Gangsters in Punjab: ਐਨਆਈਏ ਦਾ ਬਿਸ਼ਨੋਈ ਤੇ ਬੰਬੀਹਾ ਗੈਂਗ ਖਿਲਾਫ ਵੱਡਾ ਐਕਸ਼ਨ, 12 ਗੈਂਗਸਟਰਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ
ਇਹ ਚਾਰਜਸ਼ੀਟ ਕੁੱਲ 12 ਗੈਂਗਸਟਰਾਂ ਖਿਲਾਫ ਦਾਇਰ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਐਨਆਈਏ ਨੇ 21 ਤੇ 24 ਮਾਰਚ ਨੂੰ ਦੋਵਾਂ ਗੈਂਗਸਟਰਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ।
Gangsters in Punjab: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਲਾਰੈਂਸ ਬਿਸ਼ਨੋਈ ਤੇ ਬੰਬੀਹਾ ਗੈਂਗ ਦੇ ਗੈਂਗਸਟਰਾਂ ਖਿਲਾਫ ਦੋ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀਆਂ ਹਨ। ਇਨ੍ਹਾਂ ਚਾਰਜਸ਼ੀਟ ਵਿੱਚ 3 ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਤੇ 9 ਗੈਂਗਸਟਰ ਬੰਬੀਹਾ ਗੈਂਗ ਦੇ ਦੱਸੇ ਗਏ ਹਨ। ਇਹ ਚਾਰਜਸ਼ੀਟ ਕੁੱਲ 12 ਗੈਂਗਸਟਰਾਂ ਖਿਲਾਫ ਦਾਇਰ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਐਨਆਈਏ ਨੇ 21 ਤੇ 24 ਮਾਰਚ ਨੂੰ ਦੋਵਾਂ ਗੈਂਗਸਟਰਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ।
ਐਨਆਈਏ ਹੁਣ ਤੱਕ 38 ਅੱਤਵਾਦੀਆਂ ਤੇ ਗੈਂਗਸਟਰਾਂ ਖਿਲਾਫ ਚਾਰਜਸ਼ੀਟ ਦਾਖਲ ਕਰ ਚੁੱਕੀ ਹੈ। ਇਸ ਵਿੱਚ ਖਾਲਿਸਤਾਨੀ ਲਖਬੀਰ ਸਿੰਘ ਲੰਡਾ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਲਾਰੈਂਸ ਗੈਂਗ ਦੇ 14 ਗੈਂਗਸਟਰ ਤੇ ਬੰਬੀਹਾ ਗੈਂਗ ਦੇ 12 ਗੈਂਗਸਟਰ ਸ਼ਾਮਲ ਹਨ। ਲਾਰੈਂਸ ਗੈਂਗ ਦੇ 3 ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ, ਦਲੀਪ ਕੁਮਾਰ ਬਿਸ਼ਨੋਈ ਉਰਫ ਭੋਲਾ ਤੇ ਸੁਰਿੰਦਰ ਸਿੰਘ ਉਰਫ ਚੀਕੂ ਹਨ, ਜਦੋਂਕਿ ਬੰਬੀਹਾ ਗੈਂਗ ਦੇ 9 ਗੈਂਗਸਟਰਾਂ ਵਿੱਚ ਸੁਖਦੁਲ ਸਿੰਘ ਉਰਫ ਸੁੱਖਾ ਦੁੱਨੇਕੇ, ਚੇਨੂੰ ਪਹਿਲਵਾਨ, ਦਲੇਰ ਕੋਟੀਆ, ਦਿਨੇਸ਼ ਗਾਂਧੀ, ਸੰਨੀ ਦਾਣਾ ਰਾਮ ਸ਼ਾਮਲ ਹਨ।
ਐਨਆਈਏ ਨੇ ਆਪਣੀ ਚਾਰਜਸ਼ੀਟ ਵਿੱਚ ਦੋਵਾਂ ਗਰੋਹਾਂ ਦੇ ਗੈਂਗਸਟਰਾਂ ਬਾਰੇ ਦੱਸਿਆ ਹੈ ਕਿ ਉਨ੍ਹਾਂ ਨੇ ਵਿਦੇਸ਼ ਵਿੱਚ ਆਪਣਾ ‘ਕਮਿਊਨੀਕੇਸ਼ਨ ਐਂਡ ਕੰਟਰੋਲ ਸੈਂਟਰ’ ਖੋਲ੍ਹਿਆ ਹੋਇਆ ਹੈ, ਜਿਸ ਰਾਹੀਂ ਉਹ ਭਾਰਤ ਵਿੱਚ ਆਪਣੇ ਗਰੋਹ ਦੇ ਗੈਂਗਸਟਰਾਂ ਨਾਲ ਸੰਪਰਕ ਵਿੱਚ ਰਹਿੰਦੇ ਹਨ। ਇਹ ਗੈਂਗਸਟਰ ਅਮਰੀਕਾ, ਮੱਧ ਪੂਰਬ, ਥਾਈਲੈਂਡ, ਫਿਲੀਪੀਨਜ਼ ਤੇ ਕੈਨੇਡਾ ਵਿੱਚ ਲੁੱਕ ਕੇ ਆਪਣਾ ਨੈੱਟਵਰਕ ਚਲਾ ਰਹੇ ਹਨ। ਉਹ ਆਪਣੇ ਗਰੋਹ ਦੇ ਮੈਂਬਰਾਂ ਰਾਹੀਂ ਪੰਜਾਬੀ ਗਾਇਕਾਂ, ਪੰਜਾਬੀ ਖਿਡਾਰੀਆਂ, ਕਾਰੋਬਾਰੀਆਂ, ਡਾਕਟਰਾਂ, ਧਾਰਮਿਕ ਆਗੂਆਂ ਨੂੰ ਧਮਕੀਆਂ ਦੇ ਕੇ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਪੈਸੇ ਵਸੂਲਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਕਤਲ ਨੂੰ ਅੰਜਾਮ ਦੇਣ ਤੋਂ ਬਾਅਦ ਵਿਦੇਸ਼ ਬੈਠੇ ਲੋਕ ਹੀ ਉਨ੍ਹਾਂ ਨੂੰ ਛੁਪਾਉਣ ਦਾ ਪ੍ਰਬੰਧ ਕਰਦੇ ਹਨ, ਤਾਂ ਜੋ ਉਨ੍ਹਾਂ ਨੂੰ ਪੁਲਿਸ ਤੋਂ ਬਚਾਇਆ ਜਾ ਸਕੇ। ਏਜੰਸੀ ਮੁਤਾਬਕ ਇਕੱਠੇ ਕੀਤੇ ਪੈਸੇ ਦੀ ਵਰਤੋਂ ਗੈਂਗਸਟਰਾਂ ਵੱਲੋਂ ਹਥਿਆਰ ਖਰੀਦਣ ਤੇ ਅੱਤਵਾਦੀ ਕਾਰਵਾਈਆਂ ਕਰਨ ਲਈ ਕੀਤੀ ਜਾਂਦੀ ਹੈ।