NIA Raid at supporter of Amritpal Singh: ਪੰਜਾਬ ਸਰਕਾਰ ਮਗਰੋਂ ਹੁਣ NIA ਦਾ ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ਖਿਲਾਫ ਵੱਡਾ ਐਕਸ਼ਨ, ਮੋਗਾ ਤੇ ਅੰਮ੍ਰਿਤਸਰ 'ਚ ਰੇਡ
NIA Raid at supporter of Amritpal Singh: ਪੰਜਾਬ ਸਰਕਾਰ ਤੋਂ ਬਾਅਦ ਹੁਣ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਵੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਿਲਾਫ ਸ਼ਿਕੰਜਾ ਕੱਸ ਦਿੱਤਾ ਹੈ।
NIA Raid at supporter of Amritpal Singh: ਪੰਜਾਬ ਸਰਕਾਰ ਤੋਂ ਬਾਅਦ ਹੁਣ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਵੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਿਲਾਫ ਸ਼ਿਕੰਜਾ ਕੱਸ ਦਿੱਤਾ ਹੈ। ਅੱਜ ਸਵੇਰੇ ਹੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀਆਂ ਟੀਮਾਂ ਨੇ ਮੋਗਾ ਤੇ ਅੰਮ੍ਰਿਤਸਰ ਵਿੱਚ ਛਾਪੇਮਾਰੀ ਕੀਤੀ ਹੈ। ਹਾਸਲ ਜਾਣਕਾਰੀ ਅਨੁਸਾਰ ਐਨਆਈਏ ਨੇ ਸਵੇਰੇ 6 ਵਜੇ ਅੰਮ੍ਰਿਤਸਰ ਵਿੱਚ ਤਿੰਨ ਤੇ ਮੋਗਾ ਵਿੱਚ ਇੱਕ ਥਾਂ ’ਤੇ ਰੇਡ ਕੀਤੀ ਹੈ। ਅੰਮ੍ਰਿਤਸਰ ਵਿੱਚ ਮਾਰੇ ਗਏ ਛਾਪੇ ਦਾ ਸਿੱਧਾ ਸਬੰਧ ਅੰਮ੍ਰਿਤਪਾਲ ਸਿੰਘ ਨਾਲ ਹੈ।
ਹਾਸਲ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿੱਚ ਰਈਆ ਨੇੜੇ ਫੇਰੂਮਾਨ ਰੋਡ ’ਤੇ ਅੰਮ੍ਰਿਤਪਾਲ ਸਿੰਘ ਦੇ ਚਾਚਾ ਪ੍ਰਗਟ ਸਿੰਘ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਪ੍ਰਗਟ ਸਿੰਘ ਫਰਨੀਚਰ ਦਾ ਕੰਮ ਕਰਦੇ ਹਨ। ਜਦੋਂਕਿ ਦੂਸਰੀ ਰੇਡ ਅੰਮ੍ਰਿਤਸਰ ਦੇ ਸਠਿਆਲਾ ਨੇੜੇ ਬੁਤਾਲਾ ਵਿੱਚ ਅੰਮ੍ਰਿਤਪਾਲ ਦੇ ਜੀਜੇ ਦੇ ਘਰ ਤੇ ਤੀਜੀ ਰੇਡ ਮਹਿਤਾ ਵਿੱਚ ਅੰਮ੍ਰਿਤਪਾਲ ਦੇ ਜੀਜੇ ਦੇ ਜੀਜੇ ਦੇ ਘਰ ਕੀਤੀ ਗਈ। ਤਿੰਨੋਂ ਛਾਪੇ ਅੰਮ੍ਰਿਤਪਾਲ ਨਾਲ ਜੁੜੇ ਹੋਏ ਹਨ। ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਇਸ ਛਾਪੇਮਾਰੀ ਵਿੱਚ ਐਨਆਈਏ ਅੰਮ੍ਰਿਤਪਾਲ ਸਿੰਘ ਨੂੰ ਵਿਦੇਸ਼ੀ ਫੰਡਿੰਗ ਨਾਲ ਸਬੰਧਤ ਸਬੂਤ ਤੇ ਜਾਣਕਾਰੀ ਲੱਭ ਰਹੀ ਹੈ।
ਮੋਗਾ ਦੇ ਹਲਕਾ ਬਾਘਾਪੁਰਾਣਾ ਦੇ ਸਮਾਲਸਰ ਕਸਬੇ ਵਿੱਚ ਕਵੀ ਮੱਖਣ ਸਿੰਘ ਮੁਸਾਫਿਰ ਦੇ ਘਰ ਵੀ ਸਵੇਰੇ 6 ਵਜੇ ਐਨਆਈਏ ਦੀਆਂ ਟੀਮਾਂ ਪਹੁੰਚੀਆਂ। ਟੀਮਾਂ ਸਵੇਰ ਤੋਂ ਹੀ ਘਰ ਅੰਦਰ ਮੌਜੂਦ ਹਨ ਤੇ ਜਾਂਚ ਕਰ ਰਹੀਆਂ ਹਨ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਕਿ ਇੱਥੇ ਛਾਪੇਮਾਰੀ ਕਿਸ ਮਕਸਦ ਲਈ ਕੀਤੀ ਗਈ ਹੈ ਪਰ ਅੰਦਾਜ਼ਾ ਇਹ ਹੈ ਕਿ ਇਹ ਛਾਪਾ ਵੀ ਅੰਮ੍ਰਿਤਪਾਲ ਸਿੰਘ ਨਾਲ ਹੀ ਸਬੰਧਤ ਹੈ।
ਇਹ ਵੀ ਪੜ੍ਹੋ: ਜੇਕਰ ਤੁਸੀਂ ਵੀ ਮੋਬਾਈਲ 'ਚੋਂ ਗਲਤ ਤਰੀਕੇ ਨਾਲ ਐਪ ਕਰਦੇ ਹੋ Delete, ਤਾਂ ਫਸ ਸਕਦੇ ਮੁਸੀਬਤ 'ਚ, ਇੱਥੇ ਜਾਣੋ ਸੱਚਾਈ
ਰਿਸ਼ਤੇਦਾਰਾਂ ਦੇ ਘਰ ਛਾਪੇਮਾਰੀ ਤੋਂ ਬਾਅਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਟੀਮ ਵੀ ਐਕਟਿਵ ਹੋ ਗਈ। ਉਨ੍ਹਾਂ ਕੇਂਦਰ ਤੇ ਸੂਬਾ ਸਰਕਾਰਾਂ 'ਤੇ ਦੋਸ਼ ਲਾਏ ਹਨ। ਅੰਮ੍ਰਿਤਪਾਲ ਸਿੰਘ ਦੀ ਟੀਮ ਦੇ ਮੈਂਬਰ ਨੇ ਦੱਸਿਆ ਕਿ ਜਦੋਂ ਤੋਂ ਬਾਬਾ ਬਕਾਲਾ ਸਾਹਿਬ ਦੇ ਰੱਖੜ ਪੁੰਨਿਆ ਵਿਖੇ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਸਟੇਜ ਸਜਾਈ ਲਾਈ ਗਈ ਹੈ, ਉਦੋਂ ਤੋਂ ਕੇਂਦਰ ਤੇ ਸੂਬਾ ਸਰਕਾਰਾਂ ਘਬਰਾ ਗਈਆਂ ਹਨ। ਅੱਜ ਅੰਮ੍ਰਿਤਪਾਲ ਸਿੰਘ ਦੇ ਚਾਚਾ, ਜੀਜਾ ਤੇ ਹੋਰ ਰਿਸ਼ਤੇਦਾਰਾਂ ਦੇ ਘਰ ਛਾਪਾ ਮਾਰ ਕੇ ਉਨ੍ਹਾਂ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਕੀਤਾ ਗਿਆ ਹੈ। ਜਦਕਿ 1.97 ਲੱਖ ਵੋਟਾਂ ਨਾਲ ਜਿੱਤੇ ਅੰਮ੍ਰਿਤਪਾਲ ਸਿੰਘ ਨੂੰ ਸਰਕਾਰ ਰਿਹਾਅ ਕਰਨ ਦੀ ਬਜਾਏ ਤੰਗ ਪ੍ਰੇਸ਼ਾਨ ਕਰ ਰਹੀ ਹੈ।
ਇਹ ਵੀ ਪੜ੍ਹੋ: Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹੇਗਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ