ਪੰਜਾਬ 'ਚ ਸਖਤ ਪਾਬੰਦੀਆਂ, ਸਕੂਲ-ਕਾਲਜ ਬੰਦ, ਰਾਤ ਨੂੰ ਲੱਗੇਗਾ ਕਰਫਿਊ, ਜਾਣੋ ਨਵੇਂ ਦਿਸ਼ਾ-ਨਿਰਦੇਸ਼
Night Curfew in Punjab: ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਵੱਧਦੇ ਖਤਰੇ ਦੇ ਮੱਦੇਨਜ਼ਰ ਸੂਬੇ ਵਿੱਚ ਪਾਬੰਦੀਆਂ ਵਧਾ ਦਿੱਤੀਆਂ ਗਈਆਂ ਹਨ।
Night Curfew in Punjab: ਕੋਰੋਨਾ ਵਾਇਰਸ ਦੇ ਵਧਦੇ ਕਹਿਰ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਖ਼ਤ ਪਾਬੰਦੀਆਂ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੂਬੇ ਵਿੱਚ 15 ਜਨਵਰੀ ਤੱਕ ਰਾਤ ਦਾ ਕਰਫਿਊ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਤੇ ਹੋਰ ਸਾਰੇ ਵਿਦਿਅਕ ਅਦਾਰੇ ਵੀ ਬੰਦ ਕਰ ਦਿੱਤੇ ਗਏ ਹਨ। ਪੰਜਾਬ ਵਿੱਚ ਹੁਣ ਬੱਸਾਂ, ਸਿਨੇਮਾ ਹਾਲ, ਜਿੰਮ, ਰੈਸਟੋਰੈਂਟ 50 ਫੀਸਦੀ ਸਮਰੱਥਾ ਨਾਲ ਹੀ ਚੱਲ ਸਕਣਗੇ।
ਓਮੀਕਰੋਨ ਦੇ ਖਤਰੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਮੰਗਲਵਾਰ ਸਵੇਰੇ ਸੂਬੇ ਵਿੱਚ ਪਾਬੰਦੀਆਂ ਵਧਾਉਣ ਦਾ ਹੁਕਮ ਜਾਰੀ ਕੀਤਾ ਗਿਆ। ਹਾਲਾਂਕਿ ਪੰਜਾਬ ਸਰਕਾਰ ਨੇ ਇਹ ਪਾਬੰਦੀਆਂ 15 ਜਨਵਰੀ ਤੱਕ ਹੀ ਲਾਗੂ ਕੀਤੀਆਂ ਹਨ ਪਰ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਦੇਖਦੇ ਹੋਏ ਇਨ੍ਹਾਂ ਪਾਬੰਦੀਆਂ ਨੂੰ ਵਧਾਇਆ ਜਾ ਸਕਦਾ ਹੈ।
ਪੰਜਾਬ ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, “ਸੂਬੇ ਵਿੱਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਜਾਰੀ ਰਹੇਗਾ। ਫਿਲਹਾਲ ਰਾਤ ਦਾ ਕਰਫਿਊ 15 ਜਨਵਰੀ ਤੱਕ ਲਾਗੂ ਹੈ। ਉਸ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ।
ਬਿਆਨ ਵਿੱਚ ਅੱਗੇ ਕਿਹਾ ਗਿਆ ਹੈ, “ਸਕੂਲ, ਕਾਲਜ ਸਮੇਤ ਸਾਰੇ ਵਿਦਿਅਕ ਅਦਾਰਿਆਂ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦੇ ਹੁਕਮ ਦਿੱਤੇ ਜਾਂਦੇ ਹਨ। ਹੋਰ ਜਨਤਕ ਥਾਵਾਂ 'ਤੇ ਵੀ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਬੱਸਾਂ, ਸਿਨੇਮਾ ਹਾਲ, ਜਿੰਮ ਤੇ ਰੈਸਟੋਰੈਂਟ 50 ਫੀਸਦੀ ਸਮਰੱਥਾ ਨਾਲ ਹੀ ਚਲਾਈਆਂ ਜਾ ਸਕਦੀਆਂ ਹਨ।
ਦੱਸ ਦੇਈਏ ਕਿ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਅਹਿਮ ਮੀਟਿੰਗ ਬੁਲਾਈ ਗਈ ਸੀ। ਇਸ ਮੀਟਿੰਗ ਵਿੱਚ ਇਨ੍ਹਾਂ ਸਾਰੀਆਂ ਪਾਬੰਦੀਆਂ ਸਬੰਧੀ ਫੈਸਲੇ ਲਏ ਗਏ ਤੇ ਕਿਹਾ ਗਿਆ ਕਿ ਸਹੀ ਸਮਾਂ ਆਉਣ ’ਤੇ ਇਨ੍ਹਾਂ ਨੂੰ ਲਾਗੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Coronavirus: ਕੋਰੋਨਾ ਕੇਸਾਂ 'ਚ 10% ਵਾਧਾ, 24 ਘੰਟਿਆਂ 'ਚ 37379 ਨਵੇਂ ਮਾਮਲੇ, ਓਮੀਕ੍ਰੋਨ ਵੀ ਢਾਹ ਰਿਹਾ ਕਹਿਰ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: