ਗੁਰਦਾਸਪੁਰ: ਕੋਰੋਨਾ ਦੇ ਵਧ ਰਹੇ ਕੇਸਾਂ ਨੂੰ ਵੇਖਦਿਆਂ ਗੁਰਦਾਸਪੁਰ ਵਿੱਚ ਵੀ ਨਾਈਟ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ। ਗੁਰਦਾਸਪੁਰ ਵਿੱਚ ਰਾਤ ਨੌਂ ਵਜੇ ਤੋਂ ਲੈ ਕੇ ਸਵੇਰੇ ਪੰਜ ਵਜੇ ਤੱਕ ਕਰਫਿਊ ਰਹੇਗਾ। ਇਸ ਤੋਂ ਪਹਿਲਾਂ ਪੰਜਾਬ ਦੇ ਨੌਂ ਜ਼ਿਲ੍ਹਿਆਂ ਵਿੱਚ ਨਾਈਟ ਕਰਫਿਊ ਲਾਇਆ ਗਿਆ ਹੈ।

ਦੱਸ ਦਈਏ ਕਿ ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਕੈਪਟਨ ਸਰਕਾਰ ਪੰਜਾਬ ਵਿੱਚ ਹੋਰ ਸਖਤ ਕਰਨ ਜਾ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਨਾਲ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਅੱਜ ਤੋਂ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਉਣ ਫੈਸਲਾ ਕੀਤਾ ਹੈ। ਪਹਿਲਾਂ ਰਾਤ ਦਾ ਕਰਫਿਊ 11 ਵਜੇ ਤੋਂ ਸਵੇਰੇ 5 ਵਜੇ ਤੱਕ ਸੀ।

ਕੈਪਟਨ ਨੇ ਪੰਜਾਬ ਅੰਦਰ ਕੋਰੋਨਾ ਦੇ ਹਾਲਾਤ ਉੱਪਰ ਫਿਕਰ ਜਾਹਿਰ ਕੀਤਾ ਹੈ। ਉਨ੍ਹਾਂ ਕਿਹਾ ਕਿ ਹਾਲਾਤ ਕਾਫੀ ਖਰਾਬ ਹੋ ਰਹੇ ਹਨ। ਇਸ ਦੌਰਾਨ ਇਹ ਵੀ ਸੰਕੇਤ ਦਿੱਤਾ ਅਗਲੇ ਦੋ ਦਿਨਾਂ ਵਿੱਚ ਇਸ ਬਾਰੇ ਹੋਰ ਫੈਸਲੇ ਲਏ ਜਾਣਗੇ। ਪੰਜਾਬ ’ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਮਹਾਮਾਰੀ ਕਾਰਣ 35 ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ; ਜਦ ਕਿ 2,039 ਨਵੇਂ ਕੇਸ ਸਾਹਮਣੇ ਆਏ ਹਨ।

ਬੀਤੇ 24 ਘੰਟਿਆਂ ਦੌਰਾਨ ਸਭ ਤੋਂ ਵੱਧ 277 ਨਵੇਂ ਕੇਸ ਜਲੰਧਰ ਜ਼ਿਲ੍ਹੇ ’ਚ ਦਰਜ ਕੀਤੇ ਗਏ ਹਨ। ਰਾਜ ਵਿੱਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਦੀ ਕੁੱਲ ਗਿਣਤੀ 6,172 ਹੋ ਗਈ ਹੈ। ਇਸ ਵੇਲੇ ਕੁੱਲ 13,320 ਕੋਰੋਨਾ ਮਰੀਜ਼ ਹਸਪਤਾਲਾਂ ’ਚ ਦਾਖ਼ਲ ਹਨ। ਉਨ੍ਹਾਂ ਵਿੱਚੋਂ 283 ਨੂੰ ਆਕਸੀਜਨ ਲੱਗੀ ਹੋਈ ਹੈ ਤੇ 27 ਵੈਂਟੀਲੇਟਰ ’ਤੇ ਹਨ।

ਇਹ ਵੀ ਪੜ੍ਹੋ: Hola Mohalla: ਹੋਲੇ ਮਹੱਲਾ 'ਤੇ ਆਉਣ ਵਾਲਿਆਂ ਨੂੰ ਦਿਖਾਉਣੀ ਪਏਗੀ ਕੋਰੋਨਾ ਰਿਪੋਰਟ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:https://play.google.com/store/apps/details?id=com.winit.starnews.hinhttps://apps.apple.com/in/app/abp-live-news/id811114904