ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਹੀ ਸ਼ਹਿਰ ਪਟਿਆਲਾ ਦੇ ਐਸਐਸਪੀ ਦੀ ਰਿਹਾਇਸ਼ ਨੇੜੇ ਦੋ ਧਿਰਾਂ ਵਿਚਾਲੇ ਆਪਸੀ ਰੰਜਿਸ਼ ਕਾਰਨ ਗੋਲੀਆਂ ਚੱਲ ਗਈਆਂ। ਇਸ ਫਾਇਰਿੰਗ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।



ਪੁਲਿਸ ਨੇ ਇਸ ਮਾਮਲੇ 'ਚ ਇੱਕ ਵਿਆਕਤੀ ਨੂੰ ਹਿਰਾਸਤ 'ਚ ਲੈ ਲਿਆ ਹੈ ਜਦਕਿ ਬਾਕੀ ਭੱਜਣ ਵਿੱਚ ਕਾਮਯਾਬ ਹੋ ਗਏ ਹਨ। ਘਟਨਾ ਐਸਐਸਪੀ ਪਟਿਆਲਾ ਦੀ ਰਿਹਾਇਸ਼ ਤੋਂ ਮਹਿਜ਼ 1500 ਮੀਟਰ ਦੂਰ ਉੱਤੇ ਹੋਈ ਹੈ।