ ਨੇ ਲਿਆ ਨਵਾਂ ਮੋੜ

ਚੰਡੀਗੜ੍ਹ: ਸੋਸ਼ਲ ਮੀਡੀਆ ’ਤੇ ਹੁਸ਼ਿਆਰਪੁਰ ਦੇ ਇੱਕ ਪ੍ਰਾਈਵੇਟ ਹੋਟਲ ਵਿੱਚ ਹੋਏ ਝਗੜੇ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ਕਰਕੇ ਐਸਪੀ ਤੇ ਨਾਇਬ ਤਹਿਸੀਲਦਾਰ ਕਾਫੀ ਸੁਰਖੀਆਂ ਵਿੱਚ ਛਾਏ ਹੋਏ ਹਨ। ਦਰਅਸਲ ਪਿਛਲੇ ਮਹੀਨੇ ਤੋਂ ਇੱਕ ਹੋਟਲ ਸਬੰਧੀ ਦੋ ਭਾਈਵਾਲਾਂ ਵਿਚਾਲੇ ਕਾਫੀ ਵਿਵਾਦ ਚੱਲ ਰਿਹਾ ਸੀ। ਇਸੇ ਸਬੰਧੀ ਦੋਵਾਂ ਧਿਰਾਂ ਵਿਚਾਲੇ ਝਗੜਾ ਹੋ ਗਿਆ ਜਿਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ। ਹੁਣ ਐਸਪੀ ਤੇ ਤਹਿਸੀਲਦਾਰ ਨੂੰ ਕੁਰਸੀ ਦਾ ਨਾਜਾਇਜ਼ ਫਾਇਦਾ ਚੁੱਕਣਾ ਮਹਿੰਗਾ ਪੈ ਰਿਹਾ ਹੈ। ਦਰਅਸਲ ਹੋਟਲ ਦਾ ਇੱਕ ਭਾਈਵਾਲ ਵਿਵੇਕ ਕੌਸ਼ਲ ਰੋਹਬ ਝਾੜਨ ਲਈ ਅਕਸਰ ਆਪਣੇ ਦੋਸਤ ਐਸਪੀ ਨਰੇਸ਼ ਡੋਗਰਾ (ਕਮਾਂਡੈਂਟ ਪੁਲਿਸ ਟ੍ਰੇਨਿੰਗ ਸੈਂਟਰ ਫਲੌਰ) ਨੂੰ ਆਪਣੇ ਨਾਲ ਹੋਟਲ ਵਿੱਚ ਲੈ ਆਉਂਦਾ ਸੀ। ਹੋਟਲ ਦੇ ਮਾਲਕ ਵਿਸ਼ਵਨਾਥ ਮੁਤਾਬਕ 3 ਜਨਵਰੀ ਨੂੰ ਉਹ ਰੋਜ਼ਾਨਾ ਵਾਂਗ ਹੋਟਲ ਤੋਂ ਘਰ ਚਲੇ ਗਏ ਤਾਂ ਅਚਾਨਕ ਉਨ੍ਹਾਂ ਨੂੰ ਹੋਟਲ ਦੇ ਮੈਨੇਜਰ ਦਾ ਫੋਨ ਆਇਆ ਕਿ ਦੂਜਾ ਭਾਈਵਾਲ ਵਿਵੇਕ ਆਪਣੇ ਦੋਸਤ ਐਸਪੀ ਡੋਗਰਾ ਤੇ ਨਾਇਬ ਤਹਿਸੀਲਦਾਰ ਨਾਲ ਹੋਟਲ ’ਤੇ ਕਬਜ਼ਾ ਕਰਨ ਆਏ ਹਨ। ਇਸ ਪਿੱਛੋਂ ਜਿਵੇਂ ਹੀ ਵਿਸ਼ਵਨਾਥ ਹੋਟਲ ਪੁੱਜਾ ਤਾਂ ਅਚਾਨਕ ਐਸਪੀ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਇਸ ਮਗਰੋਂ ਝਗੜਾ ਹੋਰ ਵਧ ਗਿਆ। ਉਨ੍ਹਾਂ ਐਸਪੀ ’ਤੇ ਇਲਜ਼ਾਮ ਲਾਇਆ ਕਿ ਕੁਰਸੀ ਦਾ ਫਾਇਦਾ ਚੁੱਕਦਿਆਂ ਐਸਪੀ ਨੇ ਉਨ੍ਹਾਂ ’ਤੇ ਮਾਮਲਾ ਦਰਜ ਕਰਵਾ ਦਿੱਤਾ। ਇਸ ਮਗਰੋਂ ਹੁਸ਼ਿਆਰਪੁਰ ਪੁਲਿਸ ਵੱਲੋਂ ਬਣਾਈ ਸਿੱਟ ਨੇ ਮੌਕੇ ’ਤੇ ਮਿਲੇ ਸੀਸੀਟੀਵੀ ਫੁਟੇਜ਼ ਦੇ ਆਧਾਰ ’ਤੇ ਉਨ੍ਹਾਂ ਖਿਲਾਫ ਦਰਜ ਮਾਮਲੇ ਦੀਆਂ ਕਈ ਧਾਰਾਵਾਂ ਹਟਾ ਦਿੱਤੀਆਂ। ਉਨ੍ਹਾਂ ਕਿਹਾ ਕਿ ਦੂਜੇ ਭਾਈਵਾਲ ਵਿਵੇਕ ਨਾਲ ਪੈਸਿਆਂ ਸਬੰਧੀ ਝਗੜਾ ਚੱਲ ਰਿਹਾ ਹੈ ਜਿਸ ਦਾ ਐਸਪੀ ਨਾਜਾਇਜ਼ ਫਾਇਦਾ ਚੁੱਕ ਰਿਹਾ ਸੀ। ਇਸ ਸਬੰਧੀ ਹੁਸ਼ਿਆਰਪੁਰ ਪੁਲਿਸ ਨੇ ਹੋਟਲ ਵਿੱਚ ਝਗੜੇ ਬਾਅਦ ਆਪਣੀ ਸਿੱਟ ਦੀ ਜਾਂਚ ਵਿੱਚ ਪਾਇਆ ਕਿ ਝਗੜੇ ਦੌਰਾਨ ਪੁਲਿਸ ’ਤੇ ਕਿਸੇ ਹਥਿਆਰ ਨਾਲ ਹਮਲਾ ਨਹੀਂ ਕੀਤਾ ਗਿਆ। ਇਸ ਦੇ ਆਧਾਰ ’ਤੇ ਕਤਲ ਤੇ ਹੋਰ ਧਾਰਾਵਾਂ ਹਟਾ ਕੇ ਕਾਰਵਾਈ ਕੀਤੀ ਜਾ ਰਹੀ ਹੈ। ਘਟਨਾ ਵੇਲੇ ਮੌਜੂਦ ਐਸਪੀ ਡੋਗਰਾ ਆਏ ਦਿਨ ਆਪਣੀ ਡਿਊਟੀ ਛੱਡ ਕੇ ਹੋਟਲ ਕਿਵੇਂ ਚਲੇ ਜਾਂਦੇ ਸੀ, ਇਸ ਬਾਰੇ ਵੀ ਜਾਂਚ ਕੀਤੀ ਜਾਏਗੀ।

ਟਾਪ ਹੈਡਲਾਈਨ

ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ
ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਵਿਚਾਲੇ ਚਰਨਜੀਤ ਚੰਨੀ ਦਾ ਬਿਆਨ ਆਇਆ ਸਾਹਮਣੇ, ਪਾਰਟੀ ਛੱਡਣ ਬਾਰੇ ਸਾਬਕਾ CM ਬੋਲੇ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਵਿਚਾਲੇ ਚਰਨਜੀਤ ਚੰਨੀ ਦਾ ਬਿਆਨ ਆਇਆ ਸਾਹਮਣੇ, ਪਾਰਟੀ ਛੱਡਣ ਬਾਰੇ ਸਾਬਕਾ CM ਬੋਲੇ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
Embed widget