Punjab News: ਐਨਆਈਏ ਨੇ ਇੱਕੋ ਵੇਲੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮਾਰੀ ਰੇਡ, ਖਾਲਿਸਤਾਨੀਆਂ ਤੇ ਗੈਂਗਸਟਰਾਂ ਦੇ ਗੱਠਜੋੜ ਦੀ ਜਾਂਚ
NIA Raid: ਜਲੰਧਰ ਦੇ ਕਿਸ਼ਨਗੜ੍ਹ ਦੇ ਨਾਲ ਲੱਗਦੇ ਪਿੰਡ ਦੌਲਤਪੁਰ 'ਚ ਸਾਬਕਾ ਸਰਪੰਚ ਮਲਕੀਤ ਸਿੰਘ ਦੌਲਤਪੁਰ, ਜੋ ਹੁਣ ਅਕਾਲੀ ਦਲ ਦੇ ਆਗੂ ਹਨ, ਦੇ ਘਰ ਛਾਪਾ ਮਾਰਿਆ। NIA ਦੀ ਟੀਮ ਨੇ ਮਲਕੀਤ ਸਿੰਘ ਦੌਲਤਪੁਰ ਦੇ ਘਰ ਕਰੀਬ 3 ਵਜੇ ਛਾਪਾ ਮਾਰਿਆ।
Punjab News: ਪੰਜਾਬ 'ਚ ਅੱਜ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਈ ਥਾਵਾਂ 'ਤੇ ਛਾਪੇ ਮਾਰੇ ਹਨ। ਕੇਂਦਰੀ ਏਜੰਸੀਆਂ ਦੇ ਨਿਸ਼ਾਨੇ 'ਤੇ ਕਈ ਕਿਸਾਨ ਲੀਡਰ ਰਹੇ। ਐਨਆਈਏ ਨੇ ਮੋਗਾ ਅਧੀਨ ਪੈਂਦੇ ਧੂਰਕੋਟ (ਨਿਹਾਲ ਸਿੰਘ ਵਾਲਾ), ਬਰਨਾਲਾ ਦੇ ਪਿੰਡ ਪੰਧੇਰ, ਜ਼ਿਲ੍ਹਾ ਜਲੰਧਰ ਅਧੀਨ ਪੈਂਦੇ ਪਿੰਡ ਦੌਲਪੁਰ (ਕਿਸ਼ਨਗੜ੍ਹ), ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਸਰਾਵਾਂ ਬੋਦਲਾ ਤੇ ਗੁਰਾਇਆ ਨੇੜੇ ਪਿੰਡ ਡੱਲੇਵਾਲ ਵਿੱਚ ਰੇਡ ਕੀਤੀ ਹੈ। ਬੇਸ਼ੱਕ ਐਨਆਈਏ ਨੇ ਜ਼ਿਆਦਾਤਰ ਕਿਸਾਨ ਲੀਡਰਾਂ ਦੇ ਘਰਾਂ ਉੱਪਰ ਰੇਡ ਕੀਤੀ ਪਰ ਇਸ ਕਾਰਵਾਈ ਦੇ ਤਾਰ ਵਿਦੇਸ਼ਾਂ ਨਾਲ ਜੁੜੇ ਦੱਸੇ ਜਾ ਰਹੇ ਹਨ।
ਜਲੰਧਰ ਦੇ ਕਿਸ਼ਨਗੜ੍ਹ ਦੇ ਨਾਲ ਲੱਗਦੇ ਪਿੰਡ ਦੌਲਤਪੁਰ 'ਚ ਸਾਬਕਾ ਸਰਪੰਚ ਮਲਕੀਤ ਸਿੰਘ ਦੌਲਤਪੁਰ, ਜੋ ਹੁਣ ਅਕਾਲੀ ਦਲ ਦੇ ਆਗੂ ਹਨ, ਦੇ ਘਰ ਛਾਪਾ ਮਾਰਿਆ। NIA ਦੀ ਟੀਮ ਨੇ ਮਲਕੀਤ ਸਿੰਘ ਦੌਲਤਪੁਰ ਦੇ ਘਰ ਕਰੀਬ 3 ਵਜੇ ਛਾਪਾ ਮਾਰਿਆ। ਉਸ ਸਮੇਂ ਸਾਰਾ ਪਰਿਵਾਰ ਸੌਂ ਰਿਹਾ ਸੀ। ਉਨ੍ਹਾਂ ਸਾਰਿਆਂ ਨੂੰ ਵੱਖ-ਵੱਖ ਕਮਰਿਆਂ 'ਚ ਬਿਠਾ ਕੇ ਅਲੱਗ-ਅਲੱਗ ਪੁੱਛਗਿੱਛ ਕੀਤੀ।
ਇਸੇ ਤਰ੍ਹਾਂ ਮੋਗਾ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਧੂਰਕੋਟ (ਨਿਹਾਲ ਸਿੰਘ ਵਾਲਾ) ਵਿੱਚ ਜਸਵਿੰਦਰ ਸਿੰਘ ਦੇ ਘਰ ਐਨਆਈਏ ਦੀ ਟੀਮ ਨੇ ਛਾਪਾ ਮਾਰਿਆ। ਇਸ ਤੋਂ ਇਲਾਵਾ ਐਨਆਈਏ ਦੀ ਟੀਮ ਨੇ ਤੜਕੇ ਜਲੰਧਰ ਦੇ ਪਿੰਡ ਡੱਲੇਵਾਲ (ਗੋਰਾਇਆ) ਵਿੱਚ ਲਵਸ਼ਿੰਦਰ ਸਿੰਘ ਦੇ ਘਰ ਛਾਪਾ ਮਾਰਿਆ। ਲਵਸ਼ਿੰਦਰ ਸਿੰਘ ਪਿਛਲੇ ਸਮੇਂ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਆਗੂ ਵੀ ਰਹਿ ਚੁੱਕੇ ਹਨ। ਪਤਾ ਲੱਗਾ ਹੈ ਕਿ ਵਿਦੇਸ਼ਾਂ 'ਚ ਬੈਠੇ ਖਾਲਿਸਤਾਨੀਆਂ ਤੇ ਗੈਂਗਸਟਰਾਂ ਨਾਲ ਸਬੰਧਾਂ ਬਾਰੇ ਪੁੱਛਗਿੱਛ ਕੀਤੀ ਗਈ।
ਦੱਸ ਦਈਏ ਕਿ ਹਾਲ ਹੀ 'ਚ ਖਾਲਿਸਤਾਨ ਪੱਖੀ ਲੀਡਰਾਂ ਦੀ ਮੌਤ 'ਤੇ ਖਾਲਿਸਤਾਨੀ ਸਮਰਥਕਾਂ ਨੇ ਇੰਗਲੈਂਡ 'ਚ ਭਾਰਤੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ਭੰਨ੍ਹ-ਤੋੜ ਵੀ ਕੀਤੀ ਸੀ। ਅੰਬੈਸੀ ਦੇ ਬਾਹਰ ਭਾਰਤੀ ਤਿਰੰਗੇ ਨੂੰ ਵੀ ਨੁਕਸਾਨ ਪਹੁੰਚਾਇਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।