ਚੰਡੀਗੜ੍ਹ:ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਨਵੇਂ ਬਣੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਖਿਲਾਫ ਮੋਰਚਾ ਖੋਲ ਦਿੱਤਾ ਹੈ। ਉਨ੍ਹਾਂ ਨੇ ਸ਼੍ਰੀ ਅੰਨਦਪੁਰ ਸਾਬਿਹ ਵਿਖੇ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਉਣ ਵਾਲੇ ਸਿੱਖ ਕੋਮ ਦੇ ਦੋਖੀ ਸਿਰਸਾ ਸਾਧ ਦੇ ਡੇਰੇ ਜਾ ਕੇ ਵੋਟਾਂ ਮੰਗਣ ਅਤੇ ਯਿਸੂ ਮਸੀਹ ਦੀ ਸਭਾ 'ਚ ਜਾਣ ਵਾਲਾ ਗੋਬਿੰਦ ਸਿੰਘ ਲੌਂਗੋਵਾਲ ਬਤੌਰ ਸ਼੍ਰੋਮਣੀ ਕਮੇਟੀ ਪ੍ਰਧਾਨ ਸਿੱਖ ਸੰਗਤ ਨੂੰ ਬਿਲਕੁਲ ਵੀ ਪ੍ਰਵਾਨ ਨਹੀਂ ਹੈ।
ਜਥੇਦਾਰ ਦਾਦੂਵਾਲ ਬੀਤੀ ਦੇਰ ਸ਼ਾਮ ਇਕ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰਨ ਲਈ ਪਹੁੰਚੇ ਹੋਏ ਸਨ, ਜਿੱਥੇ ਉਨ੍ਹਾਂ ਗੋਬਿੰਦ ਸਿੰਘ ਲੌਂਗੋਵਾਲ ਦੇ ਨਾਲ-ਨਾਲ ਬਾਦਲ ਪਰਿਵਾਰ 'ਤੇ ਵੀ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਗੋਬਿੰਦ ਸਿੰਘ ਲੌਂਗੋਵਾਲ ਵੀ ਤਾਂ ਇਨ੍ਹਾਂ ਦਾ ਹੀ ਪੈਰੋਕਾਰ ਹੈ ਤੇ ਇਹ ਲੋਕ ਪੰਥ ਦਾ ਭਲਾ ਨਹੀਂ ਕਰ ਸਕਦੇ।
ਦਾਦੂਵਾਲ ਨੇ ਅੱਗੇ ਕਿਹਾ ਕਿ ਜਿਹੜਾ ਅੰਮਿ੍ਤਧਾਰੀ ਵਿਅਕਤੀ ਸਿਰਫ਼ ਵੋਟਾਂ ਦੀ ਖ਼ਾਤਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੇਮੁੱਖ ਹੋ ਸਕਦਾ ਹੈ, ਉਹ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਅਤੇ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਦਾ ਪ੍ਰਧਾਨ ਕਿਵੇਂ ਬਣ ਸਕਦਾ ਹੈ।
ਉਨ੍ਹਾਂ ਕਿਹਾ ਕਿ ਸਰਬੱਤ ਖ਼ਾਲਸਾ ਸੰਗਤ ਵਲੋਂ ਗਿਆਨੀ ਗੁਰਬਚਨ ਸਿੰਘ ਨੂੰ ਵੀ ਪੰਥ ਦਾ ਦੋਸ਼ੀ ਕਰਾਰ ਦਿੱਤਾ ਜਾ ਚੁੱਕਾ ਹੈ ਤਾਂ ਉਹ ਦੋਸ਼ੀ ਵਿਅਕਤੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੇਮੁੱਖ ਹੋਏ ਲੌਾਗੋਵਾਲ ਨੂੰ ਕਿਵੇਂ ਪੰਥ ਵਿਚ ਸ਼ਾਮਿਲ ਕਰ ਸਕਦਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਉਹੀ ਵਿਅਕਤੀ ਬਣ ਸਕਦਾ ਹੈ ਜੋ ਸਿਰਫ਼ ਤੇ ਸਿਰਫ਼ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਹੋਵੇ।