Punjab Weather: ਨਵੇਂ ਸਾਲ 'ਤੇ ਪੰਜਾਬ 'ਚ ਕਿਵੇਂ ਦਾ ਹੋਏਗਾ ਮੌਸਮ...ਕੀ ਸੂਰਜ ਦੇਵ ਦੇਣਗੇ ਦਰਸ਼ਨ ਜਾਂ ਪਏਗੀ ਧੁੰਦ! IMD ਨੇ ਦਿੱਤੀ ਵੱਡੀ ਅਪਡੇਟ
ਬਠਿੰਡਾ ਪੰਜਾਬ ਦਾ ਸਭ ਤੋਂ ਠੰਢਾ ਇਲਾਕਾ ਰਿਹਾ ਜਿੱਥੇ ਘੱਟੋ-ਘੱਟ ਤਾਪਮਾਨ ਪੰਜ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੰਗਰੂਰ ਵਿੱਚ ਘੱਟੋ-ਘੱਟ ਤਾਪਮਾਨ 5.3 ਡਿਗਰੀ ਸੈਲਸੀਅਸ ਜਦਕਿ ਫਰੀਦਕੋਟ ਵਿੱਚ ਘੱਟੋ-ਘੱਟ...
Punjab Weather: ਹਰਿਆਣਾ ਅਤੇ ਪੰਜਾਬ ਵਿੱਚ ਬਹੁਤ ਠੰਡ ਪੈ ਰਹੀ ਹੈ। ਮੰਗਲਵਾਰ ਯਾਨੀਕਿ 31 ਦਸੰਬਰ ਨੂੰ ਵੀ ਦੋਹਾਂ ਸੂਬਿਆਂ 'ਚ ਵੱਖ-ਵੱਖ ਥਾਵਾਂ 'ਤੇ ਕੜਾਕੇ ਦੀ ਠੰਡ ਜਾਰੀ ਰਹੀ ਅਤੇ ਦੋਹਾਂ ਸੂਬਿਆਂ 'ਚ ਤਾਪਮਾਨ ਆਮ ਨਾਲੋਂ ਹੇਠਾਂ ਰਿਹਾ। ਬਠਿੰਡਾ ਪੰਜਾਬ ਦਾ ਸਭ ਤੋਂ ਠੰਢਾ ਇਲਾਕਾ ਰਿਹਾ ਜਿੱਥੇ ਘੱਟੋ-ਘੱਟ ਤਾਪਮਾਨ ਪੰਜ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੰਗਰੂਰ ਵਿੱਚ ਘੱਟੋ-ਘੱਟ ਤਾਪਮਾਨ 5.3 ਡਿਗਰੀ ਸੈਲਸੀਅਸ ਜਦਕਿ ਫਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ ਛੇ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੁਧਿਆਣਾ, ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 7.4, 8.9 ਅਤੇ 9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 9.4 ਡਿਗਰੀ ਸੈਲਸੀਅਸ ਰਿਹਾ।
ਹੋਰ ਪੜ੍ਹੋ : CBSE ਦੇ ਇਨ੍ਹਾਂ Sample Papers ਨਾਲ ਕਰੋ ਤਿਆਰੀ...ਕਰੋਗੇ ਬੋਰਡ 'ਚ ਟਾਪ, ਇੰਝ ਕਰੋ ਡਾਊਨਲੋਡ
ਪੰਜਾਬ ਵਿਚ ਸ਼ੁੱਕਰਵਾਰ ਨੂੰ ਹੋਈ ਬਰਸਾਤ ਨੇ ਸੂਬੇ ਵਿਚ ਠੰਡ ਵਧਾ ਦਿੱਤੀ ਹੈ। ਇਸ ਮੀਂਹ ਦੇ ਨਾਲ-ਨਾਲ ਪਹਾੜਾਂ ਵਿਚ ਹੋਈ ਬਰਫ਼ਬਾਰੀ ਕਾਰਨ ਵੀ ਸੂਬੇ ਦੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਸਵੇਰ ਤੋਂ ਹੀ ਕਈ ਇਲਾਕਿਆਂ ਵਿਚ ਧੁੰਦ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਪਹਾੜਾਂ 'ਚ ਬਰਫਬਾਰੀ (Snow in mountains) ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਮੈਦਾਨੀ ਇਲਾਕਿਆਂ 'ਚ ਠੰਡ ਲਗਾਤਾਰ ਜ਼ੋਰ ਫੜ ਰਹੀ ਹੈ। ਸੀਤ ਲਹਿਰ ਦੀ ਚਿਤਾਵਨੀ ਦੇ ਵਿਚਕਾਰ ਹੁਣ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੱਦਲ ਛਾਏ ਹੋਏ ਹਨ। ਜਿਸ ਕਾਰਨ ਮੀਂਹ ਪੈਣ ਦੀ ਸੰਭਾਵਨਾ ਲੱਗ ਰਹੀ ਹੈ।
ਪੱਛਮੀ ਗੜਬੜੀਆਂ ਸਰਗਰਮ
ਮੌਸਮ ਕੇਂਦਰ ਮੁਤਾਬਕ ਅੱਜ ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ ਪਰ ਪਹਿਲੀ ਜਨਵਰੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਇਸ ਵੇਲੇ ਇਕ ਪੱਛਮੀ ਗੜਬੜੀ ਸਰਗਰਮ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ 1 ਤੋਂ 6 ਜਨਵਰੀ ਦੇ ਵਿਚ 2 ਨਵੀਆਂ ਪੱਛਮੀ ਗੜਬੜੀਆਂ ਸਰਗਰਮ ਹੋਣ ਜਾ ਰਹੀਆਂ ਹਨ।
ਇਸ ਦਾ ਸਿੱਧਾ ਅਸਰ ਪੱਛਮੀ ਹਿਮਾਲੇ ਵੱਲ ਵੇਖਣ ਨੂੰ ਮਿਲੇਗਾ। ਇਸ ਮਗਰੋਂ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ਵਿਚ ਵੀ ਬਾਰਿਸ਼ ਹੋ ਸਕਦੀ ਹੈ। ਦੂਜੇ ਪਾਸੇ ਪਹਾੜਾਂ 'ਚ ਬਰਫ਼ਬਾਰੀ ਵੀ ਜਾਰੀ ਹੈ। ਇਸ ਕਾਰਨ ਪੰਜਾਬ ਦਾ ਤਾਪਮਾਨ ਹੋਰ ਘਟੇਗਾ ਤੇ ਸੂਬੇ ਵਿਚ ਕੜਾਕੇ ਦੀ ਠੰਡ ਪਵੇਗੀ।