ਪੜਚੋਲ ਕਰੋ

ਪੰਜਾਬ ਦੀਆਂ ਜੇਲ੍ਹਾਂ ਬਾਰੇ ਡਾਕਟਰ ਵੱਲੋਂ ਵੱਡਾ ਖੁਲਾਸਾ..

ਚੰਡੀਗੜ੍ਹ- ਪੰਜਾਬ ਦੀਆਂ ਜੇਲ੍ਹਾਂ ਵਿੱਚ ਲਾਪਰਵਾਹੀ ਤੇ ਨਸ਼ੇ ਦੀ ਸਪਲਾਈ ਦੇ ਖਿਲਾਫ ਲੁਧਿਆਣਾ ਜੇਲ੍ਹ ਦੇ ਡਾਕਟਰ ਦੀ ਅਰਜ਼ੀ ਉੱਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ, ਡੀ ਜੀ ਪੀ ਜੇਲ੍ਹ ਤੇ ਲੁਧਿਆਣਾ ਦੇ ਜੇਲ੍ਹ ਸੁਪਰਡੈਂਟ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਜਸਟਿਸ ਅਜੈ ਕੁਮਾਰ ਮਿੱਤਲ ਅਤੇ ਜਸਟਿਸ ਅਮਿਤ ਰਾਵਲ ਦੀ ਬੈਂਚ ਨੇ ਇਸ ਕੇਸ ਉੱਤੇ 24 ਨਵੰਬਰ ਦੇ ਲਈ ਅਗਲੀ ਸੁਣਵਾਈ ਤੈਅ ਕਰਦੇ ਹੋਏ ਜੇਲ੍ਹ ਵਿਜਿਟ ਕਰਨ ਦੀ ਗੱਲ ਵੀ ਕਹੀ ਹੈ। ਡਾਕਟਰ ਸਵਰਨਦੀਪ ਵੱਲੋਂ ਦਾਖਲ ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਜੇਲ੍ਹ ਵਿੱਚ ਕੈਦੀਆਂ ਨੂੰ ਮੈਡੀਕਲ ਟਰੀਟਮੈਂਟ ਕਰਾਉਣ ਲਈ ਸਾਰੀਆਂ ਜ਼ਰੂਰੀ ਸਹੂਲਤਾਂ ਦਿੱਤੀਆਂ ਜਾਣ ਅਤੇ ਕੈਦੀਆਂ ਨੂੰ ਸਹੀ ਖਾਣਾ ਦਿੱਤਾ ਜਾਏ। ਇਸ ਦੇ ਇਲਾਵਾ ਜੇਲ੍ਹ ਵਿੱਚ ਨਸ਼ੇ ਦੀ ਸਪਲਾਈ ਦੀ ਨਿਰਪੱਖ ਜਾਂਚ ਕਰਾਈ ਜਾਏ ਤੇ ਜੇਲ੍ਹ ਵਿੱਚ ਕੰਮ ਕਰਦੇ ਸਟਾਫ ਦੇ ਜਾਨ-ਮਾਲ ਦੀ ਯੋਗ ਸੁਰੱਖਿਆ ਯਕੀਨੀ ਕੀਤੀ ਜਾਏ। ਡਾਕਟਰ ਨੇ ਕਿਹਾ ਕਿ ਉਨ੍ਹਾਂ ਦਾ ਕੰਮ ਜੇਲ੍ਹ ਵਿੱਚ ਕੈਦੀਆਂ ਨੂੰ ਮੈਡੀਕਲ ਟਰੀਟਮੈਂਟ ਦੇਣਾ ਹੈ। ਇਸ ਦੌਰਾਨ ਉਨ੍ਹਾਂ ਨੇ ਪਾਇਆ ਕਿ ਜੇਲ੍ਹ ਵਿੱਚ ਭਾਰੀ ਅਣਗਹਿਲੀਆਂ ਵਰਤੀਆਂ ਜਾਂਦੀਆਂ ਹਨ ਤੇ ਓਥੇ ਦਿੱਤਾ ਜਾਂਦਾ ਖਾਣਾ ਬਹੁਤ ਖਰਾਬ ਹੈ। ਇਹ ਖਾਣਾ ਖਾ ਕੇ ਖੁਦ ਨੂੰ ਤੰਦਰੁਸਤ ਰੱਖਣਾ ਮੁਸ਼ਕਲ ਹੈ। ਪਟੀਸ਼ਨਰ ਦੇ ਵਕੀਲ ਰੰਜਨ ਲਖਨਪਾਲ ਨੇ ਕਿਹਾ ਕਿ ਇਹ ਖਾਣਾ ਖਾ ਕੇ ਕੋਈ ਵੀ ਵਿਅਕਤੀ ਬਿਮਾਰ ਹੋ ਸਕਦਾ ਹੈ। ਕੈਦੀਆਂ ਲਈ ਲਿਆਂਦਾ ਗਿਆ ਰਾਸ਼ਨ ਉਨ੍ਹਾਂ ਤੱਕ ਨਹੀਂ ਪਹੁੰਚਦਾ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਜੇਲ੍ਹ ਵਿੱਚ ਦਵਾਈਆਂ ਦੀ ਸਪਲਾਈ ਕਾਗਜ਼ਾਂ ਉੱਤੇ ਹੀ ਹੈ। ਕੈਦੀਆਂ ਨੂੰ ਇਸ ਦਾ ਲਾਭ ਨਹੀਂ ਹੁੰਦਾ। ਨਸ਼ੀਲੇ ਪਦਾਰਥ ਜੇਲ੍ਹ ਵਿੱਚ ਖੁੱਲ੍ਹੇਆਮ ਮਿਲਦੇ ਹਨ। ਕੈਦੀਆਂ ਨੂੰ ਨਸ਼ੇ ਦੀ ਲੋੜ ਪਵੇ ਤਾਂ ਮਹਿੰਗੇ ਭਾਅ ਉਨ੍ਹਾਂ ਨੂੰ ਇਹ ਚੀਜ਼ਾਂ ਮਿਲ ਜਾਂਦੀਆਂ ਹਨ। ਵਰਤੇ ਗਏ ਇੰਜੈਕਸ਼ਨ ਦੋਬਾਰਾ ਵਰਤੇ ਜਾਂਦੇ ਹਨ। ਬਿਮਾਰ ਕੈਦੀਆਂ ਨੂੰ ਹਸਪਤਾਲ ਭਰਤੀ ਨਹੀਂ ਕਰਾਇਆ ਜਾਂਦਾ, ਪਰ ਸਿਹਤਮੰਦ ਕੈਦੀਆਂ ਤੋਂ 15 ਹਜ਼ਾਰ ਰੁਪਏ ਲੈ ਕੇ ਉਨ੍ਹਾਂ ਨੂੰ ਹਸਪਤਾਲ ਭੇਜਿਆ ਜਾ ਰਿਹਾ ਹੈ। ਇਸ ਵਿੱਚ ਮਦਦ ਨਾ ਕਰਨ ਉੱਤੇ ਡਾਕਟਰ ਉੱਤੇ ਹਮਲਾ ਵੀ ਕੀਤਾ ਗਿਆ ਸੀ।

ਟਾਪ ਹੈਡਲਾਈਨ

ਜਲੰਧਰ 'ਚ ਵੱਡੀ ਵਾਰਦਾਤ, ਜੀਜੇ ਨੇ ਸਾਲੇ ਨੂੰ ਮਾਰੀ ਗੋਲੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਜਲੰਧਰ 'ਚ ਵੱਡੀ ਵਾਰਦਾਤ, ਜੀਜੇ ਨੇ ਸਾਲੇ ਨੂੰ ਮਾਰੀ ਗੋਲੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Holiday in Punjab: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਲੱਗੀ ਮੌਜ, 11 ਨਵੰਬਰ ਨੂੰ ਰਾਖਵੀਂ ਛੁੱਟੀ! ਜਾਣੋ ਵਿਦਿਅਕ ਅਦਾਰੇ ਰਹਿਣਗੇ ਬੰਦ ਜਾਂ ਨਹੀਂ?
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਲੱਗੀ ਮੌਜ, 11 ਨਵੰਬਰ ਨੂੰ ਰਾਖਵੀਂ ਛੁੱਟੀ! ਜਾਣੋ ਵਿਦਿਅਕ ਅਦਾਰੇ ਰਹਿਣਗੇ ਬੰਦ ਜਾਂ ਨਹੀਂ?
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੁਲਿਸ ਮੁਲਾਜ਼ਮ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੁਲਿਸ ਮੁਲਾਜ਼ਮ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Embed widget