ਪੜਚੋਲ ਕਰੋ
ਕੈਨੇਡਾ ਦਾ ਐਮ.ਪੀ ਹੋਇਆ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ- ਓਨਟਾਰੀਓ (ਕੈਨੇਡਾ) ਸਰਕਾਰ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਐਮ.ਪੀ.ਪੀ. ਪੈਟਰਿਕ ਬਰਾਊਨ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਉਹ ਆਪਣੀ ਭਾਰਤ ਫੇਰੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਪਹੁੰਚੇ ਹੋਏ ਸਨ।
ਇਸ ਮੌਕੇ ਉਨ੍ਹਾਂ ਕਿਹਾ ਕਿ ਆਪਣੀ ਭਾਰਤ ਫੇਰੀ ਦੌਰਾਨ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਸ਼ਾਂਤੀ ਪ੍ਰਾਪਤ ਹੋਈ ਹੈ। ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਇਸ ਪਾਵਨ ਅਸਥਾਨ ਦੇ ਦਰਸ਼ਨ ਕਰ ਚੁੱਕੇ ਹਨ। ਕੈਨੇਡਾ ਦੀ ਤਰੱਕੀ ਲਈ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਿਥੇ ਐਮ.ਪੀ. ਪੈਟਰਿਕ ਬਰਾਊਨ ਨੂੰ ਜੀ ਆਇਆਂ ਆਖਿਆ ਉਥੇ ਹੀ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਇਤਿਹਾਸਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ।
Before You Go
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਟ੍ਰੈਂਡਿੰਗ ਟੌਪਿਕ






















