ਚੰਡੀਗੜ੍ਹ: ਲੁਧਿਆਣਾ ਦੇ ਕੰਗਣਵਾਲ ਜੀਟੀ ਰੋੜ ਉੱਤੇ ਭਿਆਨਕ ਹਾਦਸਾ ਵਾਪਰਿਆ। ਇੱਕ ਕਾਰ ਵੱਲੋਂ ਮੋਟਰਸਾਈਕਲ ਨੂੰ ਟੱਕਰ ਲੱਗਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਸੜ ਕੇ ਮੌਤ ਹੋ ਗਈ ਹੈ। ਉਸ ਦਾ ਦੂਜਾ ਸਾਥੀ ਜ਼ਖ਼ਮੀ ਹੋ ਗਿਆ। ਜਦਕਿ ਕਾਰ ਵਿੱਚ ਸਵਾਰ ਵਿਅਕਤੀ ਬਚ ਗਏ।
ਬੇਕਾਬੂ ਹੋਈ ਕਾਰ ਮੋਟਰਸਾਈਕਲ ਸਵਾਰਾਂ ਨੂੰ ਘੜੀਸਦੀ ਹੋਈ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ। ਬਿਜਲੀ ਨਾਲ ਦੋਵਾਂ ਮੋਟਰਸਾਈਕਲ ਸਵਾਰਾਂ ਨੂੰ ਅੱਗ ਲੱਗ ਗਈ। ਇੱਕ ਦੀ ਮੌਤ ਹੋ ਗਈ ਤੇ ਦੂਜੇ ਦੀ ਲੱਤ ਟੁੱਟ ਗਈ ਗਈ ਹੈ।