Punjab News: ਪੰਜਾਬ ਵਿੱਚ ਸੜਕੀ ਨੈੱਟਵਰਕ ਲਈ ਨੈਸ਼ਨਲ ਹਾਈਵੇਅ ਅਥਾਰਟੀ (NHAI) ਨੂੰ ਰਾਜ ਵਿੱਚ 15 ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ 103 ਕਿਲੋਮੀਟਰ ਜ਼ਮੀਨ ਦੀ ਲੋੜ ਹੈ। ਇੰਨਾ ਹੀ ਨਹੀਂ ਕਿਸਾਨਾਂ ਦੇ ਰੋਸ ਕਾਰਨ ਅੰਮ੍ਰਿਤਸਰ ਕਟੜਾ ਐਕਸਪ੍ਰੈਸ ਵੇਅ ਦੇ ਤਿੰਨ ਛੋਟੇ ਹਿੱਸਿਆਂ ਦਾ ਕੰਮ ਵੀ ਠੱਪ ਹੈ। ਇਸ ਦੇ ਲਈ NHAI ਤਰਫੋਂ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਗਿਆ ਹੈ। ਉਮੀਦ ਹੈ ਕਿ ਇਹ ਪ੍ਰੋਜੈਕਟ ਜਲਦੀ ਹੀ ਪੂਰਾ ਹੋ ਜਾਵੇਗਾ।
ਇਸ ਸਮੇਂ ਪੰਜਾਬ ਵਿੱਚ 1,344 ਕਿਲੋਮੀਟਰ ਦੇ 37 ਪ੍ਰੋਜੈਕਟਾਂ 'ਤੇ ਕੰਮ ਚੱਲ ਰਿਹਾ ਹੈ। ਇਨ੍ਹਾਂ ਵਿੱਚੋਂ ਕਈ ਪ੍ਰਾਜੈਕਟ ਜ਼ਮੀਨ ਦੀ ਘਾਟ ਤੇ ਕਿਸਾਨਾਂ ਦੇ ਵਿਰੋਧ ਕਾਰਨ ਰੁਕੇ ਹੋਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਨਿਤਿਨ ਗਡਕਰੀ (Nitin Gadkari) ਸਪੱਸ਼ਟ ਕਰ ਚੁੱਕੇ ਹਨ ਕਿ ਰਾਜ ਸਰਕਾਰ ਹਾਈਵੇ ਪ੍ਰਾਜੈਕਟ ਲਈ ਜ਼ਮੀਨ ਨਹੀਂ ਦੇਵੇਗੀ। ਅਜਿਹੇ ਰਾਜਾਂ ਤੋਂ ਪ੍ਰਾਜੈਕਟ ਵਾਪਸ ਲਏ ਜਾਣਗੇ।
ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਤਤਕਾਲੀ ਮੁੱਖ ਸਕੱਤਰ ਅਨੁਰਾਗ ਵਰਮਾ ਤੇ ਡੀਜੀਪੀ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਿਹਾ ਸੀ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ NHAI ਨੂੰ 94 ਫੀਸਦੀ ਜ਼ਮੀਨ ਮੁਹੱਈਆ ਕਰਵਾ ਦਿੱਤੀ।
ਕਿਹੜੇ ਪ੍ਰਾਜੈਕਟਾਂ ਲਈ ਜ਼ਮੀਨ ਦੀ ਲੋੜ ?
NHAI ਨੂੰ ਆਪਣੇ ਪ੍ਰੋਜੈਕਟ ਲਈ ਜ਼ਮੀਨ ਦੀ ਲੋੜ ਹੈ। ਇਨ੍ਹਾਂ ਵਿੱਚ ਦਿੱਲੀ ਅੰਮ੍ਰਿਤਸਰ ਕਟੜਾ ਐਕਸਪ੍ਰੈਸ ਵੇਅ, ਬਿਆਸ ਡੇਰਾ ਬਾਬਾ ਨਾਨਕ, ਅੰਮ੍ਰਿਤਸਰ, ਅਬੋਹਰ, ਫਾਜ਼ਿਲਕਾ, ਅੰਮ੍ਰਿਤਸਰ ਬਾਈਪਾਸ, ਮੋਗਾ, ਬਾਜਾਖਾਨਾ, ਅੰਮ੍ਰਿਤਸਰ ਬਠਿੰਡਾ, ਦੱਖਣੀ ਲੁਧਿਆਣਾ ਬਾਈਪਾਸ, ਲੁਧਿਆਣਾ ਬਠਿੰਡਾ, ਲੁਧਿਆਣਾ ਰੋਪੜ ਰੋਡ ਲਈ ਜ਼ਮੀਨ ਦੀ ਲੋੜ ਹੈ।
ਹਾਲਾਂਕਿ ਸੀਐਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਪੰਜਾਬ ਦੀ ਜ਼ਮੀਨ ਹੋਰਨਾਂ ਥਾਵਾਂ ਦੇ ਮੁਕਾਬਲੇ ਕਾਫੀ ਉਪਜਾਊ ਹੈ। ਅਜਿਹੀ ਸਥਿਤੀ ਵਿੱਚ ਪੰਜਾਬ ਦੀ ਧਰਤੀ ਦੀ ਤੁਲਨਾ ਦੂਜੇ ਰਾਜਾਂ ਦੀ ਜ਼ਮੀਨ ਨਾਲ ਨਹੀਂ ਕੀਤੀ ਜਾਣੀ ਚਾਹੀਦੀ। ਇਸ ਦੇ ਨਾਲ ਹੀ ਜ਼ਮੀਨ ਦੇ ਵਾਜਬ ਰੇਟ ਦੇਣ ਦੀ ਮੰਗ ਵੀ ਕੀਤੀ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।