Amritpal Singh: ਅੰਮ੍ਰਿਤਪਾਲ ਦੇ ਕਰੀਬੀ ਰਿਸ਼ਤੇਦਾਰਾਂ ਘਰ NIA ਦੀ ਰੇਡ, ਅਲਮਾਰੀਆਂ ਤੋਂ ਲੈ ਕੇ ਬੈੱਡ ਤੱਕ ਫਰੋਲੇ
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀਆਂ ਟੀਮਾਂ ਨੇ ਅੱਜ ਸਵੇਰੇ ਮੋਗਾ ਅਤੇ ਅੰਮ੍ਰਿਤਸਰ ਵਿੱਚ ਛਾਪੇਮਾਰੀ ਕੀਤੀ ਹੈ।ਇਹ ਰੇਡ ਸਵੇਰੇ ਤਕਰੀਬਨ 6 ਵਜੇ ਸ਼ੁਰੂ ਹੋਈ ਹੈ, ਜੋ ਅਜੇ ਜਾਰੀ ਹੈ।
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀਆਂ ਟੀਮਾਂ ਨੇ ਅੱਜ ਤੜਕਸਾਰ ਪੰਜਾਬ 'ਚ ਵੱਖ-ਵੱਖ ਥਾਂਵਾਂ 'ਤੇ ਛਾਪੇ ਮਾਰੇ ਗਏ। ਇਨ੍ਹਾਂ ਵਿੱਚ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰ ਵੀ ਸ਼ਾਮਲ ਹਨ।
ਜਾਣਕਾਰੀ ਮੁਤਾਬਕ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਚਾਚਾ ਪ੍ਰਗਟ ਸਿੰਘ ਦੇ ਘਰ ਐਨਆਈਏ ਦੀ ਟੀਮ ਪਹੁੰਚੀ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਗਟ ਸਿੰਘ ਦੇ ਘਰ ਰੇਡ ਤੋਂ ਬਾਅਦ ਏਜੰਸੀ ਸੁਖਚੈਨ ਸਿੰਘ ਨੂੰ ਨਾਲ ਲੈ ਗਈ ਹੈ। ਐਨਆਈਏ ਵੱਲੋਂ ਜਾਂਚ ਦੌਰਾਨ ਘਰਾਂ 'ਚ ਪੂਰੀ ਤਰ੍ਹਾਂ ਨਾਲ ਕੋਨੇ-ਕੋਨੇ ਦੀ ਜਾਂਚ ਕੀਤੀ ਗਈ। ਨਾਲ ਹੀ ਟੀਮ ਵੱਲੋਂ ਘਰ ਵਿੱਚ ਪਿਆ ਇੱਕ ਡੀਵੀਆਰ ਵੀ ਕਬਜ਼ੇ 'ਚ ਲਿਆ ਗਿਆ ਹੈ।
ਇਸ ਦੇ ਨਾਲ ਹੀ NIA ਦੀ ਟੀਮ ਉਹਨਾਂ ਦੇ ਹੋਰ ਸਾਥੀਆਂ ਦੇ ਘਰਾਂ ਉੱਤੇ ਵੀ ਪਹੁੰਚੀ ਹੈ। ਅੰਮ੍ਰਿਤਸਰ ਦੇ ਹੋਰ ਵੀ ਕਈ ਇਲਾਕਿਆਂ ‘ਚ ਰਈਏ ਦੇ ਇੱਕ ਫਰਨੀਚਰ ਵਪਾਰੀ ਦੇ ਘਰ ਵੀ ਐਨਆਈਏ ਦੀ ਟੀਮ ਰੇਡ ਕੀਤੀ ਹੈ। ਇਸ ਦੇ ਨਾਲ ਮਿਲੀ ਜਾਣਕਾਰੀ ਅਨੁਸਾਰ ਮੋਗਾ ਦੇ ਹੀ ਬਾਘਾਪੁਰਾਣਾ ‘ਚ ਵੀ NIA ਨੇ ਛਾਪੇਮਾਰੀ ਕੀਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ NIA ਨੇ ਮੱਖਣ ਸਿੰਘ ਮੁਸਾਫਿਰ ਕਵੀਸ਼ਰ ਦੇ ਘਰ ਵੀ ਛਾਪਾ ਮਾਰਿਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ