ਬਹਿਬਲਕਲਾਂ ਇਨਸਾਫ਼ ਮੋਰਚਾ ਦੇ ਆਗੂ ਸੁਖਰਾਜ ਸਿੰਘ ਨੂੰ NIA ਨੇ ਨੋਟਿਸ ਭੇਜ ਕੇ ਦਿੱਲੀ ਕੀਤਾ ਤਲਬ, ਵਜ੍ਹਾ ਨਹੀਂ ਕੀਤੀ ਸਪੱਸ਼ਟ
ਸੁਖਰਾਜ ਸਿੰਘ ਨੇ ਨੇ ਦੱਸਿਆ ਕਿ ਉਹ ਪੁੱਛਗਿੱਛ 'ਚ ਸ਼ਾਮਲ ਹੋਵੇਗਾ। ਹਾਲਾਂਕਿ ਉਸ ਨੂੰ ਕਿਸ ਲਈ ਬੁਲਾਇਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ NIA ਨੇ ਉਸ ਦੇ ਕਰੀਬੀਆਂ 'ਤੇ ਛਾਪੇਮਾਰੀ ਕੀਤੀ ਸੀ।
Punjab News: ਬਹਿਬਲਕਲਾਂ ਇਨਸਾਫ਼ ਮੋਰਚਾ ਦੇ ਆਗੂ ਸੁਖਰਾਜ ਸਿੰਘ (Sukhraj Singh) ਨੂੰ ਕੌਮੀ ਸੁਰੱਖਿਆ ਏਜੰਸੀ (NIA) ਨੇ ਤਲਬ ਕੀਤਾ ਹੈ। ਉਨ੍ਹਾਂ ਨੂੰ 19 ਸਤੰਬਰ ਨੂੰ ਦਿੱਲੀ ਬੁਲਾਇਆ ਗਿਆ ਹੈ। ਸੁਖਰਾਜ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੋਟਿਸ ਮਿਲਣ ਦੀ ਪੁਸ਼ਟੀ ਕੀਤੀ।
ਸੁਖਰਾਜ ਸਿੰਘ ਨੇ ਨੇ ਦੱਸਿਆ ਕਿ ਉਹ ਪੁੱਛਗਿੱਛ 'ਚ ਸ਼ਾਮਲ ਹੋਵੇਗਾ। ਹਾਲਾਂਕਿ ਉਸ ਨੂੰ ਕਿਸ ਲਈ ਬੁਲਾਇਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ NIA ਨੇ ਉਸ ਦੇ ਕਰੀਬੀਆਂ 'ਤੇ ਛਾਪੇਮਾਰੀ ਕੀਤੀ ਸੀ।
ਫ਼ਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿਖੇ 14 ਅਕਤੂਬਰ 2015 ਨੂੰ ਬਹਿਬਲ ਕਲਾਂ ਵਿਖੇ ਹੋਈ ਬੇਅਦਬੀ ਦੀ ਘਟਨਾ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਪੁਲਿਸ ਵੱਲੋਂ ਗੋਲੀ ਚਲਾ ਦਿੱਤੀ ਗਈ ਸੀ ਜਿਸ ਵਿੱਚ ਦੋ ਦੀ ਮੌਤ ਹੋ ਗਈ ਸੀ ਜਿਨ੍ਹਾਂ ਵਿੱਚੋਂ ਸੁਖਰਾਜ ਸਿੰਘ ਕ੍ਰਿਸ਼ਨ ਭਗਵਾਨ ਸਿੰਘ ਦਾ ਪੁੱਤਰ ਹੈ। ਦੱਸ ਦਈਏ ਕਿ ਸੁਖਰਾਜ ਸਿੰਘ ਨੇ ਗਿੱਦੜਬਾਹਾ ਤੋਂ ਚੋਣ ਲੜਨ ਦਾ ਐਲਾਨ ਵੀ ਕੀਤਾ ਹੈ।
ਉਨ੍ਹਾਂ ਕਿਹਾ ਸੀ ਕਿ ਅਸੀਂ ਪਿਛਲੇ 9 ਸਾਲਾਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਹਾਂ। ਸ਼ਾਂਤਮਈ ਧਰਨੇ ਦੌਰਾਨ ਮੇਰੇ ਪਿਤਾ ਦਾ ਕਤਲ ਹੋ ਗਿਆ, ਪਰ 3 ਸਰਕਾਰਾਂ ਨੇ ਇਨਸਾਫ਼ ਨਹੀਂ ਦਿੱਤਾ। ਹੁਣ ਮੈਂ ਦੂਜੇ ਨੇਤਾਵਾਂ 'ਤੇ ਨਿਰਭਰ ਰਹਿਣ ਦੀ ਬਜਾਏ ਵਿਧਾਨ ਸਭਾ 'ਚ ਉਨ੍ਹਾਂ ਤੋਂ ਸਿੱਧੇ ਸਵਾਲ ਪੁੱਛਣਾ ਚਾਹੁੰਦਾ ਹਾਂ। ਅਸੀਂ ਵਿਧਾਨ ਸਭਾ ਵਿੱਚ ਉਨ੍ਹਾਂ ਦੇ ਵਿਚਕਾਰ ਆਵਾਂਗੇ ਅਤੇ ਉਨ੍ਹਾਂ ਨਾਲ ਲੜਾਂਗੇ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ