ਬਠਿੰਡਾ: ਪੰਜਾਬ 'ਚ ਕੋਰੋਨਾਵਾਇਰਸ ਦੀ ਦੂਜੀ ਲਹਿਰ ਕਰਕੇ ਕੇਸਾਂ ਦੀ ਗਿਣਤੀ ਰਿਕਾਰਡ ਤੋੜ ਰਹੀ ਹੈ। ਇਸ ਕਰਕੇ ਪੰਜਾਬ ਸਿਹਤ ਵਿਭਾਗ ਨੂੰ ਭਾਜੜਾਂ ਪਈਆਂ ਹੋਈਆਂ ਹਨ ਪਰ ਕੋਰੋਨਾ ਦੇ ਵਧ ਰਹੇ ਕੇਸਾਂ ਨੂੰ ਨਕੇਲ ਕੱਸਣ ਦਾ ਕੋਈ ਤਰੀਕਾ ਪੰਜਾਬ ਸਰਕਾਰ ਨੂੰ ਸਮਝ ਨਹੀਂ ਆ ਰਿਹਾ। ਇਸ ਦੇ ਚੱਲਦਿਆਂ ਕੈਪਟਨ ਸਰਕਾਰ ਨੇ ਸੂਬੇ 'ਚ ਕੋਰੋਨਾ ਦੇ ਸਖ਼ਤ ਨਿਯਮਾਂ ਦਾ ਐਲਾਨ ਕੀਤਾ ਤੇ ਨਾਲ ਹੀ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਲਈ ਵੀ ਸਖ਼ਤ ਕਾਰਵਾਈ ਦਾ ਹੁਕਮ ਹੈ।


ਇਸ ਸਭ ਦੀ ਅਸਲ ਤਸਵੀਰ ਕੁਝ ਹੋਰ ਹੀ ਨਜ਼ਰ ਆਉਂਦੀ ਹੈ। ਕੈਪਟਨ ਵੱਲੋਂ ਐਲਾਨੇ ਰਾਤ ਦੇ ਕਰਫ਼ਿਊ ਦਾ ਪੰਜਾਬ ਦੇ ਬਠਿੰਡਾ ਜ਼ਿਲ੍ਹੇ 'ਚ ਕੋਈ ਖਾਸ ਅਸਰ ਲੋਕਾਂ 'ਤੇ ਪੈਂਦਾ ਨਜ਼ਰ ਨਹੀਂ ਆਇਆ। ਇਸ ਦੇ ਨਾਲ ਹੀ ਸ਼ਹਿਰ ਦੇ ਲੋਕ 9 ਵਜੇ ਤੋਂ ਬਾਅਦ ਕਰਫਿਊ ਦੌਰਾਨ ਬਗੈਰ ਮਾਸਕ ਹੀ ਬਾਜ਼ਾਰਾਂ ਵਿੱਚ ਘੁੰਮਦੇ ਨਜ਼ਰ ਆਏ।


ਇਹ ਲਾਪ੍ਰਵਾਹੀ ਦੀ ਗੱਲ ਇੱਥੇ ਹੀ ਨਹੀਂ ਮੁਕਦੀ ਸਗੋਂ ਜਦੋਂ ਲੋਕਾਂ ਨੂੰ ਕਰਫ਼ਿਊ ਤੇ ਕੋਰੋਨਾ ਦੀ ਸਖ਼ਤੀ ਬਾਰੇ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਾਨੂੰ ਨਹੀਂ ਪਤਾ ਕੀ ਕਰਫਿਊ ਹੈ। ਇਸ ਦੇ ਨਾਲ ਹੀ ਦੂਜੇ ਪਾਸੇ ਸ਼ਰਾਬ ਦੇ ਠੇਕੇ ਤੇ ਅਹਾਤੇ ਵੀ ਖੁੱਲ੍ਹੇ ਦਿਖਾਈ ਦਿੱਤੇ। ਉਨ੍ਹਾਂ ਕਿਹਾ ਕਿ ਸਾਨੂੰ 10 ਵਜੇ ਤਕ ਖੁੱਲ੍ਹੇ ਰਹਿਣ ਸਬੰਧੀ ਕੋਈ ਜਾਣਕਾਰੀ ਨਹੀਂ।


ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਰਾਤ ਦੇ ਸਮੇਂ 9 ਵਜੇ ਤੋਂ ਬਾਅਦ ਕਰਫਿਊ ਦਾ ਐਲਾਨ ਕਰ ਦਿੱਤਾ ਗਿਆ ਸੀ ਪਰ ਬਠਿੰਡਾ ਵਿਖੇ ਲੋਕ ਸ਼ਰੇਆਮ ਸਰਕਾਰ ਵੱਲੋਂ ਜਾਰੀ ਗਾਈਡਲਾਈਨ ਦੀ ਧੱਜੀਆਂ ਉਡਾਉਂਦੇ ਹੋਏ ਦਿਖਾਈ ਦਿੱਤੇ। ਇਸ ਦੇ ਚੱਲਦੇ 9 ਵਜੇ ਤੋਂ ਬਾਅਦ ਏਬੀਪੀ ਸਾਝਾਂ ਦੀ ਟੀਮ ਨੇ ਜਦੋਂ ਸ਼ਹਿਰ ਦੇ ਬਾਜ਼ਾਰਾਂ ਵਿੱਚ ਜਾ ਕੇ ਦੇਖਿਆ ਤਾਂ ਲੋਕ ਸ਼ੇਰੇਆਮ ਖਰੀਦਦਾਰੀ ਕਰ ਰਹੇ ਸੀ। ਨਾ ਕਿਸੇ ਨੇ ਮਾਸਕ ਪਾਇਆ ਸੀ ਤੇ ਨਾ ਕੋਈ ਸੋਸ਼ਲ ਡਿਸਟੈਂਸਿੰਗ ਨਜ਼ਰ ਆ ਰਹੀ ਸੀ। ਬਾਜ਼ਾਰਾਂ ਵਿੱਚ ਠੇਕੇ ਖੁੱਲ੍ਹੇ ਨਜ਼ਰ ਆਏ ਤੇ ਆਵਾਜਾਈ ਚੱਲ ਰਹੀ ਸੀ।


ਲੋਕਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਆਪਣੇ ਹੀ ਅੰਦਾਜ਼ ਵਿੱਚ ਜਵਾਬ ਦਿੰਦਿਆ ਕਿਹਾ ਕਿ ਕੋਰੋਨਾ ਕੁਝ ਨਹੀਂ। ਸਰਕਾਰ ਤਾਂ ਸਿਰਫ਼ ਆਪਣੇ ਫ਼ਾਇਦੇ ਲਈ ਬਹਾਨਾ ਬਣਾ ਰਹੀ ਹੈ। ਸਾਨੂੰ ਕੋਰੋਨਾ ਤੋਂ ਡਰ ਨਹੀਂ ਲੱਗਦਾ। ਇਸ ਦੇ ਨਾਲ ਹੀ ਕਈ ਲੋਕ ਤਾਂ ਕੈਮਰੇ ਤੋਂ ਭੱਜਦੇ ਵੀ ਨਜ਼ਰ ਆਏ।


ਇਹ ਵੀ ਪੜ੍ਹੋ: Baisakhi 2021: ਕੀ ਹੁਣ ਦੂਰ ਹੋਣਗੇ ਸਿੱਖ ਸੰਗਤ ਦੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ 100ਵੀਂ ਬਰਸੀ ਮੌਕੇ ਦੇ ਗਿਲੇ-ਸ਼ਿਕਵੇ?


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904