'ਆਪ' ਵੱਲੋਂ ਨਿਯੁਕਤੀਆਂ ਦਾ ਦੌਰ ਜਾਰੀ, ਨਵੇਂ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਥਾਪੇ
ਏਬੀਪੀ ਸਾਂਝਾ | 17 Jul 2018 05:51 PM (IST)
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਨਿਯੁਕਤੀਆਂ ਦਾ ਦੌਰ ਜਾਰੀ ਹੈ। ਅੱਜ ਫਿਰ ਸੰਗਠਨਾਤਮਕ ਢਾਂਚੇ ਦਾ ਵਿਸਤਾਰ ਕਰਦੇ ਹੋਏ ਦੋ ਨਵੇਂ ਜ਼ਿਲ੍ਹਾ ਪ੍ਰਧਾਨ ਤੇ 5 ਨਵੇਂ ਹਲਕਾ ਇੰਚਾਰਜ ਨਿਯੁਕਤ ਕੀਤੇ ਹਨ। 'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਪਾਰਟੀ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਨੇ ਪਾਰਟੀ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਉਪਰੰਤ ਇਨ੍ਹਾਂ ਨਵੀਆਂ ਨਿਯੁਕਤੀਆਂ ਦੀ ਸੂਚੀ ਦਾ ਰਸਮੀ ਤੌਰ 'ਤੇ ਐਲਾਨ ਕੀਤਾ। ਜਾਰੀ ਸੂਚੀ ਮੁਤਾਬਿਕ ਜਗਦੇਵ ਸਿੰਘ ਬਾਮ ਨੂੰ ਸ੍ਰੀ ਮੁਕਤਸਰ ਸਾਹਿਬ ਤੇ ਪੰਡਤ ਦੇਵ ਰਾਜ ਸ਼ਰਮਾ ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਗਏ, ਜੋ ਕ੍ਰਮਵਾਰ ਜਗਦੀਪ ਸਿੰਘ ਸੰਧੂ ਤੇ ਸਮਰਬੀਰ ਸਿੰਘ ਸਿੱਧੂ ਦੀ ਥਾਂ ਲੈਣਗੇ। ਇਸੇ ਤਰ੍ਹਾਂ ਨਵੇਂ ਹਲਕਾ ਪ੍ਰਧਾਨਾਂ ਦੀ ਜਾਰੀ ਸੂਚੀ 'ਚ ਇਕਬਾਲ ਸਿੰਘ ਖਿੜਕੀਆਂ ਵਾਲਾ ਨੂੰ ਵਿਧਾਨ ਸਭਾ ਹਲਕਾ ਗਿੱਦੜਬਾਹਾ, ਜਸਵਿੰਦਰ ਸਿੰਘ ਸਿੰਘੇਵਾਲਾ ਨੂੰ ਹਲਕਾ ਲੰਬੀ, ਜਸਪਿੰਦਰ ਸਿੰਘ ਜਾਖੜ ਨੂੰ ਹਲਕਾ ਅਬੋਹਰ, ਬੰਤ ਸਿੰਘ ਨੂੰ ਰਾਜਪੁਰਾ ਤੇ ਸਵੀਟੀ ਸ਼ਰਮਾ ਨੂੰ ਵਿਧਾਨ ਸਭਾ ਹਲਕਾ ਡੇਰਾਬੱਸੀ ਦਾ ਹਲਕਾ ਪ੍ਰਧਾਨ ਨਿਯੁਕਤ ਕੀਤਾ ਹੈ।