Punjab news: ਸਾਬਕਾ ਵਿਧਾਇਕ ਕਿੱਕੀ ਢਿੱਲੋਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦੋਸ਼ ਆਇਦ, 8 ਦਸੰਬਰ ਨੂੰ ਹੋਵੇਗੀ ਅਗਲੀ ਸੁਣਵਾਈ
Punjab news: ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਫਰੀਦਕੋਟ ਦੀ ਅਦਾਲਤ ਨੇ ਕਿੱਕੀ ਢਿੱਲੋਂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦੋਸ਼ ਆਇਦ ਕਰਦਿਆਂ ਵਿਜੀਲੈਂਸ ਬਿਊਰੋ ਨੂੰ ਗਵਾਹ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਰਾਜੀਵ ਸ਼ਰਮਾ ਦੀ ਰਿਪੋਰਟ
Punjab news: ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਫਰੀਦਕੋਟ ਦੀ ਅਦਾਲਤ ਨੇ ਕਾਂਗਰਸ ਆਗੂ ਤੇ ਫ਼ਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦੋਸ਼ ਆਇਦ ਕਰਦਿਆਂ ਵਿਜੀਲੈਂਸ ਬਿਊਰੋ ਨੂੰ ਗਵਾਹ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਅਦਾਲਤ ਨੇ ਇਸ ਮਾਮਲੇ ਵਿੱਚ ਸਹਿ ਮੁਲਜ਼ਮਾਂ ਗੁਰਸੇਵਕ ਸਿੰਘ ਅਤੇ ਰਾਜਵਿੰਦਰ ਸਿੰਘ ਖ਼ਿਲਾਫ਼ ਵੀ ਦੋਸ਼ ਆਇਦ ਕਰ ਦਿੱਤੇ ਹਨ ਅਤੇ ਕੇਸ ਦੀ ਅਗਲੀ ਸੁਣਵਾਈ ਲਈ 8 ਦਸੰਬਰ ਦੀ ਤਰੀਕ ਤੈਅ ਕੀਤੀ ਹੈ।
ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਨੇ ਇਕ ਸ਼ਿਕਾਇਤ 'ਤੇ ਜਾਂਚ ਤੋਂ ਬਾਅਦ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੂੰ ਇਸ ਸਾਲ ਮਈ ਮਹੀਨੇ ਦੌਰਾਨ ਆਮਦਨ ਦਾ 245 ਗੁਣਾ ਖਰਚ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਸੀ ਅਤੇ ਕਰੀਬ 3 ਮਹੀਨੇ ਜੇਲ੍ਹ ਵਿਚ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦਿੱਤੀ ਸੀ।
ਇਹ ਵੀ ਪੜ੍ਹੋ: Amritsar news: ਵੱਡੀ ਵਾਰਦਾਤ! ਅੰਮ੍ਰਿਤਸਰ ਦੇ ਚਮਰੰਗ ਰੋਡ 'ਤੇ ਦਿਨ ਦਿਹਾੜੇ ਚੱਲੀਆਂ ਗੋਲੀਆਂ, ਜਾਣੋ ਪੂਰਾ ਮਾਮਲਾ
ਇਸੇ ਮਾਮਲੇ ਵਿੱਚ ਵਿਜੀਲੈਂਸ ਨੇ ਉਸ ਦੇ ਸਾਥੀਆਂ ਗੁਰਸੇਵਕ ਸਿੰਘ ਅਤੇ ਰਾਜਵਿੰਦਰ ਸਿੰਘ ਨੂੰ ਨਾਮਜ਼ਦ ਕੀਤਾ ਸੀ ਅਤੇ ਦੋਸ਼ ਲਾਇਆ ਸੀ ਕਿ ਸਾਬਕਾ ਵਿਧਾਇਕ ਨੇ ਦੋਵਾਂ ਦੇ ਨਾਂ ’ਤੇ ਬੇਨਾਮੀ ਜਾਇਦਾਦ ਬਣਾਈ ਹੈ। ਹਾਲਾਂਕਿ ਵਿਜੀਲੈਂਸ ਦੋਵਾਂ ਨੂੰ ਗ੍ਰਿਫਤਾਰ ਨਹੀਂ ਕਰ ਸਕੀ ਅਤੇ ਦੋਵਾਂ ਨੂੰ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਗਈ ਹੈ। ਵਿਜੀਲੈਂਸ ਵੱਲੋਂ ਸਾਬਕਾ ਵਿਧਾਇਕ ਸਮੇਤ ਤਿੰਨ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਰਜ ਕੀਤੀ ਗਈ ਸੀ, ਜਿਸ ’ਤੇ ਦੋਸ਼ ਆਇਦ ਕਰਨ ਲਈ ਸ਼ੁੱਕਰਵਾਰ ਦੀ ਸੁਣਵਾਈ ਦੌਰਾਨ ਬਹਿਸ ਹੋਈ।
ਬਹਿਸ ਮਗਰੋਂ ਜ਼ਿਲ੍ਹਾ ਅਦਾਲਤ ਨੇ ਸਾਬਕਾ ਵਿਧਾਇਕ ਅਤੇ ਉਸ ਦੇ 2 ਸਾਥੀਆਂ ਖ਼ਿਲਾਫ਼ ਦੋਸ਼ ਆਇਦ ਕਰਦਿਆਂ ਕੇਸ ਦੀ ਸੁਣਵਾਈ 8 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਸਾਬਕਾ ਵਿਧਾਇਕ ਦੇ ਵਕੀਲ ਸਤਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਦੋਸ਼ ਆਇਦ ਕਰਨ ਤੋਂ ਬਾਅਦ ਜ਼ਿਲ੍ਹਾ ਅਦਾਲਤ ਨੇ ਅਗਲੀ ਸੁਣਵਾਈ ਵਿੱਚ ਗਵਾਹਾਂ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ: Punjab news: CM ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਨੂੰ ਲਿਖੀ ਚਿੱਠੀ, ਵਿਧਾਨ ਸਭਾ 'ਚ ਪਾਸ ਹੋਏ ਬਿੱਲਾਂ ਸਬੰਧੀ ਰੱਖੀ ਇਹ ਮੰਗ