ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਜਰਾਤ ਤੇ ਹਿਮਾਚਲ ਪ੍ਰਦੇਸ਼ 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਮਿਲੀ ਸ਼ਾਨਦਾਰ ਜਿੱਤ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਇਨ੍ਹਾਂ ਚੋਣ ਨਤੀਜਿਆਂ ਨੂੰ ਪ੍ਰਧਾਨ ਮੰਤਰੀ ਵਲੋਂ ਦੇਸ਼ 'ਚ ਚਲਾਈ ਵਿਕਾਸ ਲਹਿਰ ਦੀ ਜਿੱਤ ਕਰਾਰ ਦਿੱਤਾ ਹੈ।


ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਭਾਜਪਾ ਨੂੰ ਗੁਜਰਾਤ ਤੇ ਹਿਮਾਚਲ ਪ੍ਰਦੇਸ਼ 'ਚ ਮਿਲੀਆਂ ਜਿੱਤਾਂ ਨੂੰ 'ਵਿਕਾਸ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਜ਼ਬੂਤ ਲੀਡਰਸ਼ਿਪ' ਨੂੰ ਮਿਲਿਆ ਫ਼ਤਵਾ ਕਰਾਰ ਦਿੱਤਾ ਹੈ।