NIA Raid in Mansa: ਐਨਆਈਏ ਵੱਲੋਂ ਅੱਜ ਮਾਨਸਾ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਵਿੱਚ ਰੇਡ ਕੀਤੀ ਗਈ। ਸੂਤਰਾਂ ਅਨੁਸਾਰ ਐਨਆਈਏ ਵੱਲੋਂ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਤੇ ਕਬੱਡੀ ਖਿਡਾਰੀਆਂ ਦੇ ਨਜ਼ਦੀਕੀਆਂ ਤੇ ਗੈਂਗਸਟਰਾਂ ਨਾਲ ਸਬੰਧ ਵਿਅਕਤੀਆਂ ਦੇ ਘਰਾਂ ਵਿੱਚ ਰੇਡ ਕੀਤੀ ਗਈ। ਸਵੇਰ ਤੋਂ ਸ਼ੁਰੂ ਹੋਈ ਇਹ ਰੇਡ 5 ਘੰਟੇ ਤੱਕ ਚੱਲੀ।



ਅੱਜ ਸਵੇਰ ਤੋਂ ਹੀ ਮਾਨਸਾ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਵਿੱਚ ਐਨਆਈਏ ਵੱਲੋਂ ਰੇਡ ਕੀਤੀ ਗਈ। ਇਸ ਦੌਰਾਨ ਐਨਆਈਏ ਨੇ ਮਾਨਸਾ ਜ਼ਿਲ੍ਹੇ ਦੇ ਪਿੰਡ ਬਹਿਣੀਵਾਲ, ਘਰਾਗਣਾ, ਖਿਆਲਾ ਕਲਾਂ, ਮਾਨਸਾ, ਅਤਲਾ ਖੁਰਦ, ਭੋਪਾਲ ਖ਼ੁਰਦ ਵਿੱਚ ਪੰਜ ਘੰਟੇ ਤੱਕ ਪੜਤਾਲ ਕੀਤੀ। ਇਸ ਰੇਡ ਦੌਰਾਨ ਐਨਆਈਏ ਦੁਆਰਾ ਸਾਧੂ ਸਿੰਘ ਵਾਸੀ ਮਾਨਸਾ,  ਜਸਪ੍ਰੀਤ ਸਿੰਘ ਵਾਸੀ ਭੋਪਾਲ ਖੁਰਦ, ਜਗਦੀਸ਼ ਸਿੰਘ ਵਾਸੀ ਬਹਿਣੀਵਾਲ, ਸ਼ਿਮਲਾ ਸਿੰਘ ਵਾਸੀ ਘਰਾਗਣਾ, ਮਨਪ੍ਰੀਤ ਸਿੰਘ ਖਿਆਲਾ ਕਲਾਂ, ਬਲਰਾਜ ਸਿੰਘ ਮਾਨਸਾ ਤੋਂ ਇਲਾਵਾ ਹੋਰ ਵੀ ਕਈ ਪਿੰਡਾਂ ਦੇ ਲੋਕਾਂ ਨੂੰ ਪੁੱਛਗਿੱਛ ਕੀਤੀ।


ਇਸ ਦੌਰਾਨ ਐਨਆਈਏ ਦੀ ਟੀਮ ਨਾਲ ਪੰਜਾਬ ਪੁਲਿਸ ਵੀ ਮੌਜੂਦ ਸੀ। ਪੰਜ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਐਨਆਈਏ ਦੁਆਰਾ ਕਈ ਲੋਕਾਂ ਦੇ ਦਸਤਾਵੇਜ ਤੇ ਉਨ੍ਹਾਂ ਦੇ ਮੋਬਾਈਲ ਫੋਨ ਵੀ ਕਬਜ਼ੇ ਵਿੱਚ ਲੈ ਲਏ ਗਏ। ਇਸ ਦੌਰਾਨ ਜਰਨੈਲ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਸਵੇਰੇ 5:00 ਵਜੇ ਤੋਂ ਹੀ ਪੁਲਿਸ ਵੱਲੋਂ ਰੇਡ ਕੀਤੀ ਗਈ ਤੇ ਉਨ੍ਹਾਂ ਦੇ ਘਰ ਪੁਲਿਸ ਨੇ ਤਲਾਸ਼ੀ ਵੀ ਜਾਰੀ ਰੱਖੀ।


ਇਸ ਦੌਰਾਨ ਉਨ੍ਹਾਂ ਦੇ ਲੜਕੇ ਨੂੰ ਅਲੱਗ ਕਮਰੇ ਵਿੱਚ ਬਿਠਾ ਕੇ ਪੰਜ ਘੰਟੇ ਤੱਕ ਪੁੱਛਗਿੱਛ ਕਰਦੇ ਰਹੇ। ਉਨ੍ਹਾਂ ਦੱਸਿਆ ਕਿ ਰੇਡ ਕਰਨ ਵਾਲੀ ਟੀਮ ਉਨ੍ਹਾਂ ਦੇ ਲੜਕੇ ਦਾ ਮੋਬਾਈਲ ਫੋਨ ਤੇ ਕੁਝ ਦਸਤਾਵੇਜ਼ ਨਾਲ ਲੈ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜ ਘੰਟੇ ਤੱਕ ਪੁਲਿਸ ਵੱਲੋਂ ਨਾ ਬਾਹਰ ਜਾਣ ਦਿੱਤਾ ਗਿਆ ਤੇ ਨਾ ਹੀ ਕਿਸੇ ਨੂੰ ਘਰ ਦੇ ਵਿੱਚ ਆਉਣ ਦਿੱਤਾ ਗਿਆ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਤਲਾਸ਼ੀ ਦੌਰਾਨ ਕੋਈ ਵੀ ਸਾਡੇ ਘਰ ਵਿੱਚੋਂ ਚੀਜ਼ ਨਹੀਂ ਮਿਲੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।