ਪੜਚੋਲ ਕਰੋ

Punjab Weather Today: ਨਵੇਂ ਸਾਲ ਮੌਕੇ ਪੰਜਾਬ 'ਚ ਪੈ ਰਿਹਾ ਛਮ-ਛਮ ਮੀਂਹ, ਠੰਡੀ ਹਵਾਵਾਂ ਸਣੇ ਸ਼ੀਤ ਲਹਿਰ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ

ਬੀਤੇ ਦਿਨ ਤੋਂ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਜਿਸ ਕਰਕੇ ਤੜਕ ਸਵੇਰ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਬਾਰਿਸ਼ ਨੇ ਦਸਤਕ ਦੇ ਦਿੱਤੀ ਹੈ। ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਕਰਕੇ ਕਈ ਥਾਵਾਂ ਉੱਤੇ ਬੱਤੀ ਵੀ ਗੁੱਲ ਹੈ। ਮੌਸਮ ਵਿਭਾਗ ਵੱਲੋਂ

ਪੰਜਾਬ ਵਿੱਚ ਅੱਜ ਨਵੇਂ ਸਾਲ ਦੇ ਪਹਿਲੇ ਦਿਨ ਲੋਕਾਂ ਨੂੰ ਘਣੇ ਕੋਹਰੇ, ਹਲਕੀ ਬਾਰਿਸ਼ ਅਤੇ ਸ਼ੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ ਇਸ ਸਬੰਧੀ ਔਰੇਂਜ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦੀ ਵਾਧਾ ਦਰਜ ਕੀਤੀ ਗਈ ਹੈ। 5.2 ਡਿਗਰੀ ਤਾਪਮਾਨ ਨਾਲ ਗੁਰਦਾਸਪੁਰ ਸਭ ਤੋਂ ਠੰਢਾ ਰਿਹਾ। ਦੱਸ ਦਈਏ ਸਵੇਰੇ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਚ ਮੀਂਹ ਪੈ ਰਿਹਾ ਹੈ। ਪਟਿਆਲਾ ਜ਼ਿਲ੍ਹੇ ਦੇ ਵਿੱਚ ਤੜਕੇ 6.20 ਤੋਂ ਹੀ ਬਾਰਿਸ਼ ਹੋ ਰਹੀ ਹੈ ਅਤੇ ਨਾਲ ਹੀ ਠੰਡੀਆਂ ਹਵਾਵਾਂ ਵੀ ਚੱਲ ਰਹੀਆਂ ਹਨ। 

ਉੱਥੇ ਹੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਜ਼ੀਰੋ ਵਿਜ਼ੀਬਿਲਟੀ ਰਹੀ, ਲੁਧਿਆਣਾ ਵਿੱਚ 10 ਮੀਟਰ, ਪਟਿਆਲਾ ਵਿੱਚ 20 ਮੀਟਰ, ਜਦਕਿ ਹਲਵਾਰਾ, ਗੁਰਦਾਸਪੁਰ, ਪਠਾਨਕੋਟ, ਬਠਿੰਡਾ ਅਤੇ ਬੱਲੋਵਾਲ ਸੌਂਕੜੀ ਵਿੱਚ 50 ਮੀਟਰ ਤੋਂ ਘੱਟ ਦਿੱਖ ਦਰਜ ਕੀਤੀ ਗਈ। ਇਸ ਕਾਰਨ ਹਵਾਈ ਅਤੇ ਰੇਲ ਆਵਾਜਾਈ ‘ਤੇ ਅਸਰ ਪਿਆ ਹੈ।


ਅੱਜ ਮੀਂਹ ਅਤੇ ਸ਼ੀਤ ਲਹਿਰ ਦਾ ਅਲਰਟ

ਮੌਸਮ ਵਿਭਾਗ ਮੁਤਾਬਕ ਇਸ ਸਮੇਂ ਉੱਤਰੀ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਉੱਪਰ ਵੈਸਟਨ ਡਿਸਟਰਬਨ ਬਣਿਆ ਹੋਇਆ ਹੈ, ਜੋ ਉੱਪਰੀ ਵਾਤਾਵਰਣ ਵਿੱਚ ਸਰਗਰਮ ਹੈ। ਆਸਮਾਨ ਦੇ ਮੱਧਲੇ ਪੱਧਰ ‘ਚ ਲੰਮੀ ਹਵਾ ਦੀ ਇੱਕ ਪੱਟੀ ਬਣੀ ਹੋਈ ਹੈ, ਜਿਸ ਕਾਰਨ ਮੌਸਮ ਵਿੱਚ ਬਦਲਾਅ ਆ ਸਕਦਾ ਹੈ। ਦੱਖਣੀ ਪੰਜਾਬ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਉਚਾਈ ‘ਤੇ ਤੇਜ਼ ਹਵਾਵਾਂ ਵੱਗ ਰਹੀਆਂ ਹਨ।

ਉੱਥੇ ਹੀ ਉੱਤਰੀ ਹਰਿਆਣਾ ਅਤੇ ਨੇੜਲੇ ਖੇਤਰਾਂ ਵਿੱਚ ਵੀ ਉੱਪਰੀ ਹਵਾ ਦਾ ਅਸਰ ਬਣਿਆ ਹੋਇਆ ਹੈ। ਇਸ ਕਰਕੇ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਦੇ ਕੁਝ ਇਲਾਕਿਆਂ ਵਿੱਚ ਗੜਗੜਾਹਟ ਨਾਲ ਮੀਂਹ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ।

ਉੱਥੇ ਹੀ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ ਅਤੇ ਲੁਧਿਆਣਾ ਵਿੱਚ ਕੁਝ ਥਾਵਾਂ ‘ਤੇ ਬਹੁਤ ਘਣਾ ਕੋਹਰਾ ਛਾਉਣ ਦੀ ਆਸ਼ੰਕਾ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਦੇ ਕੁਝ ਇਲਾਕਿਆਂ ਵਿੱਚ ਠੰਢਾ ਦਿਨ (ਕੋਲਡ ਡੇ) ਰਹਿਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਕਿਤੇ-ਕਿਤੇ ਘਣਾ ਕੋਹਰਾ ਵੇਖਣ ਨੂੰ ਮਿਲ ਸਕਦਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਉੱਥੇ ਹੀ ਤਰਨਤਾਰਨ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਵੀ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਆਉਣ ਵਾਲੇ ਦਿਨਾਂ ਵਿੱਚ ਮੌਸਮ ਇਸ ਤਰ੍ਹਾਂ ਰਹੇਗਾ

ਅੱਜ ਤੋਂ ਬਾਅਦ ਅਗਲੇ ਦੋ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਤੱਕ ਵਾਧਾ ਹੋ ਸਕਦਾ ਹੈ। ਇਸ ਤੋਂ ਬਾਅਦ ਅਗਲੇ ਤਿੰਨ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 2 ਤੋਂ 4 ਡਿਗਰੀ ਸੈਲਸੀਅਸ ਤੱਕ ਘਟਣ ਦੀ ਸੰਭਾਵਨਾ ਹੈ। ਇਸ ਤੋਂ ਪਿੱਛੋਂ ਤਾਪਮਾਨ ਵਿੱਚ ਕਿਸੇ ਵੱਡੇ ਬਦਲਾਅ ਦੀ ਉਮੀਦ ਨਹੀਂ ਹੈ।

2 ਜਨਵਰੀ – ਅੱਜ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ ਅਤੇ ਲੁਧਿਆਣਾ ਵਿੱਚ ਬਹੁਤ ਘਣਾ ਕੋਹਰਾ ਪੈਣ ਦੀ ਸੰਭਾਵਨਾ ਹੈ। ਉੱਥੇ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਲੁਧਿਆਣਾ ਦੇ ਕੁਝ ਇਲਾਕਿਆਂ ਵਿੱਚ ਸ਼ੀਤ ਲਹਿਰ ਚੱਲਣ ਦੀ ਆਸ਼ੰਕਾ ਹੈ।

ਇਸ ਤੋਂ ਇਲਾਵਾ ਪਠਾਨਕੋਟ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੋਹਾਲੀ) ਅਤੇ ਮਲੇਰਕੋਟਲਾ ਵਿੱਚ ਕਿਤੇ-ਕਿਤੇ ਘਣਾ ਕੋਹਰਾ ਵੇਖਣ ਨੂੰ ਮਿਲ ਸਕਦਾ ਹੈ। ਫਿਲਹਾਲ ਮੌਸਮ ਸੁੱਕਾ ਬਣਿਆ ਰਹੇਗਾ। ਕੋਹਰੇ ਅਤੇ ਠੰਢ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕਾਂ ਨੂੰ ਸਵੇਰ ਅਤੇ ਰਾਤ ਦੇ ਸਮੇਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

3 ਜਨਵਰੀ – ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਮਾਨਸਾ ਵਿੱਚ ਬਹੁਤ ਘਣਾ ਕੋਹਰਾ ਵੇਖਣ ਨੂੰ ਮਿਲ ਸਕਦਾ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਇਲਾਕਿਆਂ ਵਿੱਚ ਸ਼ੀਤ ਲਹਿਰ ਦਾ ਅਸਰ ਬਣਿਆ ਰਹੇਗਾ।

ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਪਠਾਨਕੋਟ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੋਹਾਲੀ) ਅਤੇ ਲੁਧਿਆਣਾ ਦੇ ਕੁਝ ਖੇਤਰਾਂ ਵਿੱਚ ਕੜਾਕੇ ਦੀ ਠੰਢ ਪੈਣ ਦੀ ਸੰਭਾਵਨਾ ਹੈ। ਉੱਥੇ ਹੀ ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਠਾਨਕੋਟ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੋਹਾਲੀ) ਅਤੇ ਲੁਧਿਆਣਾ ਵਿੱਚ ਕਿਤੇ-ਕਿਤੇ ਘਣਾ ਕੋਹਰਾ ਬਣਿਆ ਰਹਿ ਸਕਦਾ ਹੈ। ਫਿਲਹਾਲ ਮੌਸਮ ਸੁੱਕਾ ਰਹਿਣ ਦੀ ਉਮੀਦ ਹੈ।

4 ਜਨਵਰੀ – ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਦੇ ਕੁਝ ਇਲਾਕਿਆਂ ਵਿੱਚ ਕੜਾਕੇ ਦੀ ਠੰਢ ਪੈਣ ਦੀ ਸੰਭਾਵਨਾ ਹੈ। ਉੱਥੇ ਹੀ ਘਣਾ ਕੋਹਰਾ ਵੀ ਲੋਕਾਂ ਦੀ ਪਰੇਸ਼ਾਨੀ ਵਧਾ ਸਕਦਾ ਹੈ।

ਇਸ ਤੋਂ ਇਲਾਵਾ ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਕਿਤੇ-ਕਿਤੇ ਘਣਾ ਕੋਹਰਾ ਛਾਉਣ ਦਾ ਅੰਦਾਜ਼ਾ ਹੈ। ਫਿਲਹਾਲ ਮੌਸਮ ਸੁੱਕਾ ਬਣਿਆ ਰਹੇਗਾ।ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਠੰਢ ਅਤੇ ਕੋਹਰੇ ਨੂੰ ਦੇਖਦੇ ਹੋਏ ਸਾਵਧਾਨੀ ਵਰਤਣ, ਖਾਸ ਕਰਕੇ ਸਵੇਰੇ ਅਤੇ ਦੇਰ ਰਾਤ ਦੇ ਸਮੇਂ।

 

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget