ਚੰਡੀਗੜ੍ਹ: ਪੰਜਾਬ 'ਚ ਵੱਧ ਰਹੇ ਕੋਰੋਨਵਾਇਰਸ ਦੇ ਮੱਦੇਨਜ਼ਰ ਅੱਜ ਰੱਤ ਤੋਂ ਪੰਜਾਬ ਦੇ ਤਿੰਨ ਸ਼ਹਿਰਾਂ 'ਚ ਸਖ਼ਤੀ ਦਾ ਐਲਾਨ ਕੀਤਾ ਗਿਆ ਹੈ।ਲੁਧਿਆਣਾ, ਜਲੰਧਰ ਅਤੇ ਪਟਿਆਲਾ 'ਚ ਅੱਜ ਰਾਤ 9 ਵਜੇ ਤੋਂ ਸਵੇਰ 5 ਵਜੇ ਤੱਕ ਨਾਇਟ ਕਰਫਿਊ ਲਾਗੂ ਹੋਏਗਾ।

ਕੋਵਿਡ ਦੇ ਵਧ ਰਹੇ ਕੇਸਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਭ ਤੋਂ ਵੱਧ ਪ੍ਰਭਾਵਿਤ ਸ਼ਹਿਰਾਂ 'ਚ ਕਰਫਿਊ ਦੇ ਹੁਕਮ ਦਿੱਤੇ ਹਨ।ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਕੋਰੋਨਾਵਾਇਰਸ ਦਾ ਕਹਿਰ ਜ਼ਿਆਦਾ ਹੈ।ਲੁਧਿਆਣਾ 'ਚ ਰੋਜ਼ ਪੂਰੇ ਪੰਜਾਬ ਵਿੱਚੋਂ ਸਭ ਤੋਂ ਵੱਧ ਕੇਸ ਸਾਹਮਣੇ ਆਉਂਦੇ ਹਨ।

ਅੱਜ ਪੰਜਾਬ 'ਚ ਕੋਰੋਨਾਵਾਇਰਸ ਦੇ 998 ਨਵੇਂ ਮਾਮਲੇ ਸਾਹਮਣੇ ਆਏ ਹਨ। ਅੱਜ ਕੋਰੋਨਾਵਾਇਰਸ ਨਾਲ 23 ਲੋਕਾਂ ਦੀ ਮੌਤ ਦੀ ਵੀ ਖ਼ਬਰ ਹੈ।