NIA Raid in Moga: ਐਨਆਈਏ ਵੱਲੋਂ ਮੋਗਾ 'ਚ ਐਕਸ਼ਨ, ਗੁਰਲਾਭ ਸਿੰਘ ਦੇ ਘਰ ਰੇਡ
Moga News: ਐਨਆਈਏ ਨੇ ਟੀਮ ਨੇ ਮੋਗਾ ਵਿੱਚ ਛਾਪਾ ਮਾਰਿਆ ਹੈ। ਸੂਤਰਾਂ ਮੁਤਾਬਕ ਐਨਆਈਏ ਕਿਸੇ ਫੰਡਿੰਗ ਸਬੰਧੀ ਪੁੱਛਗਿੱਛ ਕਰ ਰਹੀ ਹੈ। ਇਹ ਰੇਡ ਗੁਰਲਾਭ ਸਿੰਘ ਦੇ ਘਰ ਕੀਤੀ ਗਈ। ਐਨਆਈਏ ਨੇ ਉਸ ਨੂੰ ਚੰਡੀਗੜ੍ਹ ਬੁਲਾਇਆ ਹੈ।
Moga News: ਅੱਜ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਪੰਜਾਬ ਵਿੱਚ ਐਕਸ਼ਨ ਕੀਤਾ ਹੈ। ਐਨਆਈਏ ਨੇ ਟੀਮ ਨੇ ਮੋਗਾ ਵਿੱਚ ਛਾਪਾ ਮਾਰਿਆ ਹੈ। ਸੂਤਰਾਂ ਮੁਤਾਬਕ ਐਨਆਈਏ ਕਿਸੇ ਫੰਡਿੰਗ ਸਬੰਧੀ ਪੁੱਛਗਿੱਛ ਕਰ ਰਹੀ ਹੈ। ਇਹ ਰੇਡ ਗੁਰਲਾਭ ਸਿੰਘ ਦੇ ਘਰ ਕੀਤੀ ਗਈ। ਐਨਆਈਏ ਨੇ ਉਸ ਨੂੰ ਚੰਡੀਗੜ੍ਹ ਬੁਲਾਇਆ ਹੈ।
ਹਾਸਲ ਜਾਣਕਾਰੀ ਮੁਤਾਬਕ ਬੁੱਧਵਾਰ ਸਵੇਰੇ ਐਨਆਈਏ ਦੀ ਟੀਮ ਨੇ ਮੋਗਾ ਦੇ ਪਿੰਡ ਝੰਡੇਵਾਲਾ ਵਿੱਚ ਗੁਰਲਾਭ ਸਿੰਘ ਦੇ ਘਰ ਛਾਪਾ ਮਾਰਿਆ। ਐਨਆਈਏ ਦੇ ਨਾਲ ਮੋਗਾ ਪੁਲਿਸ ਵੀ ਮੌਜੂਦ ਰਹੀ। ਟੀਮ ਨੇ ਗੁਰਲਾਭ ਸਿੰਘ ਦੀ ਪਤਨੀ ਹਰਪ੍ਰੀਤ ਕੌਰ ਤੋਂ ਕਰੀਬ ਢਾਈ ਘੰਟੇ ਪੁੱਛਗਿੱਛ ਕੀਤੀ।
ਉਧਰ, ਹਰਪ੍ਰੀਤ ਕੌਰ ਮੁਤਾਬਕ ਉਸ ਦਾ ਪਤੀ ਪੰਜਾਬ ਦੇ ਹੱਕਾਂ ਦੀ ਗੱਲ ਕਰਦਾ ਹੈ। ਉਨ੍ਹਾਂ ਦੱਸਿਆ ਕਿ ਐਨਆਈਏ ਨੇ 24 ਨਵੰਬਰ ਨੂੰ ਚੰਡੀਗੜ੍ਹ ਬੁਲਾਇਆ ਹੈ। ਪਿਛਲੇ ਸਮੇਂ ਤੋਂ ਐਨਆਈਏ ਪੰਜਾਬ ਵਿੱਚ ਕਾਫੀ ਸਰਗਰਮ ਹੈ। ਕੇਂਦਰੀ ਏਜੰਸੀ ਖਾਲਿਸਤਾਨੀ ਗਤੀਵਿਧੀਆਂ ਖਿਲਾਫ ਐਕਸ਼ਨ ਮੋਡ ਵਿੱਚ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ
ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ