ਲੁਧਿਆਣਾ: ਜਿੱਥੇ ਦੇਸ਼ 'ਚ ਇੱਕ ਪਾਸੇ ਅੱਜ ਕੰਜਕ ਪੁਜਨ ਕਰਕੇ ਕੁੜੀਆਂ ਨੂੰ ਦੇਵੀ ਰੂਪ ਮੰਨ ਕੇ ਉਨ੍ਹਾਂ ਦੀ ਪੂਜਾ ਕੀਤੀ ਜਾ ਰਹੀ ਹੈ। ਉਧਰ ਦੂਜੇ ਪਾਸੇ ਇੱਕ ਜਿਲ ਨੂੰ ਝੰਜੋਰਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਘਟਨਾ ਲੁਧਿਆਣਾ ਦੀ ਹੈ। ਜਿੱਥੇ ਖਾਲੀ ਪਲਾਟ ਦੇ ਵਿੱਚ ਨਵਜੰਮੀ ਬੱਚੀ ਬਰਾਮਦ ਹੋਈ


ਘਟਨਾ ਸਵੇਰੇ ਤੜਕਸਾਰ ਦੀ ਦੱਸੀ ਜਾ ਰਹੀ ਹੈ ਜਦੋਂ ਬੱਚੇ ਦੀ ਰੋਣ ਦੀ ਆਵਾਜ਼ ਸੁਣਨ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਇਸ ਦੀ ਜਾਣਾਕਾਰੀ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਬੱਚੀ ਨੂੰ ਲੁਧਿਆਣਾ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ। ਬੱਚੀ ਦੀ ਹਾਲਤ ਫਿਲਹਾਲ ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਇਸ ਮਾਮਲੇ 'ਥਾਣਾ ਜਮਾਲਪੁਰ ਦੇ ਏਐਸਆਈ ਜਗਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚੀ ਨੂੰ ਇਲਾਜ ਦੇ ਲਈ ਜੱਚਾ-ਬੱਚਾ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਉਨ੍ਹਾਂ ਦੱਸਿਆ ਕਿ ਬੱਚੀ ਨੂੰ ਅਖ਼ਬਾਰ 'ਚ ਲਪੇਟ ਕੇ ਝਾੜੀਆਂ 'ਸੁੱਟਿਆ ਗਿਆ ਸੀ ਬੱਚੀ ਲਗਾਤਾਰ ਰੋ ਰਹੀ ਸੀ। ਇਸ ਮਾਮਲੇ 'ਪੁਲਿਸ ਇਲਾਕੇ ਦੇ ਸੀਸੀਟੀਵੀ ਕੈਮਰੇ ਖੰਗਾਲ ਰਹੀ ਹੈ ਉਨ੍ਹਾਂ ਕਿਹਾ ਕਿ ਬੱਚੀ ਦੇ ਠੀਕ ਹੋਣ ਤੋਂ ਬਾਅਦ ਉਸ ਨੂੰ ਅਦਾਲਤੀ ਹੁਕਮਾਂ ਤੋਂ ਬਾਅਦ ਬੱਚਿਆਂ ਦੇ ਆਸ਼ਰਮ ਭੇਜ ਦਿੱਤਾ ਜਾਵੇਗਾ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904