ਜਲੰਧਰ: ਡੇਢ ਕਿੱਲੋ ਹੈਰੋਇਨ ਨਾਲ ਜਲੰਧਰ ਵਿੱਚ ਅਫ਼ਰੀਕੀ ਮੂਲ ਦੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਕੌਮਾਂਤਰੀ ਬਾਜ਼ਾਰ ਵਿੱਚ ਇਸ ਦੀ ਕੀਮਤ ਤਕਰੀਬਨ ਸਾਢੇ ਸੱਤ ਕਰੋੜ ਹੈ। ਪੁਲਿਸ ਦਾ ਦਾਅਵਾ ਹੈ ਕਿ ਨਾਈਜੀਰੀਅਨ ਨੌਜਵਾਨ ਨੇ ਇਸ ਨਸ਼ੇ ਨੂੰ ਪਰਚੂਨ ਵਿੱਚ ਵੇਚਣਾ ਸੀ।
ਜਲੰਧਰ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਥਾਣਾ ਮਕਸੂਦਾਂ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਮੁਲਜ਼ਮ ਨੂੰ ਵੱਡੀ ਮਾਤਰਾ 'ਚ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਕੈਲਵਿਨ ਅਮਾਸ ਵਜੋਂ ਹੋਈ ਹੈ। ਉਸ ਨੂੰ ਜਲੰਧਰ ਦੇ ਸਰਮਤਪੁਰ 'ਤੋਂ ਨਾਕੇਬੰਦੀ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ।
ਮੁਲਜ਼ਮ ਕੈਲਵਿਨ ਸਮੇਂ ਵਿੱਚ ਦਿੱਲੀ ਵਿੱਚ ਰਹਿੰਦਾ ਸੀ ਅਤੇ ਜਲੰਧਰ ਹੈਰੋਇਨ ਦੀ ਸਪਲਾਈ ਦੇਣ ਆਇਆ ਸੀ। ਪੁਲਿਸ ਵੱਲੋਂ ਪੁੱਛਗਿਛ ਵਿੱਚ ਉਸ ਨੇ ਦੱਸਿਆ ਹੈ ਕਿ ਸਾਲ 2016 ਵਿੱਚ ਆਪਣੇ ਭਰਾ ਦਾ ਇਲਾਜ ਕਰਵਾਉਣ ਉਹ ਭਾਰਤ ਆਇਆ ਸੀ ਅਤੇ ਉਸ ਤੋਂ ਬਾਅਦ ਇੱਥੇ ਹੀ ਰਹਿ ਰਿਹਾ ਹੈ। ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।