ਪੜਚੋਲ ਕਰੋ

ਨਵੇਂ ਜਥੇਦਾਰ ਦੀ ਨਹੀਂ ਹੋਣ ਦਿਆਂਗੇ ਤਾਜਪੋਸ਼ੀ ! ਵਹੀਰਾਂ ਘੱਤ ਕੇ ਪਹੁੰਚ ਰਹੀਆਂ ਨੇ ਨਿਹੰਗ ਸਿੰਘ ਫੌਜਾਂ", ਕਸੂਤੀ ਫਸੀ SGPC !

ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਇਹ ਨਵੇਂ ਜਥੇਦਾਰ ਦੀ ਤਾਜਪੋਸ਼ੀ ਨਹੀਂ ਹੋਣ ਦੇਣਗੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਫੈਸਲਾ ਵਾਪਸ ਲੈਣਾ ਪਵੇਗਾ। ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਜਥੇਦਾਰ ਸੁਲਤਾਨ ਸਿੰਘ ਦੀ ਥਾਂ ਕੁਲਦੀਪ ਸਿੰਘ ਗੜਗੱਜ ਨੂੰ ਨਵਾਂ ਜਥੇਦਾਰ ਬਣਾਇਆ ਹੈ

Punjab News: ਤਿੰਨ ਤਖਤ ਸਾਹਿਬਾਨ ਦੇ ਜਥੇਦਾਰਾਂ ਨੂੰ ਹਟਾਉਣ ਮਗਰੋਂ ਪੰਥਕ ਸਿਆਸਤ ਵਿੱਚ ਭੂਚਾਲ ਆਇਆ ਹੋਇਆ ਹੈ। ਸ਼੍ਰੋਮਣੀ ਕਮੇਟੀ ਦੇ ਫੈਸਲੇ ਦੀ ਵਿਆਪਕ ਅਲੋਚਨਾ ਹੋ ਰਹੀ ਹੈ। ਅਕਾਲੀ ਦਲ ਦੇ ਲੀਡਰ ਅਸਤੀਫੇ ਦੇ ਰਹੇ ਹਨ। ਇਸ ਸਭ ਵਿਚਾਲੇ 10 ਮਾਰਚ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਥਾਪੇ ਗਏ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਤਾਜਪੋਸ਼ੀ ਹੋਣੀ ਹੈ ਪਰ ਇਸ ਤੋਂ ਪਹਿਲਾਂ ਹੀ ਨਿਹੰਗ ਸਿੰਘ ਜਥੇਬੰਦੀ ਵੱਲੋਂ ਇਸ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਸ ਨੂੰ ਲੈ ਕੇ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਹ ਨਵੇਂ ਥਾਪੇ ਗਏ ਜਥੇਦਾਰ ਦੀ ਤਾਜਪੋਸ਼ੀ ਨਹੀਂ ਹੋਣ ਦੇਣਗੇ ਤੇ ਇਸ ਦਾ ਵਿਰੋਧ ਕਰਨਗੇ। ਇਸ ਮੌਕੇ ਉਨ੍ਹਾਂ ਨੇ ਦੂਜੀਆਂ ਜਥੇਬੰਦੀਆਂ ਨੂੰ ਵੀ ਆਨੰਦਪੁਰ ਸਾਹਿਬ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨਿਹੰਗ ਸਿੰਘ ਫੌਜਾਂ ਇੱਥੇ ਤਿਆਰ ਬਰ ਤਿਆਰ ਹੋਕੇ ਪਹੁੰਚਣ ਤੇ ਉਹ ਵੀ ਇੱਥੇ ਪਹੁੰਚ ਰਹੇ ਹਨ।

ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਇਹ ਨਵੇਂ ਜਥੇਦਾਰ ਦੀ ਤਾਜਪੋਸ਼ੀ ਨਹੀਂ ਹੋਣ ਦੇਣਗੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਫੈਸਲਾ ਵਾਪਸ ਲੈਣਾ ਪਵੇਗਾ। ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਜਥੇਦਾਰ ਸੁਲਤਾਨ ਸਿੰਘ ਦੀ ਥਾਂ ਕੁਲਦੀਪ ਸਿੰਘ ਗੜਗੱਜ ਨੂੰ ਨਵਾਂ ਜਥੇਦਾਰ ਬਣਾਇਆ ਹੈ ਜਿਸ ਦਾ ਹੁਣ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ।

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀ ਕਿਹਾ ?

ਅਜਿਹੇ ਸਭ ਵਿਚਾਲੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਪੰਥਕ ਨੂੰ ਖਬਰਦਾਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜੋ ਕੁਝ ਵਾਪਰ ਰਿਹਾ ਹੈ, ਉਹ ਸਾਡੀਆਂ ਸੰਸਥਾਵਾਂ ਦੇ ਹਿੱਤ ਵਿੱਚ ਨਹੀਂ। ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਧਾਰਮਿਕ ਸਥਾਨਾਂ, ਅਹੁਦਿਆਂ ਤੇ ਸੰਸਥਾਵਾਂ ਦਾ ਮਾਣ ਸਨਮਾਨ ਕਾਇਮ ਰੱਖਣਾ ਚਾਹੀਦਾ ਹੈ। ਅੰਤਰਿੰਗ ਕਮੇਟੀ ਦੇ ਫੈਸਲੇ ਤੋਂ ਬਾਅਦ ਪੈਦਾ ਹੋਈ ਸਥਿਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜੋ ਕੁਝ ਵਾਪਰ ਰਿਹਾ ਹੈ, ਉਹ ਸਾਡੀਆਂ ਸੰਸਥਾਵਾਂ ਦੇ ਹਿੱਤ ਵਿੱਚ ਨਹੀਂ ਹੈ। 

ਉਨ੍ਹਾਂ ਦਾ ਇਹ ਬਿਆਨ ਇਸ ਸੰਦਰਭ ਵਿੱਚ ਸਾਹਮਣੇ ਆਇਆ ਹੈ ਕਿ ਇਸ ਵੇਲੇ ਸਿੱਖ ਜਥੇਬੰਦੀਆਂ ਵੱਲੋਂ ਅੰਤਰਿੰਗ ਕਮੇਟੀ ਦੇ ਜਥੇਦਾਰਾਂ ਦੀਆਂ ਸੇਵਾਵਾਂ ਖਤਮ ਕਰਨ ਦੇ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ ਤੇ ਕਈ ਅਕਾਲੀ ਆਗੂਆਂ ਵੱਲੋਂ ਆਪਣੇ ਅਹੁਦਿਆਂ ਤੋਂ ਅਸਤੀਫਾ ਦਿੱਤਾ ਗਿਆ ਹੈ

ਉਨ੍ਹਾਂ ਕਿਹਾ ਕਿ ਜੋ ਸਿੱਖ ਪਰੰਪਰਾਵਾਂ ਨੂੰ ਸਮਝਦੇ ਹਨ ਤੇ ਸਿੱਖ ਸੰਸਥਾਵਾਂ ਦਾ ਮਾਣ ਸਨਮਾਨ ਕਰਦੇ ਹਨ, ਉਨ੍ਹਾਂ ਦੇ ਮਨਾਂ ਵਿੱਚ ਅਜਿਹੀ ਸਥਿਤੀ ਵਿੱਚ ਰੋਸ ਆਉਣਾ ਸੁਭਾਵਿਕ ਹੈ। ਹਰ ਇੱਕ ਸਿੱਖ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਵੱਲ ਦੇਖਦਾ ਹੈ ਤੇ ਉਨ੍ਹਾਂ ਦੇ ਆਦੇਸ਼-ਸੰਦੇਸ਼ ਸਿਰ ਮੱਥੇ ਪ੍ਰਵਾਨ ਕਰਦਾ ਹੈ ਪਰ ਜਦੋਂ ਇਨ੍ਹਾਂ ਸੰਸਥਾਵਾਂ ਤੇ ਅਹੁਦਿਆਂ ਦੇ ਮਾਨ ਸਨਮਾਨ ਨੂੰ ਢਾਹ ਲੱਗਦੀ ਹੈ ਤਾਂ ਰੋਸ ਦਾ ਪ੍ਰਗਟਾਵਾ ਸੁਭਾਵਕ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget