ਫਿਰੋਜ਼ਪੁਰ :  ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ( NIA) ਦੋ ਦਿਨਾਂ ਬਾਅਦ ਫਿਰ ਪੰਜਾਬ ਦੇ 6 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ 16 ਸਤੰਬਰ 2021 ਨੂੰ ਜਲਾਲਾਬਾਦ ਵਿੱਚ ਹੋਏ ਬੰਬ ਧਮਾਕੇ ਦੀ ਜਾਂਚ ਵਿੱਚ ਮਿਲੀ ਸੂਚਨਾ ਤੋਂ ਬਾਅਦ ਕੀਤੀ ਗਈ ਸੀ। ਪੰਜਾਬ ਵਿੱਚ ਛਾਪੇਮਾਰੀ ਦੌਰਾਨ ਇਲੈਕਟ੍ਰਾਨਿਕ ਸਾਜ਼ੋ-ਸਾਮਾਨ, ਦਸਤਾਵੇਜ਼ਾਂ ਤੋਂ ਇਲਾਵਾ ਭਾਰੀ ਮਾਤਰਾ ਵਿੱਚ ਬਾਰੂਦ ਵੀ ਬਰਾਮਦ ਹੋਇਆ ਹੈ।


NIA ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੰਜਾਬ ਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ ਅਤੇ ਤਰਨਤਾਰਨ 'ਚ 6 ਟਿਕਾਣਿਆਂ 'ਤੇ ਇਹ ਛਾਪੇਮਾਰੀ ਕੀਤੀ ਗਈ। ਦਰਅਸਲ, 16 ਸਤੰਬਰ 2021 ਨੂੰ ਜਲਾਲਾਬਾਦ ਵਿੱਚ ਪੰਜਾਬ ਨੈਸ਼ਨਲ ਬੈਂਕ ਦੇ ਕੋਲ ਇੱਕ ਮੋਟਰਸਾਈਕਲ ਵਿੱਚ ਧਮਾਕਾ ਹੋਇਆ ਸੀ। ਜਾਂਚ ਵਿੱਚ ਤਾਰ ਪਾਕਿਸਤਾਨ ਨਾਲ ਜੁੜੀਆਂ ਹੋਈਆਂ ਹਨ। ਸ਼ੁਰੂਆਤੀ ਜਾਂਚ 'ਚ ਫੜੇ ਗਏ ਅੱਤਵਾਦੀਆਂ ਦੇ ਪਾਕਿਸਤਾਨ 'ਚ ਲੁਕੇ ਅੱਤਵਾਦੀਆਂ ਅਤੇ ਸਮੱਗਲਰਾਂ ਨਾਲ ਸਬੰਧ ਸਨ। 1 ਅਕਤੂਬਰ 2021 ਨੂੰ ਕੇਸ ਨੂੰ ਐਨਆਈਏ ਨੇ ਆਪਣੇ ਹੱਥ ਵਿੱਚ ਲੈ ਲਿਆ ਸੀ ਅਤੇ ਜਾਂਚ ਸ਼ੁਰੂ ਕੀਤੀ।

ਛਾਪੇਮਾਰੀ ਦੌਰਾਨ ਮਿਲੇ ਅਹਿਮ ਸਬੂਤ

NIA ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ 6 ਟਿਕਾਣਿਆਂ 'ਤੇ ਮਾਰੇ ਗਏ ਛਾਪਿਆਂ ਦੌਰਾਨ ਡਿਜੀਟਲ ਡਿਵਾਈਸ, ਮੋਬਾਈਲ ਫ਼ੋਨ, ਸਿਮ ਕਾਰਡ, ਮੈਮਰੀ ਕਾਰਡ ਅਤੇ ਡੀਵੀਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਤੋਂ ਇਲਾਵਾ ਇਤਰਾਜ਼ਯੋਗ ਦਸਤਾਵੇਜ਼ ਅਤੇ ਸਮੱਗਰੀ ਅਤੇ  ਭਾਰਤੀ ਮਾਤਰਾ ਵਿਚ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ। ਜਿਸ ਨੂੰ NIA ਦੀ ਟੀਮ ਨੇ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


ਇਹ ਵੀ ਪੜ੍ਹੋ :ਵਿਧਾਨ ਸਭਾ 'ਚ ਮੂਸੇਵਾਲਾ ਹੱਤਿਆ ਕਾਂਡ ਨੂੰ ਲੈ ਕੇ ਘਿਰੀ ਸਰਕਾਰ , ਕਾਂਗਰਸ ਤੇ ਅਕਾਲੀ ਦਲ ਨੇ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ ,ਸੁਰੱਖਿਆ ਘਟਾਉਣ ਅਤੇ ਜਨਤਕ ਕਰਨ 'ਤੇ ਉਠੇ ਸਵਾਲ


ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।