ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦਿਆਂ ਹੁਣ ਤੱਕ ਪੰਜਾਬ ਦੇ ਅੱਠ ਜ਼ਿਲ੍ਹਿਆਂ ਵਿੱਚ ਨਾਈਟ ਕਰਫਿਊ ਲਾਇਆ ਗਿਆ ਹੈ। ਅੱਜ ਫਤਹਿਗੜ੍ਹ ਵਿੱਚ ਨਾਈਟ ਕਰਫਿਊ ਲਾਇਆ ਗਿਆ ਹੈ। ਇਸ ਤਰ੍ਹਾਂ ਹੁਣ ਤੱਕ ਨਵਾਂ ਸ਼ਹਿਰ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਪਟਿਆਲਾ, ਲੁਧਿਆਣਾ, ਮੁਹਾਲੀ ਤੇ ਫਤਹਿਗੜ੍ਹ ਵਿੱਚ ਨਾਈਟ ਕਰਫਿਊ ਲਾਇਆ ਗਿਆ ਹੈ।


ਇਹ ਕਰਫਿਊ 12 ਮਾਰਚ ਤੋਂ ਅਗਲੇ ਹੁਕਮਾਂ ਤੱਕ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।

ਜ਼ਿਲ੍ਹਾ ਮੈਜਿਸਟਰੇਟਾਂ ਵੱਲੋਂ ਜਾਰੀ ਇਹ ਹੁਕਮ ਸੁਰੱਖਿਆ ਅਮਲੇ, ਡਿਊਟੀ 'ਤੇ ਤਾਇਨਾਤ ਪੁਲਿਸ, ਫ਼ੌਜ ਤੇ ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਤੇ ਜਰੂਰੀ ਸੇਵਾਵਾਂ, ਮੈਡੀਕਲ ਐਮਰਜੈਂਸੀ ਤੇ ਕੋਈ ਹੋਰ ਐਮਰਜੈਂਸੀ ਜਿਸ ਨਾਲ ਕਿਸੇ ਦੀ ਜਾਨ-ਮਾਲ ਨੂੰ ਖ਼ਤਰਾ ਹੋਵੇ 'ਤੇ ਲਾਗੂ ਨਹੀਂ ਹੋਵੇਗਾ।