ਪੰਜਾਬ 'ਚ ਪ੍ਰਦੂਸ਼ਣ ਫਲਾਉਣ ਵਾਲੇ ਥਰਮਲ ਪਲਾਂਟਾਂ ਨੂੰ ਠੁਕਿਆ 1.56 ਕਰੋੜ ਜੁਰਮਾਨਾ
ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ ਰਾਖ (ਫਲਾਈ ਐਸ਼) ਦਾ ਸਹੀ ਢੰਗ ਨਾਲ ਨਿਪਟਾਰਾ ਨਾ ਕਰਨ ਲਈ ਪੰਜਾਬ ਦੇ ਤਿੰਨ ਥਰਮਲ ਪਾਵਰ ਪਲਾਂਟਾਂ 'ਤੇ 1.56 ਕਰੋੜ ਰੁਪਏ ਦਾ ਜੁਰਮਾਨਾ ਠੋਕਿਆ ਹੈ।
ਚੰਡੀਗੜ੍ਹ: ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ ਰਾਖ (ਫਲਾਈ ਐਸ਼) ਦਾ ਸਹੀ ਢੰਗ ਨਾਲ ਨਿਪਟਾਰਾ ਨਾ ਕਰਨ ਲਈ ਪੰਜਾਬ ਦੇ ਤਿੰਨ ਥਰਮਲ ਪਾਵਰ ਪਲਾਂਟਾਂ 'ਤੇ 1.56 ਕਰੋੜ ਰੁਪਏ ਦਾ ਜੁਰਮਾਨਾ ਠੋਕਿਆ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਵਾਤਾਵਰਨ ਨੂੰ ਹੋਏ ਨੁਕਸਾਨ ਕਾਰਨ ਲਗਾਈ ਗਈ ਜੁਰਮਾਨੇ ਨੂੰ ਭਰਨ ਲਈ 15 ਦਿਨ ਦਾ ਸਮਾਂ ਦਿੱਤਾ ਹੈ।
ਗੋਇੰਦਵਾਲ ਸਾਹਿਬ ਥਰਮਲ ਪਾਵਰ ਪਲਾਂਟ ਨੂੰ 47,08 480 ਰੁਪਏ, ਨਾਭਾ ਥਰਮਲ ਪਾਵਰ ਪਲਾਂਟ ਰਾਜਪੁਰਾ ਨੂੰ 55,70,239 ਰੁਪਏ ਤੇ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਨੂੰ 53, 94 832 ਰੁਪਏ ਜਮ੍ਹਾ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਾਵਰ ਪਲਾਂਟ ਰੋਪੜ ਨੂੰ ਫਲਾਈ ਐਸ਼ ਦੀ ਵਰਤੋਂ ਬਾਰੇ ਅੰਕੜੇ ਇਕੱਤਰ ਕਰਨ ਲਈ ਵੀ ਕਿਹਾ ਗਿਆ।
ਇਸ ਸਾਲ ਜਨਵਰੀ ਵਿਚ ਐਨਜੀਟੀ ਨੇ ਵਾਤਾਵਰਣ ਸੁਰੱਖਿਆ ਐਕਟ ਦੀਆਂ ਧਾਰਾਵਾਂ ਦਾ ਹਵਾਲਾ ਦਿੰਦੇ ਹੋਏ ਇਨ੍ਹਾਂ ਪਲਾਂਟਸ ਨੂੰ ਵਿਗਿਆਨਕ ਢੰਗ ਨਾਲ ਨਜਿਠਣ ਦੀਆਂ ਹਦਾਇਤਾਂ ਦਿੱਤੀਆਂ ਸਨ। ਅਜਿਹਾ ਨਾ ਕਰਨ 'ਤੇ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ ਗਈ ਸੀ। ਪੀਪੀਸੀਬੀ ਦਾ ਕਹਿਣਾ ਹੈ ਕਿ ਥਰਮਲ ਪਲਾਂਟਸ ਨੇ ਇਨ੍ਹਾਂ ਆਦੇਸ਼ਾਂ ਦੀ ਪਰਵਾਹ ਨਹੀਂ ਕੀਤੀ। ਇਸ ਕਾਰਨ, ਉਸ ਨੂੰ ਹੁਣ ਭਾਰੀ ਜੁਰਮਾਨਾ ਲਾਇਆ ਗਿਆ ਹੈ।