Punjab News: ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ ਅਦਾਲਤ ਪਹੁੰਚੀ NIA, ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਮੰਗ
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਕੈਨੇਡੀਅਨ ਗੈਂਗਸਟਰ ਗੋਲਡੀ ਬਰਾੜ (Goldy Brar) ਖ਼ਿਲਾਫ਼ ਅਦਾਲਤ ਤੋਂ ਗ੍ਰਿਫ਼ਤਾਰੀ ਵਾਰੰਟ ਦੀ ਮੰਗ ਕੀਤੀ ਹੈ। NIA ਨੇ ਇਹ ਕਾਰਵਾਈ ਚੰਡੀਗੜ੍ਹ ਦੇ ਸੈਕਟਰ 5 'ਚ ਕਾਰੋਬਾਰੀ ਕੁਲਦੀਪ ਸਿੰਘ ਮੱਕੜ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਕੀਤੀ ਹੈ।
Crime News: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਕੈਨੇਡੀਅਨ ਗੈਂਗਸਟਰ ਗੋਲਡੀ ਬਰਾੜ (Goldy Brar) ਖ਼ਿਲਾਫ਼ ਅਦਾਲਤ ਤੋਂ ਗ੍ਰਿਫ਼ਤਾਰੀ ਵਾਰੰਟ ਦੀ ਮੰਗ ਕੀਤੀ ਹੈ। NIA ਨੇ ਇਹ ਕਾਰਵਾਈ ਚੰਡੀਗੜ੍ਹ ਦੇ ਸੈਕਟਰ 5 'ਚ ਕਾਰੋਬਾਰੀ ਕੁਲਦੀਪ ਸਿੰਘ ਮੱਕੜ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਕੀਤੀ ਹੈ।
ਏਜੰਸੀ ਨੇ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ ਸੀ। ਹੁਣ ਇਸ 'ਤੇ ਅਗਲੀ ਸੁਣਵਾਈ 5 ਜੁਲਾਈ ਨੂੰ ਹੋਵੇਗੀ। ਗ੍ਰਿਫਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਦੋਸ਼ੀ ਦੀ ਗ੍ਰਿਫਤਾਰੀ ਅਤੇ ਫਿਰ ਉਸ ਦੀ ਵਿਦੇਸ਼ ਤੋਂ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਗੋਲਡੀ ਬਰਾੜ ਦੇ ਸਾਥੀ ਗੁਰਪ੍ਰੀਤ ਸਿੰਘ ਢਿੱਲੋਂ ਉਰਫ ਗੋਲਡੀ ਰਾਜਪੁਰਾ ਖ਼ਿਲਾਫ਼ ਵੀ ਅਜਿਹਾ ਹੀ ਵਾਰੰਟ ਜਾਰੀ ਕੀਤਾ ਗਿਆ ਹੈ।
ਪੁਲਿਸ ਨੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਸੀ। ਉਸ ਐਸਆਈਟੀ ਨੇ ਕਾਰਵਾਈ ਕਰਦੇ ਹੋਏ 26 ਸਾਲਾ ਗੁਰਵਿੰਦਰ ਸਿੰਘ ਉਰਫ਼ ਲਾਡੀ ਵਾਸੀ ਮੋਹਾਲੀ ਨੂੰ ਘਟਨਾ ਤੋਂ 5 ਦਿਨ ਬਾਅਦ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਉਸ ਕੋਲੋਂ ਦੋ ਜਿੰਦਾ ਕਾਰਤੂਸ ਅਤੇ ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ ਬਰਾਮਦ ਕੀਤਾ ਹੈ। ਉਸ ਤੋਂ ਪੁੱਛਗਿੱਛ ਕਰਨ ਮਗਰੋਂ ਪੁਲਿਸ ਨੇ ਚਾਰ ਹੋਰ ਮੁਲਜ਼ਮਾਂ ਗ੍ਰਿਫ਼ਤਾਰ ਕਰ ਲਿਆ ਹੈ।
ਕੀ ਹੈ ਪੂਰਾ ਮਾਮਲਾ
19 ਫਰਵਰੀ ਨੂੰ ਸੈਕਟਰ 5 ਵਿੱਚ ਇੱਕ ਵਪਾਰੀ ਦੇ ਘਰ ਵਿੱਚ ਭਾਰੀ ਗੋਲੀਬਾਰੀ ਹੋਈ ਸੀ। ਇਹ ਗੋਲੀਆਂ ਮੱਕੜ ਦੇ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਲੱਗੀਆਂ ਸਨ। ਕੁਝ ਸਮੇਂ ਬਾਅਦ ਮੱਕੜ ਨੂੰ ਗੈਂਗਸਟਰ ਗੋਲਡੀ ਬਰਾੜ ਦਾ ਵਿਦੇਸ਼ੀ ਨੰਬਰ ਤੋਂ ਫੋਨ ਆਇਆ ਤੇ ਉਸ ਨੇ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਉਸ ਨੇ ਇਸ ਦੀ ਸ਼ਿਕਾਇਤ ਚੰਡੀਗੜ੍ਹ ਪੁਲਿਸ ਨੂੰ ਕੀਤੀ। ਪੁਲਿਸ ਨੇ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਪਰ ਗੋਲਡੀ ਬਰਾੜ ਤੇ ਇਸ ਕੇਸ ਵਿੱਚ ਕੁਝ ਕੌਮਾਂਤਰੀ ਸਬੰਧਾਂ ਕਾਰਨ ਗ੍ਰਹਿ ਮੰਤਰਾਲੇ ਨੇ ਕੇਸ ਐਨਆਈਏ ਨੂੰ ਸੌਂਪ ਦਿੱਤਾ ਸੀ। ਹੁਣ NIA ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।