Taran Taran News : ਗੈਂਗਸਟਰ ਤੋਂ ਅੱਤਵਾਦੀ ਬਣੇ ਲਖਬੀਰ ਲੰਡਾ (Lakhbir Singh Landa) ਦੀ ਜ਼ਮੀਨ-ਜਾਇਦਾਦ ਐੱਨ ਆਈ.ਏ ਵੱਲੋਂ ਜ਼ਬਤ ਕੀਤੀ ਗਈ ਹੈ। ਐੱਨ.ਆਈ. ਏ ਦੀ ਵਿਸ਼ੇਸ਼ ਅਦਾਲਤ ਦਿੱਲੀ ਵੱਲੋਂ ਬੀਤੀ 14 ਅਗਸਤ ਨੂੰ ਗੈਂਗਸਟਰ ਲਖਬੀਰ ਸਿੰਘ ਲੰਡਾ (Lakhbir Singh Landa) ਦੀ ਜ਼ਮੀਨ ਜੋ ਪਿੰਡ ਕਿੜੀਆਂ ਵਿਖੇ ਮੌਜੂਦ ਹੈ, ਜਿਸ ਨੂੰ ਜ਼ਬਤ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਐੱਨ.ਆਈ. ਏ ਦੀ ਟੀਮ ਵੱਲੋਂ ਸ਼ੁਕਰਵਾਰ ਮੌਕੇ ‘ਤੇ ਪਹੁੰਚ ਕੇ ਜ਼ਮੀਨ ਜ਼ਬਤ ਕਰਨ ਦਾ ਨੋਟਿਸ ਲਗਾ ਦਿੱਤਾ ਗਿਆ ਹੈ।
ਪੁਲਿਸ ਮੁਤਾਬਕ ਲਖਬੀਰ ਲੰਡਾ ਮੋਹਾਲੀ ਸੀ.ਆਈ.ਡੀ ਦਫ਼ਤਰ ਅਤੇ ਥਾਣਾ ਸਰਹਾਲੀ ਉੱਪਰ ਹਮਲਾ ਕਰਨ ਤੋਂ ਇਲਾਵਾ ਫ਼ਿਰੌਤੀ ਮੰਗਣ ਦੇ ਨਾਲ ਪਾਕਿਸਤਾਨ ਵੱਲੋਂ ਡਰੋਨ ਦੀ ਮਦਦ ਨਾਲ ਨਸ਼ੇ ਅਤੇ ਹਥਿਆਰਾਂ ਦੀ ਖੇਪ ਮੰਗਵਾਉਣ ਦਾ ਕੰਮ ਕਰਦਾ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਲਖਬੀਰ ਸਿੰਘ ਲੰਡਾ ਖ਼ਿਲਾਫ਼ ਕਤਲ, ਫਿਰੋਤੀ ਮੰਗਣ, ਧਮਕਾਉਣ, ਅਸਲਾ ਐਕਟ ਤੋਂ ਇਲਾਵਾ ਪਾਕਿਸਤਾਨ ਤੋਂ ਡਰੋਨ ਦੀ ਮੱਦਦ ਨਾਲ ਹੈਰੋਇਨ ਅਤੇ ਅਸਲੇ ਦੀਆਂ ਖੇਪਾਂ ਮੰਗਵਾਉਣ ਸਬੰਧੀ ਕਈ ਮਾਮਲੇ ਦਰਜ ਹਨ।
ਦੱਸ ਦੇਈਏ ਕਿ ਐੱਨ.ਆਈ. ਏ ਦੀ ਵਿਸ਼ੇਸ਼ ਅਦਾਲਤ ਦਿੱਲੀ ਵੱਲੋਂ ਜਾਰੀ ਹੁਕਮਾਂ ਤਹਿਤ 4 ਕਨਾਲ ਜ਼ਮੀਨ ਨੂੰ ਜ਼ਬਤ ਕਰਨ ਸਬੰਧੀ ਨੋਟਿਸ ਲਗਾਉਣ ਦੀ ਕਾਰਵਾਈ ਅਮਲ ‘ਚ ਲਿਆਂਦੀ ਗਈ ਹੈ। ਇਸ ਕਾਰਵਾਈ ਨੂੰ ਐੱਨ.ਆਈ.ਏ ਤੇ ਐੱਸ.ਪੀ ਤੇਜਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਹੈ। ਇਹ ਕਾਰਵਾਈ ਅਨਲਾਅਫੁਲ ਐਕਟੀਵਿਟੀਜ਼ ਐਕਟ 1967 ਤਹਿਤ ਅਮਲ ਵਿੱਚ ਲਿਆਂਦੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ