ਪੜਚੋਲ ਕਰੋ

ਆ ਦੇਖ ਲਵੋ ਪੰਜਾਬ 'ਚ ਕੁੜੀਆਂ ਪ੍ਰਤੀ ਸੋਚ...

ਬਰਨਾਲਾ: ਮਹਿਲ ਕਲਾਂ ਬਲਾਕ ਦੇ ਨੇੜਲੇ ਪਿੰਡ ਚੰਨਣਵਾਲ ਦੀ ਦਸਵੀਂ ਜਮਾਤ ਵਿੱਚ ਪੜ੍ਹਦੀ ਲੜਕੀ ਅਨਮੋਲ ਕੌਰ ਦੀ ਭੇਤਭਰੀ ਹਾਲਤ ਵਿੱਚ ਕਰੀਬ ਦੋ ਮਹੀਨੇ ਪਹਿਲਾਂ ਹੋਈ ਮੌਤ ਦੇ ਮਾਮਲੇ ਨੇ ਨਵਾਂ ਰੂਪ ਧਾਰ ਲਿਆ ਹੈ। ਪੰਜਾਬੀ ਟ੍ਰਿਬਿਉਨ ਦੀ ਖ਼ਬਰ ਮੁਤਾਬਿਕ ਪੁਲੀਸ ਵੱਲੋਂ ਕੀਤੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਲੜਕੀ ਦੀ ਮੌਤ ਅਚਾਨਕ ਵਾਪਰੀ ਘਟਨਾ ਨਹੀਂ ਸੀ ਸਗੋਂ ਮਾਮਿਆਂ ਨੇ ਕਥਿਤ ਤੌਰ ’ਤੇ ਗੋਲੀ ਮਾਰ ਕੇ ਉਸ ਦਾ ਕਤਲ ਕੀਤਾ ਸੀ। ਪੁਲੀਸ ਨੇ ਉਦੋਂ ਲੜਕੀ ਦੀ ਮਾਂ ਦੇ ਬਿਆਨਾਂ ’ਤੇ 174 ਤਹਿਤ ਕਾਰਵਾਈ ਕੀਤੀ ਸੀ ਜਿਸ ਵਿੱਚ ਉਸ ਨੇ ਕਿਹਾ ਸੀ ਕਿ ਲਾਇਸੈਂਸੀ ਬੰਦੂਕ ਵਿੱਚੋਂ ਅਚਾਨਕ ਗੋਲੀ ਲੱਗਣ ਨਾਲ ਉਸ ਦੀ ਧੀ ਦੀ ਮੌਤ ਹੋ ਗਈ ਹੈ। ਥਾਣਾ ਟੱਲੇਵਾਲ ਦੇ ਮੁੱਖ ਅਫ਼ਸਰ ਇੰਸਪੈਕਟਰ ਕਮਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਲੜਕੀ ਦੇ ਚਾਲ-ਚਲਣ ਉੱਪਰ ਉਸ ਦੇ ਮਾਪਿਆਂ ਨੂੰ ਸ਼ੱਕ ਸੀ ਜਿਸ ਕਰ ਕੇ ਮਾਮੇ ਵੱਲੋਂ ਲੜਕੀ ਦੇ ਪਿਤਾ ਦੀ ਲਾਇਸੈਂਸੀ ਬੰਦੂਕ ਨਾਲ ਗੋਲੀ ਮਾਰ ਕੇ ਅਨਮੋਲ ਕੌਰ ਦਾ ਕਤਲ ਕਰ ਦਿੱਤਾ ਗਿਆ। ਮਾਮਲੇ ’ਤੇ ਪਰਦਾ ਪਾਉਣ ਲਈ ਇਸ ਨੂੰ ਹੋਰ ਰੂਪ ਦੇ ਦਿੱਤਾ ਗਿਆ। ਹੁਣ ਪੁਲੀਸ ਨੇ ਲੜਕੀ ਦੀ ਮਾਂ ਸਮੇਤ ਉਸ ਦੇ ਦੋ ਮਾਮਿਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਥਾਣਾ ਟੱਲੇਵਾਲ ਵਿੱਚ ਕੇਸ ਦਰਜ ਕਰ ਲਿਆ ਹੈ। ਇੰਸਪੈਕਟਰ ਨੇ ਦੱਸਿਆ ਕਿ ਅਵਤਾਰ ਸਿੰਘ ਉਰਫ਼ ਸੰਨੀ ਵਾਸੀ ਚੰਨਣਵਾਲ ਨੇ ਇਤਲਾਹ ਦਿੱਤੀ ਸੀ ਕਿ ਉਹ ਘਟਨਾ ਵਾਲੇ ਦਿਨ ਰੌਲਾ ਸੁਣ ਕੇ ਮ੍ਰਿਤਕਾ ਦੇ ਘਰ ਗਿਆ ਸੀ ਜਿਥੇ ਲੜਕੀ ਖੂਨ ਨਾਲ ਲੱਥਪਥ ਹੋਈ ਪਈ ਸੀ ਜਿਸ ਨੂੰ ਐਂਬੂਲੈਂਸ ਦਾ ਇੰਤਜ਼ਾਮ ਕਰਕੇ ਸਿਵਲ ਹਸਪਤਾਲ ਬਰਨਾਲਾ ਪਹੁੰਚਾਇਆ ਗਿਆ ਅਤੇ ਰਸਤੇ ਵਿੱਚ ਲੜਕੀ ਨੇ ਸਾਰੀ ਘਟਨਾ ਬਿਆਨ ਕੀਤੀ, ਬਾਅਦ ਵਿੱਚ ਲੜਕੀ ਨੂੰ ਲੁਧਿਆਣਾ ਰੈਫਰ ਕਰ ਦਿਤਾ ਜਿਥੇ ਉਸ ਦੀ ਮੌਤ ਹੋ ਗਈ। ਪੁਲੀਸ ਨੇ ਅਵਤਾਰ ਸਿੰਘ ਦੇ ਬਿਆਨਾਂ ਅਨੁਸਾਰ ਲੜਕੀ ਦੀ ਮਾਂ ਵੀਰਪਾਲ ਕੌਰ ਵਾਸੀ ਚੰਨਣਵਾਲ, ਮਾਮੇ ਅਮਰੀਕ ਸਿੰਘ ਵਾਸੀ ਰਾਮੂਵਾਲ ਕਲਾਂ ਜ਼ਿਲ੍ਹਾ ਮੋਗਾ ਅਤੇ ਰਿਸ਼ਤੇਦਾਰੀ ਵਿੱਚੋਂ ਮਾਮਾ ਲਗਦੇ ਜਸਵੀਰ ਸਿੰਘ ਬੱਬੀ ਵਾਸੀ ਰਾਹਲਾਂ ਦੇ ਕੋਠੇ ਜਗਰਾਉਂ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੁਲੀਸ ਨੇ ਵਾਰਦਾਤ ਲਈ ਵਰਤੀ ਗਈ ਬੰਦੂਕ ਵੀ ਬਰਾਮਦ ਕਰ ਲਈ ਜਾਵੇਗੀ।

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
Embed widget