ਪੜਚੋਲ ਕਰੋ

Punjab News: ਅਗਲੀ ਅਕਾਲੀ ਸਰਕਾਰ ਰਾਜਸਥਾਨ ਨੂੰ 8 MAF ਪਾਣੀ ਦੇਣ ਸਣੇ ਦਰਿਆਈ ਪਾਣੀ ਸਾਂਝੇ ਕਰਨ ਦੇ ਸਾਰੇ ਸਮਝੌਤੇ ਰੱਦ ਕਰੇਗੀ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਜਦੋਂ ਪੰਜਾਬ ਵਿਚ ਅਗਲੀ ਸਰਕਾਰ ਅਕਾਲੀ ਦਲ ਦੀ ਬਣੇਗੀ ਹੈ ਤਾਂ ਉਹ ਰਾਜਸਥਾਨ ਨੂੰ ਰਾਵੀ-ਬਿਆਸ ਦਾ 8 ਐਮ ਏ ਐਫ ਯਾਨੀ 50 ਫੀਸਦੀ ਪਾਣੀ ਦੇਣ ਸਮੇਤ ਦਰਿਆਈ ਪਾਣੀਆਂ ਦੀ ਵੰਡ ਬਾਰੇ ਸਾਰੇ ਸਮਝੌਤੇ ਰੱਦ ਕਰੇਗੀ।

ਅਕਾਲੀ ਦਲ ਦੇ ਪ੍ਰਧਾਨ ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਦੇ ਪਾਰਟੀ ਦੀ ਜਲੰਧਰ ਸ਼ਹਿਰੀ ਇਕਾਈ ਦੇ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਚੰਨੀ ਨੂੰ ਮੁੜ ਪਾਰਟੀ ਵਿਚ ਸ਼ਾਮਲ ਕਰਨ ਮਗਰੋਂ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਉਹਨਾਂ ਕਿਹਾ ਕਿ ਚੰਨੀ ਨੇ ਮੁੜ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਸ਼ਹਿਰ ਦੇ ਨਾਲ-ਨਾਲ ਦੋਆਬਾ ਖੇਤਰ ਵਿਚ ਪਾਰਟੀ ਮਜ਼ਬੂਤ ਹੋਵੇਗੀ।

ਹਾਲ ਹੀ ਵਿਚ ਆਏ ਹੜ੍ਹਾਂ ਤੇ ਇਸ ਨਾਲ ਸੂਬੇ ਵਿਚ ਹੋਏ ਨੁਕਸਾਨ ਦੀ ਗੱਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਹੜ੍ਹ ਆਉਂਦੇ ਹਨ ਤਾਂ ਸਾਡੀਆਂ ਜਾਨਾਂ ਦਾ ਨੁਕਸਾਨ ਹੁੰਦਾ ਹੈ ਤੇ ਸਾਡੀਆਂ ਫਸਲਾਂ ਤੇ ਘਰਾਂ ਦਾ ਨੁਕਸਾਨ ਹੁੰਦਾ ਹੈ। ਉਹਨਾਂ ਕਿਹਾ ਕਿ ਜਦੋਂ ਪਾਣੀ ਦੀ ਲੋੜ ਹੁੰਦੀ ਹੈ ਤਾਂ ਪਾਣੀ ਰਾਜਸਥਾਨ ਤੇ ਹਰਿਆਣਾ ਨੂੰ ਦੇ ਦਿੱਤਾ ਜਾਂਦਾ ਹੈ। ਉਹਨਾਂ ਕਿਹਾ ਕਿ ਇਹ ਵੱਡਾ ਅਨਿਆਂ ਹੈ ਜੋ ਅਸੀਂ ਬਰਦਾਸ਼ਤ ਨਹੀਂ ਕਰਾਂਗੇ। ਉਹਨਾਂ ਕਿਹਾ ਕਿ ਅਗਲੀ ਵਾਰ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਅਸੀਂ ਪਾਣੀਆਂ ਦੇ ਸਾਰੇ ਸਮਝੌਤੇ ਰੱਦ ਕਰਾਂਗੇ ਅਤੇ ਯਕੀਨੀ ਬਣਾਵਾਂਗੇ ਕਿ ਕਿਸਾਨਾਂ ਨੂੰ ਬੇਸ਼ਕੀਮਤੀ ਪਾਣੀ ਦਾ ਲਾਭ ਮਿਲੇ ਕਿਉਂਕਿ ਹੜ੍ਹਾਂ ਵੇਲੇ ਵੀ ਉਹੀ ਸਭ ਤੋਂ ਵੱਧ ਮਾਰ ਝੱਲਦੇ ਹਨ।

ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦਾ ਇਸ ਵਿਚੋਂ ਲੰਘਦੇ ਦਰਿਆਈ ਪਾਣੀਆਂ ’ਤੇ ਅਨਿੱਖੜਵਾਂ ਹੱਕ ਹੈ। ਉਹਨਾਂ ਕਿਹਾ ਕਿ ਰਾਈਪੇਰੀਅਨ ਸਿਧਾਂਤ ਵੀ ਇਹ ਸਪਸ਼ਟ ਕਰਦੇ ਹਨ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਪਿਛਲੀਆਂ ਕਾਂਗਰਸ ਸਰਕਾਰਾਂ ਨੇ ਸੂਬੇ ਤੋਂ 15.85 ਐਮ ਏ ਐਫ ਰਾਵੀ-ਬਿਆਸ ਪਾਣੀਆਂ ਵਿਚੋਂ 8 ਐਮ ਏ ਐਫ ਪਾਣੀ ਰਾਜਸਥਾਨ ਨੂੰ ਦੇ ਦਿੱਤਾ ਹੈ ਹਾਲਾਂਕਿ ਉਹ ਗੈਰ ਰਾਈਪੇਰੀਅਨ ਸਿਧਾਂਤਹਨ।  ਉਹਨਾਂ ਕਿਹਾ ਕਿ ਇਹ ਅਨਿਆਂ ਪੰਜਾਬ ਪੁਨਰਗਠਨ ਐਕਟ ਦੀ ਧਾਰਾ 78 ਕਾਰਨ ਹੋਰ ਉਲਝ ਗਿਆ ਹੈ ਕਿਉਂਕਿ ਇਸ ਐਕਟ ਤਹਿਤ ਭਾਖੜਾ ਤੇ ਬਿਆਸ ਪ੍ਰਾਜੈਕਟਾਂ ਦੀ ਪੰਜਾਬ ਤੇ ਹਰਿਆਣਾ ਦਰਮਿਆਨ ਵੰਡ ਦਾ ਜ਼ਿਕਰ ਹੈ ਤੇ ਅਜਿਹਾ ਨਾ ਕਰਨ ’ਤੇ ਇਹ ਵੰਡ ਕੇਂਦਰ ਸਰਕਾਰ ਕਰੇਗੀ।

ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਖਿਲਾਫ ਲੜਾਈ ਲੜੀ ਹੈ ਤੇ ਇਸ ਵਿਚ ਸਫਲਤਾ ਵੀ ਹਾਸਲ ਕੀਤੀ ਹੈ। ਉਹਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਤਾਂ ਪੰਜਾਬ ਸਤਲੁਜ ਯਮੁਨਾ ਲਿੰਕ ਨਹਿਰ ਜ਼ਮੀਨ ਬਿੱਲ 2016 ਨੂੰ ਵਿਧਾਨ ਸਭਾ ਵਿਚ ਪਾਸ ਕਰਵਾਇਆ ਜਿਸ ਮੁਤਾਬਕ ਐਸ ਵਾਈ ਐਲ ਦੀ ਸਾਰੀ ਜ਼ਮੀਨ ਅਸਲ ਮਾਲਕਾਂ ਦੇ ਹਵਾਲੇ ਕਰ ਦਿੱਤੀ ਗਈ।

ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਇਸ ਲੜਾਈ ਨੂੰ ਹੋਰ ਅੱਗੇ ਲੈ ਕੇ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਇਹ ਮੰਨਦੇ ਹਾਂ ਕਿ ਸਾਰੇ ਦਰਿਆਈ ਪਾਣੀਆਂ ਦੀ ਵੰਡ ਦੇ ਸਮਝੌਤੇ ਸਮੇਂ ਦੀਆਂ ਕਾਂਗਰਸ ਸਰਕਾਰਾਂ ਨੇ ਪੰਜਾਬ ਸਿਰ ਮੜ੍ਹੇ ਹਨ ਤੇ ਇਹ ਕੁਦਰਤੀ ਨਿਆਂ ਦੇ ਕਾਨੂੰਨਾਂ ਦੇ ਖਿਲਾਫ ਹਨ ਤੇ ਇਹ ਰੱਦ ਹੋਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਅਸੀਂ ਕਾਨੂੰਨੀ ਰਾਇ ਹਾਸਲ ਕਰ ਰਹੇ ਹਾਂ ਤੇ ਸੂਬੇ ਵਿਚ ਅਗਲੀ ਸਰਕਾਰ ਬਣਨ ਤੋਂ ਬਾਅਦ ਅਸੀਂ ਇਸ ਦਿਸ਼ਾ ਵਿਚ ਅੱਗੇ ਵਧਾਵਾਂਗੇ।

ਬਾਦਲ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਜਾਣ ਬੁੱਝ ਕੇ ਪੰਜਾਬ ਦੀਆਂ ਖੇਤੀ ਜ਼ਮੀਨਾਂ ਨੂੰ ਹੜ੍ਹਾਂ ਦੀ ਮਾਰ ਹੇਠ ਆਉਣ ਦੀ ਆਗਿਆ ਦੇਣ ਅਤੇ ਤਿੰਨ ਦਿਨ ਪਹਿਲਾਂ ਭਾਖੜ ਡੈਮ ਤੋਂ ਫਲੱਡ ਗੇਟ ਖੋਲ੍ਹਣ ਤੋਂ ਪਹਿਲਾਂ ਉਹਨਾਂ ਨੂੰ ਰਾਇ ਨਾ ਦੇਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਮੈਨੂੰ ਦੱਸਿਆ ਗਿਆ ਹੈ ਕਿ ਬੀ ਬੀ ਐਮ ਬੀ ਦੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਨੈ ਇਹ ਸਲਾਹ ਦਿੱਤੀ ਸੀ ਕਿ ਫਲੱਡ ਗੇਟ ਖੋਲ੍ਹਣ ਤੋਂ 4 ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਸਥਿਤੀ ਸੰਭਾਲਣ ਵਾਸਤੇ ਕਿਹਾ ਗਿਆ ਸੀ।

ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਵੱਲੋਂ ਹੜ੍ਹ ਮਾਰੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਨਾਂਹ ਕਰਨ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਸੂਬੇ ਦੇ ਅਨੇਕਾਂ ਜ਼ਿਲ੍ਹਿਆਂ ਵਿਚ ਗਿਰਦਾਵਰੀ ਸ਼ੁਰੂ ਨਹੀਂ ਹੋਈ ਤੇ ਜਿਹੜੇ ਕਿਸਾਨਾਂ ਨੇ ਝੋਨਾ ਮੁੜ ਲਗਾ ਲਿਆ ਹੈ, ਉਹਨਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ।

ਉਹਨਾਂ ਨੇ ਝੂਠੇ ਲਾਅਰੇ ਲਗਾਉਣ ਲਈ ਮੁੱਖ ਮੰਤਰੀ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਵਾਅਦਾ ਕੀਤਾ ਸੀ ਕਿ ਬੱਕਰੀਆਂ ਤੇ ਮੁਰਗੀਆਂ ਦਾ ਵੀ ਮੁਆਵਜ਼ਾ ਦਿੱਤਾ ਜਾਵੇਗਾ ਪਰ ਹਾਲੇ ਤੱਕ ਇਕ ਧੇਲਾ ਵੀ ਜਾਰੀ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਹੁਣ ਕਿਸਾਨਾਂ ਨੂੰ ਫਸਲ ਦੇ ਪੂਰੇ ਖਰਾਬੇ ਵਾਸਤੇ 6800 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਜਦੋਂ ਕਿ ਆਪ ਸਰਕਾਰ ਨੇ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਵਾਸਤੇ 25000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Advertisement
ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ
ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ
ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ
Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ
Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ
ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
Embed widget