Sidhu Moosewala Murder: ਸਿੱਧੂ ਮੂਸੇਵਾਲਾ ਕਤਲ ਕੇਸ 'ਚ NIA ਨੇ 50 ਥਾਵਾਂ 'ਤੇ ਕੀਤੀ ਛਾਪੇਮਾਰੀ
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਅੱਜ ਸੋਮਵਾਰ ਨੂੰ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ 50 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ।
ਚੰਡੀਗੜ੍ਹ/ਖੰਨਾ: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਅੱਜ ਸੋਮਵਾਰ ਨੂੰ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ 50 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ।ਸਿੱਧੂ ਮੂਸੇਵਾਲਾ ਕਤਲ ਕੇਸ ਦੇ ਸਬੰਧੀ 'ਚ ਖੰਨਾ ਪੁਲਿਸ ਜ਼ਿਲ੍ਹਾ ਅਧੀਨ ਪੈਂਦੇ ਦੋਰਾਹਾ ਦੇ ਪਿੰਡ ਰਾਜਗੜ੍ਹ 'ਚ ਵੀ NIA ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਵੀ ਜਾਰੀ ਹੈ।
ਇਹ ਛਾਪੇ ਦਿੱਲੀ, ਐਨਸੀਆਰ, ਹਰਿਆਣਾ ਅਤੇ ਪੰਜਾਬ ਵਿੱਚ ਮਾਰੇ ਗਏ ਹਨ। ਐਨਆਈਏ ਨੂੰ ਸਿੱਧੂ ਮੂਸੇਵਾਲਾ ਕਤਲ ਦਾ ਕੁਨੈਕਸ਼ਨ ਅੱਤਵਾਦੀ ਸਮੂਹਾਂ ਨਾਲ ਜੁੜੇ ਹੋਣ ਦੀ ਜਾਣਕਾਰੀ ਮਿਲੀ ਹੈ। NIA ਨੇ ਇਸ ਮਾਮਲੇ 'ਚ ਨੀਰਜ ਬਵਾਨਾ, ਲਾਰੈਂਸ ਬਿਸ਼ਨੋਈ ਅਤੇ ਤਾਜਪੁਰੀਆ ਗੈਂਗ ਨਾਲ ਜੁੜੇ ਲੋਕਾਂ ਦੀ ਸੂਚੀ ਤਿਆਰ ਕੀਤੀ ਹੈ। ਹੁਣ ਤੱਕ ਕਈ ਗ੍ਰਿਫਤਾਰ ਵੀ ਹੋ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਛੇਵੇਂ ਅਤੇ ਆਖਰੀ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਦੋ ਉਸਦੇ ਸਾਥੀਆਂ, ਜੋ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ ਪੱਛਮੀ ਬੰਗਾਲ ਦੇ ਭਾਰਤ-ਨੇਪਾਲ ਬਾਰਡਰ ਤੋਂ ਗ੍ਰਿਫਤਾਰ ਕਰ ਲਿਆ ਸੀ।ਇਨ੍ਹਾਂ ਤਿੰਨਾਂ ਨੂੰ ਅਦਾਲਤ ਨੇ 7 ਦਿਨਾਂ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਇਸ ਨਾਲ ਇਸ ਸਾਰੀ ਸਾਜ਼ਿਸ਼ ਤੋਂ ਪਰਦਾ ਉੱਠਣ ਦੇ ਨਾਲ ਨਾਲ ਇਨ੍ਹਾਂ ਗੈਂਗਸਟਰਾਂ ਦੇ ਸਬੰਧਾਂ ਦਾ ਵੀ ਪਰਦਾਫਾਸ਼ ਹੋ ਗਿਆ।
ਇਹ ਆਪਰੇਸ਼ਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਦਿੱਲੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਕੀਤਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :